Saturday, May 18, 2024

Punjab

6ਵੇਂ ਮੈਗਾ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ 'ਚ ਵਾਧਾ

PUNJAB NEWS EXPRESS | September 15, 2020 03:41 PM

ਪਟਿਆਲਾ:ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ 'ਚ 24 ਤੋਂ 30 ਸਤੰਬਰ ਤੱਕ 6ਵਾਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਕਾਲਜ ਲੜਕੀਆਂ ਅਤੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ 'ਚ ਹਿੱਸਾ ਲੈਣ ਲਈ ਨੌਜਵਾਨਾਂ ਨੂੰ 15 ਸਤੰਬਰ ਤੱਕ ਆਨਲਾਈਨ ਪੋਰਟਲ www.pgrkam.com'ਤੇ ਰਜਿਸਟਰੇਸ਼ਨ ਕਰਵਾਉਣ ਲਾਜ਼ਮੀ ਸੀ, ਜਿਸ 'ਚ ਹੁਣ ਵਾਧਾ ਕਰਕੇ ਨੌਜਵਾਨਾਂ ਨੂੰ 17 ਸਤੰਬਰ ਤੱਕ ਅਪਲਾਈ ਕਰਨ ਦੀ ਸਹੂਲਤ ਦਿੱਤੀ ਗਈ ਹੈ।
ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ 2020 ਤੱਕ ਵੈਬ ਪੋਰਟਲ 'ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ ਅਤੇ ਜੇਕਰ ਕਿਸੇ ਨੂੰ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9877610877 'ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ 'ਤੇ ਰਜਿਸਟਰਡ ਤਾਂ ਹਨ ਪਰ ਉਨ੍ਹਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲਬਧ ਖਾਲੀ ਅਸਾਮੀਆਂ ਲਈ ਖਾਸ ਤੌਰ 'ਤੇ ਬਿਨੈ ਨਹੀਂ ਕੀਤਾ, ਉਨ੍ਹਾਂ ਉਮੀਦਵਾਰਾਂ ਲਈ ਵੈਬ ਪੋਰਟਲ ਉਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾ ਜਾਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।
ਰੋਜ਼ਗਾਰ ਅਫ਼ਸਰ ਨੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੋਜ਼ਗਾਰ ਮੇਲਾ ਦਾ ਵੱਧ ਤੋਂ ਵੱਧ ਲਾਭ ਲੈਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ