Friday, July 24, 2026
ਤਾਜਾ ਖਬਰਾਂ
ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗ

Punjab

6.5 ਕਿਲੋ ਹੈਰੋਇਨ ਅਤੇ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 24, 2026 02:47 PM

*— ਦੋਵਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ*
*— ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜ਼ਬਤ : ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ*

ਚੰਡੀਗੜ੍ਹ/ਅੰਮ੍ਰਿਤਸਰ, 24 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 6.5 ਕਿਲੋ ਹੈਰੋਇਨ ਅਤੇ 9.9 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ, ਦੋਵੇਂ ਵਾਸੀ ਬੱਚੀਵਿੰਡ , ਅੰਮ੍ਰਿਤਸਰ ਅਤੇ ਜਸਵਿੰਦਰ ਸਿੰਘ, ਵਾਸੀ ਰੱਈਆ , ਅੰਮ੍ਰਿਤਸਰ, ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕਰੇਟਾ ਟਾ ਕਾਰ ਵੀ ਜ਼ਬਤ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਨੈੱਟਵਰਕ ਵਿੱਚ ਸ਼ਾਮਲ ਸਾਰੇ ਕਾਰਕੁਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।

ਪਹਿਲੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸ਼ੱਕੀ ਸ਼ਮਸ਼ੇਰ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ ਦੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਥਾਣਾ ਅਜਨਾਲਾ ਦੇ ਅਧਿਕਾਰਤ ਖੇਤਰ ਵਿੱਚ ਨਾਕਾ ਲਗਾਇਆ ਅਤੇ ਕਰੇਟਾ ਕਾਰ ਵਿੱਚ ਜਾ ਰਹੇ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਕਾਰ ਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ 6 ਕਿਲੋ ਹੈਰੋਇਨ ਬਰਾਮਦ ਕੀਤੀ ।

ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਕਿਹਾ ਕਿ ਮੁਲਜ਼ਮ ਜਸਵਿੰਦਰ ਸਿੰਘ ਨੂੰ ਰਈਆ ਖੇਤਰ ਤੋਂ 510 ਗ੍ਰਾਮ ਹੈਰੋਇਨ ਅਤੇ 9, 90, 000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 246 ਮਿਤੀ 22/07/26 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਧੀਨ ਥਾਣਾ ਅਜਨਾਲਾ ਵਿਖੇ ਅਤੇ ਐਫਆਈਆਰ ਨੰਬਰ 223 ਮਿਤੀ 22/07/26 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਥਾਣਾ ਬਿਆਸ ਵਿਖੇ ਦਰਜ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

Breaking News: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚੇ

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ

ਪੰਜਾਬ 'ਚ ਵੱਡੀ ਵਾਰਦਾਤ: ਤਾਏ ਨੇ ਕੀਤਾ ਆਪਣੇ ਭਤੀਜੇ ਦਾ ਕਤਲ

ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 3 ਅਗਸਤ ਤੋਂ ਸੁਰੂ

ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

23 ਹੋਰ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, ਜਲ ਸਰੋਤ ਮੰਤਰੀ ਵੱਲੋਂ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ