Wednesday, November 05, 2025
ਤਾਜਾ ਖਬਰਾਂ
ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗਪੰਜਾਬ ਦੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ: ਮਦਨੀਪੁਰਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ ਸਤਨਾਮ ਸਿੰਘ ਚਹਲ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ  ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦੀ ਖਾਸ ਬੈਠਕ ਬੁਲਾਉਣ ਦੀ ਮੰਗ

Punjab

7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ: ਮਦਨੀਪੁਰ

PUNJAB NEWS EXPRESS | November 05, 2025 08:11 PM

ਅੱਠ ਮਹੀਨਿਆਂ ਤੋਂ ਤਨਖਾਹਾਂ ਦਾ ਇੰਤਜਾਰ ਕਰ ਰਹੀ ਏਡਿਡ ਸਕੂਲ ਯੂਨੀਅਨ ਨੇ ਭਗਵੰਤ ਮਾਨ ਅਤੇ ਕੇਜ਼ਰੀਵਾਲ ਤੋਂ ਪੁੱਛੇ 10 ਸਵਾਲ

ਤਰਨ ਤਾਰਨ: ਪੰਜਾਬ ਦੇ ਸਮੂਹ ਏਡਿਡ ਸਕੂਲ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਇਹਨਾਂ ਸਕੂਲ਼ਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਅੱਠ ਮਹੀਨਿਆਂ ਤੋਂ ਰੋਕੀਆਂ ਤਨਖਾਹਾਂ ਦੇ ਪ੍ਰਤਿ ਵਿਰੋਧ ਪ੍ਰਗਟ ਕਰਨ ਲਈ 7 ਨਵੰਬਰ ਨੂੰ ਤਰਨ ਤਾਰਨ ਸਾਹਿਬ ਵਿਖੇ ਹਜ਼ਾਰਾਂ ਵਰਕਿੰਗ ਅਤੇ ਰਿਟਾਇਰਡ ਕਰਮਚਾਰੀਆਂ ਵੱਲੋਂ ਗਿਰਫਤਾਰੀਆਂ ਦਿੱਤੀਆਂ ਜਾਣਗੀਆਂ ਅਤੇ ਇਸ ਸੰਬੰਧ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ , ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ , ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਚਾਹਲ ਅਤੇ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਚਾਵਲਾ ਨੇ ਦਿੱਤੀ। ਇਸ ਮੌਕੇ ਤੇ ਇੱਕ ਪ੍ਰੈਸ ਬਿਆਨ ਰਾਹੀਂ ਇਹਨਾਂ ਨੇਤਾਵਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ 10 ਗੰਭੀਰ ਸਵਾਲ ਪੁੱਛਦੇ ਹੋਏ ਕਿਹਾ ਕਿ ਇਹ ਦੋਵੇਂ ਨੇਤਾ ਜਨਤਾ ਨੂੰ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਅੱਠ ਮਹੀਨਿਆਂ ਤੋਂ ਰੋਕੀਆਂ ਤਨਖਾਹਾਂ ਦਾ ਕਾਰਨ ਦੱਸਣ। ਉਹਨਾਂ ਨੇ ਏਡਿਡ ਸਕੂਲ ਕਰਮਚਾਰੀਆਂ ਦਾ ਕਸੂਰ ਪੁੱਛਦਿਆਂ ਕਿਹਾ ਕਿ

ਕੀ ਇਹਨਾਂ ਹਜ਼ਾਰਾਂ ਕਰਮਚਾਰੀਆਂ ਦਾ :-

1) ਕਸੂਰ ਇਹ ਹੈ ਕਿ ਇਨ੍ਹਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੇ ਅੱਠ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਬਾਵਜੂਦ ਵੀ ਪੂਰੀ ਤਨਦੇਹੀ ਨਾਲ ਪੜ੍ਹਾਉਣ ਦਾ ਕੰਮ ਜਾਰੀ ਰੱਖਿਆ ਹੈ?

2) ਕਸੂਰ ਇਹ ਹੈ ਕਿ ਇਹ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਚੰਗੇ ਸੰਸਕਾਰ ਵੀ ਲਗਾਤਾਰ ਦਿੰਦੇ ਆ ਰਹੇ ਹਨ?

3) ਕਸੂਰ ਇਹ ਹੈ ਕਿ ਇਹ ਅਧਿਆਪਕ ਵਿਦਿਆਰਥੀਆਂ ਨੂੰ ਦੇਸ਼ਭਗਤੀ ਦੀ ਸਿੱਖਿਆ ਦਿੰਦੇ ਹਨ ? ਇਹ ਉਹ ਸਕੂਲ ਹਨ ਜਿਨ੍ਹਾਂ ਨੇ ਸ਼ਹੀਦ ਭਗਤ ਸਿੰਘ , ਸਰਾਭਾ ਤੇ ਊਧਮ ਸਿੰਘ ਵਰਗੇ ਅਜਾਦੀ ਘੁਲਾਟੀਏ ਪੈਦਾ ਕੀਤੇ ਹਨ।

4) ਕਸੂਰ ਇਹ ਹੈ ਕਿ ਇਹ ਅਧਿਆਪਕ ਦੇਸ਼ ਲਈ ਅੰਤਰਰਾਸਟਰੀ ਪੱਧਰ ਦੇ ਖਿਡਾਰੀ ਤਿਆਰ ਕਰਦੇ ਆ ਰਹੇ ਹਨ ?ਜਿਨ੍ਹਾਂ ਨੇ ਸਿਰਫ ਉੱਚੇ ਉੱਚੇ ਅਹੁਦਿਆਂ ਤੇ ਮੌਜੂਦ ਸ਼ਾਸ਼ਕ, ਪ੍ਰਸ਼ਾਸਕ ਹੀ ਨਹੀਂ, ਖਿਡਾਰੀ, ਜੱਜ ਤੇ ਸਮਾਜ ਦੇ ਉਸਰਈਏ ਵੀ ਪੈਦਾ ਕੀਤੇ ਹਨ।

5) ਕਸੂਰ ਇਹ ਹੈ ਕਿ ਇਹ ਅਧਿਆਪਕ ਪੜ੍ਹਾ ਕੇ ਦੇਸ਼ ਦੇ ਰਾਸ਼ਟਰੀ ਪੱਧਰ ਦੇ ਇਮਾਨਦਾਰ ਨੇਤਾ ਤਿਆਰ ਕਰਦੇ ਰਹੇ ਹਨ ? ਭਾਰਤ ਦੇ ਪੂਰਵ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ, ਪੂਰਵ ਕੇਂਦਰੀ ਮੰਤਰੀ ਜਗਨਨਾਥ ਕੌਸ਼ਲ ਅਤੇ ਅੱਜ ਦੀ ਮੌਜੂਦਾ ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਚੀਮਾ ਜੀ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੀ ਇਹਨਾਂ ਏਡਿਡ ਸਕੂਲਾਂ ਦੀ ਹੀ ਪੈਦਾਵਾਰ ਹਨ।

6) ਕਸੂਰ ਇਹ ਹੈ ਕਿ ਇਹ ਅਧਿਆਪਕ ਤਨਖਾਹਾਂ ਨਾ ਮਿਲਣ ਦੇ ਬਾਵਜੂਦ ਵੀ ਆਪਣੇ ਸਕੂਲਾਂ ਵਿਚ ਪੌਣੇ ਦੋ ਲੱਖ ਬੱਚਿਆਂ ਨੂੰ ਅੱਜ ਵੀ ਸਿੱਖਿਆ ਪ੍ਰਦਾਨ ਕਰ ਕੇ ਸਰਕਾਰ ਦੀ ਸਿੱਖਿਆ ਪ੍ਰਦਾਨ ਕਰਨ ਦੀ ਜਿੰਮੇਵਾਰੀ ਦਾ ਬੋਝ ਹਲਕਾ ਕਰ ਰਹੇ ਹਨ ?

7) ਕਸੂਰ ਇਹ ਹੈ ਕਿ ਇਹਨਾਂ ਵਿੱਚੋਂ ਵਧੇਰੇ ਸਕੂਲ ਦੇਸ਼ ਦੀ ਅਜ਼ਾਦੀ ਤੋਂ ਵੀ ਪਹਿਲਾਂ ਤੋਂ ਚੱਲਦੇ ਆ ਰਹੇ ਹਨ ਅਤੇ ਆਪਣੇ ਦੇਸ਼ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਅੱਜ ਵੀ ਸਾਂਭੀ ਬੈਠੇ ਹਨ ?

8) ਕਸੂਰ ਇਹ ਹੈ ਕਿ ਇਹ ਅਧਿਆਪਕ ਬੇਟੀ ਪੜ੍ਹਾਓ - ਬੇਟੀ ਬਚਾਓ ਮੁਹਿੰਮ ਦੇ ਸੱਚੇ ਪਹਿਰੇਦਾਰ ਬਣਕੇ ਪੰਜਾਬ ਦੀ ਅੱਸੀ ਹਜ਼ਾਰ ਤੋਂ ਵੀ ਵੱਧ ਲੜਕੀਆਂ ਨੂੰ ਪੜ੍ਹਾ ਲਿਖਾ ਕੇ ਆਪਣੇ ਪੈਰਾਂ ਤੇ ਖੜ੍ਹੇ ਕਰਨ ਵਿੱਚ ਆਪਣਾ ਅਣਮੁੱਲਾ ਯੋਗਦਾਨ ਪਾਉਂਦੇ ਆ ਰਹੇ ਹਨ ?

9) ਕੀ ਇਹਨਾਂ ਸਕੂਲਾਂ ਦੀਆਂ ਮੈਨਜਮੈਂਟਾਂ ਦਾ ਇਹੋ ਕਸੂਰ ਹੈ ਕਿ ਸਰਕਾਰ ਵੱਲੋਂ 1967 ਵਿੱਚ ਮਨਜੂਰ 9468 ਪੋਸਟਾਂ ਵਿੱਚੋਂ ਬਾਕੀ ਦੇ ਰਹਿ ਚੁੱਕੇ ਕੇਵਲ 1700 ਪੋਸਟਾਂ ਤੇ ਕੰਮ ਕਰ ਰਹੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੇ ਨਾਲ ਹੀ ਕੰਮ ਨਹੀਂ ਚਲਾ ਰਹੀਆਂ ਸਗੋਂ ਇਨ੍ਹਾਂ ਤੋਂ ਇਲਾਵਾ ਲੱਗਭਗ 10000 ਦੇ ਕਰੀਬ ਲੋਕਾਂ ਨੂੰ ਵੀ ਦਾਨ ਮੰਗ ਮੰਗ ਕੇ ਜਾਂ ਚੰਦਾ ਇਕੱਠਾ ਕਰਕੇ ਰੁਜਗਾਰ ਪ੍ਰਦਾਨ ਕਰਦੀਆਂ ਆ ਰਹੀਆਂ ਹਨ?

10) ਕੀ ਏਡਿਡ ਸਕੂਲਾਂ ਦਾ ਪ੍ਰਬੰਧ ਕਰ ਰਹੀਆਂ ਮੈਨੇਜਮੈਂਟਾਂ ਦਾ ਕਸੂਰ ਇਹ ਹੈ ਕਿ ਇਹ ਆਪਣੇ ਵਿਅਕਤੀਗਤ ਸਹਿਯੋਗ ਨਾਲ ਇਹਨਾਂ ਸਕੂਲਾਂ ਦੀਆਂ ਇਮਾਰਤਾਂ ਦੀ ਉਸਾਰੀ ਅਤੇ ਸਾਂਭ ਸੰਭਾਲ ਕਰਨ ਦੇ ਨਾਲ ਨਾਲ ਕੰਪਿਊਟਰ ਅਤੇ ਸਾਇੰਸ ਲੈਬੋਰੇਟਰੀਆਂ ਚਲਾਉਣ ਦੇ ਨਾਲ ਨਾਲ ਬਿਜਲੀ ਦੇ ਬਿੱਲ ਭਰਨ ਦੇ ਅਤਿਰਿਕਤ ਹੋਰ ਵੀ ਅਨੇਕਾਂ ਤਰ੍ਹਾਂ ਦੇ ਸਾਰੇ ਖਰਚੇ ਬਿਨਾ ਕਿਸੇ ਤਰ੍ਹਾਂ ਦੀ ਸਰਕਾਰੀ ਸਹਾਇਤਾ ਦੇ ਆਪਣੇ ਆਪ ਹੀ ਕਰਦੀਆਂ ਆ ਰਹੀਆਂ ਹਨ ?

,

ਸਾਡਾ ਸਵਾਲ ਕੇਵਲ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਜਾਂ ਵਿੱਤ ਮੰਤਰੀ ਹਰਪਾਲ ਚੀਮਾ ਜਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਹੀ ਨਹੀਂ, ਸਗੋਂ ਪੰਜਾਬ ਵਿੱਚ ਅਖੌਤੀ ਸਿੱਖਿਆ ਕ੍ਰਾਂਤੀ ਦਾ ਦਾਅਵਾ ਕਰਨ ਵਾਲੇ ਸੂਬਾ ਸਰਕਾਰ ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਤੋਂ ਵੀ ਹੈ ਕਿ ਜੇਕਰ ਉਪਰੋਕਤ ਵਿਚੋਂ ਸਾਡਾ ਕੋਈ ਵੀ ਕਸੂਰ ਨਹੀਂ ਹੈ ਤਾਂ ਫੇਰ ਪੰਜਾਬ ਦੇ ਸਿੱਖਿਆ ਖੇਤਰ ਦੇ ਇਤਿਹਾਸ ਅਤੇ ਵਰਤਮਾਨ ਵਿੱਚ ਬਹੁਤ ਹੀ ਸ਼ਾਨਦਾਰ ਯੋਗਦਾਨ ਪਾਉਂਦੇ ਆ ਰਹੇ ਹਜ਼ਾਰਾਂ ਆਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਅੱਠ ਅੱਠ ਮਹੀਨਿਆਂ ਤੋਂ ਤਨਖਾਹਾਂ ਰੋਕ ਕੇ ਆਪ ਸੱਭ ਕਿਉਂ ਪਾਪ ਦੇ ਭਾਗੀਦਾਰ ਬਣ ਰਹੇ ਹੋ ?

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਪੰਜਾਬ ਦੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਸਤਨਾਮ ਸਿੰਘ ਚਹਲ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ  ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦੀ ਖਾਸ ਬੈਠਕ ਬੁਲਾਉਣ ਦੀ ਮੰਗ

ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਅਤੇ ਤਿੰਨ ਆਈਏਐਸ ਅਧਿਕਾਰੀਆਂ 'ਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਜਿਸ ਦੀ ਕਟੌਤੀ ਉਨ੍ਹਾਂ ਦੀ ਤਨਖਾਹ ਤੋਂ ਕੀਤੀ ਜਾਵੇਗੀ।

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਾਡੀਆਂ ਧੀਆਂ ਸੂਬੇ ਦੀਆਂ 'ਬ੍ਰਾਂਡ ਅੰਬੈਸਡਰ' ਹਨ": ਵਿਸ਼ਵ ਕੱਪ ਜਿੱਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਕਿਰਦਾਰ ਵਿੱਚ ਤਬਦੀਲੀ ਦਾ ਮੁੱਦਾ ਕੇਂਦਰ ਕੋਲ ਨਾ ਉਠਾਉਣ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀ