Saturday, April 25, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 05:37 PM

• ਮੰਡੀਆਂ ਵਿੱਚ 87.89 ਲੱਖ ਮੀਟਰਕ ਟਨ ਆਮਦ ਵਿੱਚੋਂ 83.94 ਲੱਖ ਮੀਟਰਕ ਟਨ ਕਣਕ ਦੀ ਕੀਤੀ ਗਈ ਖਰੀਦ
• ਕਣਕ ਦੀ ਚੁਕਾਈ ਪੂਰੇ ਜ਼ੋਰਾਂ ‘ਤੇ

ਚੰਡੀਗੜ੍ਹ, 25 ਅਪ੍ਰੈਲ: ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ।

ਹੁਣ ਤੱਕ 4, 90, 260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂਬੇ ਭਰ ਦੀਆਂ ਮੰਡੀਆਂ ਵਿੱਚ 8789802.82 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿੱਚ ਵੀ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ।

ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਖਰੀਦੀ ਗਈ ਹੈ। ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਰਕ ਟਨ ਕਣਕ ਦੀ ਖਰੀਦ ਨਾਲ ਦੂਜੇ ਜਦੋਂ ਕਿ ਫਿਰੋਜ਼ਪੁਰ 595924.35 ਮੀਟਰਕ ਟਨ ਕਣਕ ਦੀ ਖਰੀਦ ਨਾਲ ਤੀਜੇ ਸਥਾਨ 'ਤੇ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਦੂਰਦਰਸ਼ੀ ਅਗਵਾਈ ਹੇਠ, ਵਿਭਾਗ ਵੱਲੋਂ 122 ਲੱਖ ਮੀਟਰਕ ਟਨ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਾਲ-ਨਾਲ ਮੰਡੀਆਂ ਵਿੱਚ ਸਫਾਈ ਅਤੇ ਸਾਫ਼ ਪੀਣ ਵਾਲੇ ਪਾਣੀ ਸਬੰਧੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ - ਖੁੱਡੀਆਂ

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ - ਐਡਵੋਕੇਟ ਧਾਮੀ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਪਹਿਲੀ ਪਤਨੀ ਦੇ ਜ਼ਿੰਦਾ ਹੋਣ 'ਤੇ ਦੂਜਾ ਵਿਆਹ ਜਾਇਜ਼ ਨਹੀਂ: ਹਾਈ ਕੋਰਟ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਪੰਜਾਬ ਦੇ ਲੋਕਾਂ ਦੇ ਗਰਮੀ ਨੇ ਕੱਢੇ ਵੱਟ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚਿਆ

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ