Sunday, May 24, 2026
ਤਾਜਾ ਖਬਰਾਂ

Punjab

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | May 24, 2026 05:57 PM

*• ਡੀ.ਐਸ.ਆਰ. ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ*
*• ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23, 410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ*

ਚੰਡੀਗੜ੍ਹ, 24 ਮਈ: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23, 410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2, 35, 899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1, 500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ "ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।"

ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, CM ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਸਨਮਾਨ

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: SGPC ਪ੍ਰਧਾਨ ਨੇ ਕੀਤਾ ਦੁੱਖ ਪ੍ਰਗਟ

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਸੌਂਦ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਗ੍ਰਿਫਤਾਰ, 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਬਰਾਮਦ

ਦਾਤਰ ਦੀ ਨੋਕ 'ਤੇ ਨਾਬਾਲਗ ਨਾਲ ਬਲਾਤਕਾਰ

ਪੰਜਾਬ ਪੁਲਿਸ ਦੇ ਏਐਸਆਈ ਦਾ ਦਿਨ ਦਿਹਾੜੇ ਕਤਲ

ਪੰਜਾਬ 'ਚ ਜਨਗਣਨਾ ਕਰਨ ਮੌਕੇ ਰੀਲ ਬਣਾਉਣ 'ਤੇ ਲੱਗੀ ਪਾਬੰਦੀ

ਚੰਡੀਗੜ੍ਹ ਵਿੱਚ ਇੱਕ ਨਾਬਾਲਗ ਕੁੜੀ ਦੂਜੀ ਮੰਜ਼ਿਲ ਦੀ ਛੱਤ ਤੋਂ ਡਿੱਗੀ

ਅੰਮ੍ਰਿਤਸਰ ਵਿੱਚ ਇੱਕ ਗੁਰਦੁਆਰੇ ਦੇ ਲੰਗਰ ਹਾਲ ਦੀ ਡਿੱਗੀ ਛੱਤ, 2 ਔਰਤਾਂ ਦੀ ਮਲਬੇ ਹੇਠ ਆਉਣ ਕਾਰਨ ਮੌਤ