Wednesday, May 27, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | May 27, 2026 05:28 PM

- *ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ*

ਚੰਡੀਗੜ੍ਹ, 27 ਮਈ: ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2, 31, 930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”

ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ਼ ਜਨਵਰੀ ਵਿੱਚ ਹੀ 48, 719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168 ਅਤੇ ਮਈ ਵਿੱਚ 22450 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ
ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।”

ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ
ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, "ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਤ ਕੀਤਾ ਗਿਆ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ 'ਚ ਵਿਆਹ ਦਾ ਖਾਣਾ ਖਾ ਕੇ 72 ਤੋਂ ਵੱਧ ਮਹਿਮਾਨ ਹੋਏ ਬਿਮਾਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਸ਼ਰਾਬ ਲਈ ਪੈਸੇ ਨਾ ਦੇਣ 'ਤੇ ਸਿਰ ਤੇ ਪੱਥਰ ਮਾਰ-ਮਾਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੀਲੇ ਡਰੰਮ 'ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ - ਕਾਹਲਵਾਂ

ਠੇਕੇ 'ਤੇ ਰੱਖੇ ਅਧਿਆਪਕਾਂ ਦੇ ਸ਼ੋਸ਼ਣ 'ਤੇ ਹਾਈ ਕੋਰਟ ਦੀ ਦੋ-ਟੁੱਕ: ਸੰਸਥਾਵਾਂ ਵਰਤ ਕੇ ਸੁੱਟ ਨਹੀਂ ਸਕਦੀਆਂ

8 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਪੰਜ ਗ੍ਰਿਫ਼ਤਾਰ

ਪੰਜਾਬ ਦੀਆਂ ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

ਗੈਂਗਸਟਰਾਂ ‘ਤੇ ਵਾਰ ਦਾ 126ਵਾਂ ਦਿਨ: ਪੰਜਾਬ ਪੁਲਿਸ ਵੱਲੋਂ 509 ਥਾਈਂ ਛਾਪੇਮਾਰੀ; 229 ਗ੍ਰਿਫ਼ਤਾਰ