Monday, June 08, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ: ਪੰਜਾਬ 'ਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 07:18 PM

- ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ
- ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ
- ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ; ਉਦਯੋਗ ਅਤੇ ਸਥਾਨਕ ਨਿਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ/ ਡੇਰਾਬੱਸੀ, 8 ਜੂਨ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ।

ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। 40 ਐਮ.ਵੀ.ਏ. ਦੀ ਸਮਰੱਥਾ ਨਾਲ ਲੈਸ, ਇਹ ਗਰਿੱਡ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਮੌਜੂਦਾ ਨੈੱਟਵਰਕ 'ਤੇ ਲੋਡ ਘਟਾਏਗਾ ਅਤੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟ ਮੁਬਾਰਕਪੁਰ ਵਿਚਲੀਆਂ ਅਤੇ ਇਸਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਲੇ-ਦੁਆਲੇ ਰਿਹਾਇਸ਼ੀ ਖੇਤਰਾਂ ਨੂੰ ਲਾਭ ਪਹੁੰਚਾਏਗਾ।

ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੋਈ ਵੀ ਸੂਬਾ ਉਦਯੋਗਿਕ ਵਿਕਾਸ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ ਅਤੇ ਭਗਵੰਤ ਸਿੰਘ ਮਾਨ ਸਰਕਾਰ ਨੇ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗ-ਪੱਖੀ ਪਹਿਲਕਦਮੀਆਂ ਰਾਹੀਂ ਪੰਜਾਬ ਨੂੰ ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ‘ਚ ਬਦਲ ਦਿੱਤਾ ਹੈ। ਇਹ ਵਿਸ਼ਵਾਸ ਪ੍ਰਗਟ ਕਰਦਿਆਂ ਕਿ ਪੰਜਾਬ ਚਾਲੂ ਵਿੱਤੀ ਵਰ੍ਹੇ ਦੌਰਾਨ 65, 000 ਕਰੋੜ ਰੁਪਏ ਦੇ ਆਪਣੇ ਨਿਵੇਸ਼ ਟੀਚੇ ਨੂੰ ਪਾਰ ਕਰ ਲਵੇਗਾ, ਉਨ੍ਹਾਂ ਨੇ ਉਦਯੋਗਪਤੀਆਂ ਦੇ ਸਾਰੇ ਲੰਬਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਉਦਯੋਗਿਕ ਪਲਾਟਾਂ ਬਾਰੇ ਫੈਸਲਾ ਆਉਣ ਵਾਲੇ ਹਫ਼ਤੇ ਵਿੱਚ ਲਿਆ ਜਾਵੇਗਾ, ਜਦੋਂ ਕਿ ਫੋਕਲ ਪੁਆਇੰਟ ਗੇਟ ਲਈ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਲੇਬਰ ਇੰਸਪੈਕਟਰ ਦੀ ਜ਼ੀਰਕਪੁਰ ਦੀ ਬਜਾਏ ਡੇਰਾਬੱਸੀ ਨਾਲ ਮੈਪਿੰਗ ਕਰਨ ਅਤੇ ਰਾਮਗੜ੍ਹ ਰੋਡ ਦੇ ਨਵੀਨੀਕਰਨ ਦੇ ਮੁੱਦੇ ਨੂੰ ਵੀ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਉਦਯੋਗਿਕ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਮਹੱਤਵਪੂਰਨ ਪਹਿਲਕਦਮੀਆਂ 'ਤੇ ਚਾਨਣਾ ਪਾਇਆ, ਜਿਨ੍ਹਾਂ ਵਿੱਚ ਉਦਯੋਗਿਕ ਪਲਾਟਾਂ ਨੂੰ ਨਿਯਮਤ ਕਰਨ ਲਈ ਓ.ਟੀ.ਐਸ. ਸਕੀਮ, ਪਲਾਟ ਨਾਲ ਸਬੰਧਤ ਮਾਮਲਿਆਂ ਲਈ ਅਪੀਲੀ ਅਥਾਰਟੀ ਦੀ ਸਥਾਪਨਾ, ਪਲਾਟਾਂ ਦੀ ਕਲੱਬਿੰਗ ਅਤੇ ਡੀ-ਕਲੱਬਿੰਗ ਦੇ ਉਪਬੰਧ, ਲੀਜ਼ਹੋਲਡ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਤਬਦੀਲ ਕਰਨਾ, ਬਿਲਡਿੰਗ ਬਾਏ-ਲਾਅਜ਼ ਵਿੱਚ ਸੋਧਾਂ ਅਤੇ 26 ਉਦਯੋਗਿਕ ਫੋਕਲ ਪੁਆਇੰਟਾਂ ਨੂੰ ਰੋਸ਼ਨੀ, ਸੀ.ਸੀ.ਟੀ.ਵੀ. ਨਿਗਰਾਨੀ, ਪੀਣ ਵਾਲੇ ਪਾਣੀ, ਐਸ.ਟੀ.ਪੀਜ਼ ਅਤੇ ਵਾਧੂ ਬਿਜਲੀ ਦੀ ਉਪਲੱਬਧਤਾ ਵਰਗੀਆਂ ਸਹੂਲਤਾਂ ਨਾਲ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਜੰਗੀ ਪੱਧਰ 'ਤੇ ਅਪਗ੍ਰੇਡ ਕਰ ਰਹੀ ਹੈ ਅਤੇ ਅੱਗੇ ਕਿਹਾ ਕਿ ਬਿਜਲੀ ਬੰਕੱਟ ਜਲਦ ਹੀ ਸੂਬੇ ਵਿੱਚ ਬੀਤੇ ਦੀ ਗੱਲ ਬਣ ਜਾਣਗੇ।

ਡੇਰਾਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਇਹ ਮਹੱਤਵਪੂਰਨ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਵਾਸਤੇ ਦੋਵੇਂ ਕੈਬਨਿਟ ਮੰਤਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਬਸਟੇਸ਼ਨ ਦਾ ਨਿਰਮਾਣ 2023 ਵਿੱਚ ਸ਼ੁਰੂ ਹੋ ਗਿਆ ਸੀ ਅਤੇ ਇਸਦਾ ਸਫ਼ਲਤਾਪੂਰਵਕ ਕਾਰਜਸ਼ੀਲ ਹੋਣਾ ਖਿੱਤੇ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਭਰੋਸੇਮੰਦ, ਗੁਣਵੱਤਾ ਵਾਲੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਰਾਜ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਵਿਕਾਸ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਮਜ਼ਬੂਤ ਬਿਜਲੀ ਬੁਨਿਆਦੀ ਢਾਂਚਾ ਜ਼ਰੂਰੀ ਹੈ। ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਦੇ ਇੰਜੀਨੀਅਰਾਂ, ਅਧਿਕਾਰੀਆਂ ਅਤੇ ਸਟਾਫ਼ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵਾਂ ਗਰਿੱਡ ਸਬਸਟੇਸ਼ਨ ਡੇਰਾਬਸੀ ਖੇਤਰ ਦੇ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।

ਡੇਰਾਬਸੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਬੁਨਿਆਦੀ ਢਾਂਚੇ ਦੀਆਂ ਮੁੱਖ ਲੋੜਾਂ ਨੂੰ ਪੂਰਾ ਕਰਨ ਅਤੇ ਫੋਕਲ ਪੁਆਇੰਟ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ

ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ: ਮਸਲੇ ਜਲਦ ਹੱਲ ਲਈ ਦਿੱਤੇ ਨਿਰਦੇਸ਼

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਪੰਜਾਬ 'ਚ “ਮਿਸ਼ਨ ਕਲੀਨ” ਦੀ ਸ਼ੁਰੂਆਤ; ਸਾਰੇ MC ਅਧਿਕਾਰੀ ਨੂੰ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ 'ਚ ਜਾਣ ਦੇ ਹੁਕਮ

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਵਿਧਾਇਕ ਮਨਪ੍ਰੀਤ ਇਆਲੀ MP ਅੰਮ੍ਰਿਤਪਾਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ

ਸੁਖਵਿੰਦਰ ਬਿੰਦਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ