Wednesday, June 17, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 17, 2026 06:53 PM

- *ਸਾਰੇ ਨੈਟਵਰਕ ਦਾ ਪਰਦਾਫ਼ਾਸ਼ ਕਰਨ, ਵਿੱਤੀ ਲੈਣ-ਦੇਣ ਅਤੇ ਹੋਰ ਕਾਰਕੁੰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ*
- *ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੱਧੂ*

ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ, ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36, 600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀਬੀ 46 ਏਪੀ 3255), ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿੱਤੀ ਲੈਣ-ਦੇਣ ਬਾਰੇ ਪਤਾ ਲਗਾਉਣ ਅਤੇ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮਨਜਿੰਦਰ ਸਿੰਘ ਅਤੇ ਜਗਜੀਤ ਸਿੰਘ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਦਾਣਾ ਮੰਡੀ ਬਸਤੀ ਵਕੀਲਾਂ ਵਾਲੀ ਨੇੜੇ ਰੋਕਿਆ ਅਤੇ ਤਲਾਸ਼ੀ ਦੌਰਾਨ 5.775 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਦੂਸਰੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੁਰਦੇਵ ਸਿੰਘ ਪਿੰਡ ਮਮਦੋਟ ਵਿੱਚ ਮੈਡੀਕਲ ਸਟੋਰ ਚਲਾਉਂਦਾ ਹੈ, ਜਿੱਥੇ ਉਹ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ ਵੇਚਦਾ ਹੈ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ ਅਤੇ ਦੋਸ਼ੀ ਗੁਰਦੇਵ ਨੂੰ ਗ੍ਰਿਫਤਾਰ ਕਰਕੇ ਦੁਕਾਨ ਤੋਂ 133640 ਪਾਬੰਦੀਸ਼ੁਦਾ ਗੋਲੀਆਂ/ਕੈਪਸੂਲ, 36, 600 ਰੁਪਏ ਦੀ ਨਕਦੀ ਅਤੇ ਕੇਐਫ 7.65 ਕੈਲੀਬਰ ਦੇ 39 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਐਸ.ਐਸ.ਪੀ. ਭੁਪਿੰਦਰ ਸਿੱਧੂ ਨੇ ਕਿਹਾ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਇੱਕ ਕੇਸ -ਐਫਆਈਆਰ ਨੰਬਰ 72 ਮਿਤੀ 16/6/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਆਰਿਫ ਕੇ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰ. 96 ਮਿਤੀ 16/6/2026 ਨੂੰ ਬੀਐਨਐਸ ਦੀ ਧਾਰਾ 223 ਅਤੇ ਅਸਲਾ ਐਕਟ ਦੀ ਧਾਰਾ 25 (1-ਬੀ) ਏ ਤਹਿਤ ਪੁਲਿਸ ਸਟੇਸ਼ਨ ਮਮਦੋਟ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਸੰਧਵਾਂ

437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ - ਅਮਨ ਅਰੋੜਾ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਹਰਪਾਲ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਿਲ ਰਿਹਾ ਮੁਫ਼ਤ

ਵੱਡੀ ਖ਼ਬਰ: ਲੇਹ ਵਿੱਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ