Thursday, July 02, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 02, 2026 08:13 PM

ਚੰਡੀਗੜ੍ਹ, 2 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6, 000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨਾਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀI ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ। ਇਹ ਕਰਜ਼ਾ 14, 000 ਰੁਪਏ ਦੀਆਂ ਮਹੀਨਾਵਾਰ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ। ਪਰ ਪਿਛਲੇ ਦੋ ਸਾਲਾਂ ਤੋਂ ਇਹਨਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਐਸ. ਏ. ਆਰ. ਐਫ. ਏ.ਐਸ.ਆਈ. ਐਕਟ, 2002 ਦੀ ਧਾਰਾ 14 ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਸੀ ਅਤੇ ਜੋ ਇਸ ਸਮੇਂ ਨਾਇਬ ਤਹਿਸੀਲਦਾਰ-ਕਮ-ਕਾਰਜਕਾਰੀ ਮੈਜਿਸਟ੍ਰੇਟ, ਸਮਾਣਾ ਦੇ ਦਫ਼ਤਰ ਵਿੱਚ ਚੱਲ ਰਹੀ ਹੈ। ਨਤੀਜੇ ਵਜੋਂ, ਗਿਰਵੀ ਰੱਖੀ ਜਾਇਦਾਦ ਦਾ ਕਬਜ਼ਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਸਮਾਣਾ ਵਿੱਚ ਨਾਇਬ ਤਹਿਸੀਲਦਾਰ ਦੇ ਦਫ਼ਤਰ ਗਿਆ, ਤਾਂ ਉਹ ਦੋਸ਼ੀ ਰੀਡਰ, ਸੰਜੀਵ ਸੱਭਰਵਾਲ ਨੂੰ ਮਿਲਿਆ। ਦੋਸ਼ੀ ਰੀਡਰ ਨੇ ਕੇਸ ਦੀ ਕਾਰਵਾਈ ਵਿੱਚ ਦੇਰੀ ਕਰਨ ਲਈ 25, 000 ਦੀ ਰਿਸ਼ਵਤ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ, ਦੋਸ਼ੀ 6, 000 ਰੁਪਏ ਦੀ ਸ਼ੁਰੂਆਤੀ ਕਿਸ਼ਤ ਸਵੀਕਾਰ ਕਰਨ ਲਈ ਸਹਿਮਤ ਹੋ ਗਿਆI ਸ਼ਿਕਾਇਤਕਰਤਾ ਨੂੰ 06.07.2026 ਤੋਂ ਬਾਅਦ ਬਾਕੀ ਬਚੀ ਰਕਮ ਦਾ ਭੁਗਤਾਨ ਕਰਨ ਲਈ ਕਿਹਾ ਗਿਆ ।

ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵੀਬੀ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਟੀਮ ਨੇ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6, 000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Big News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਪੰਜਾਬ 'ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*