Thursday, October 08, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 08, 2026 03:53 PM

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਆਰੀਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ

ਮਾਨ ਸਰਕਾਰ ਵੱਲੋਂ ਭਲਕੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ 'ਮੈਗਾ PTM'; 25 ਲੱਖ ਮਾਪੇ ਹੋਣਗੇ ਸ਼ਾਮਲ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

LPU ਹਿੰਸਾ ਮਾਮਲਾ: ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਾਖ਼ਲ ਕੀਤੀ ਸਟੇਟਸ ਰਿਪੋਰਟ

ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

CM ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ