Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

AAP ਵਿਧਾਇਕ ਤੇ ਸਾਬਕਾ ਮੰਤਰੀ ਵਿਚਾਲੇ ਤਕਰਾਰ, ਹਾਜ਼ਰੀ ਰਜਿਸਟਰ ਬਣਿਆ ਵਿਵਾਦ ਦਾ ਕਾਰਨ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 04:15 PM

ਬਠਿੰਡਾ: ਬਠਿੰਡਾ ਦੀ ਨਗਰ ਪੰਚਾਇਤ ਮਲੂਕਾ ਵਿੱਚ ਆਊਟਸੋਰਸ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਿਚਾਲੇ ਤਕਰਾਰ ਹੋ ਗਈ। ਹਾਜ਼ਰੀ ਰਜਿਸਟਰ ਚੈੱਕ ਕਰਨ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਗਰਮਾ-ਗਰਮੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ।

ਜਾਣਕਾਰੀ ਮੁਤਾਬਕ ਵਿਧਾਇਕ ਬਲਕਾਰ ਸਿੰਘ ਸਿੱਧੂ ਮੰਗਲਵਾਰ ਨੂੰ ਨਗਰ ਪੰਚਾਇਤ ਮਲੂਕਾ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਦਾ ਹਾਜ਼ਰੀ ਰਜਿਸਟਰ ਚੈੱਕ ਕਰਨ ਪਹੁੰਚੇ ਸਨ। ਵਿਧਾਇਕ ਨੇ ਦੱਸਿਆ ਕਿ ਕੁਝ ਆਊਟਸੋਰਸ ਮੁਲਾਜ਼ਮਾਂ ਨੇ ਉਨ੍ਹਾਂ ਕੋਲ ਸ਼ਿਕਾਇਤ ਕੀਤੀ ਸੀ ਕਿ ਨਗਰ ਪੰਚਾਇਤ ਪ੍ਰਧਾਨ ਵੱਲੋਂ ਉਨ੍ਹਾਂ ਦੀ ਗੈਰਹਾਜ਼ਰੀ ਲਗਾਈ ਗਈ ਹੈ।

ਵਿਧਾਇਕ ਦੇ ਦਫ਼ਤਰ ਪਹੁੰਚਣ ’ਤੇ ਹਾਜ਼ਰੀ ਰਜਿਸਟਰ ਉੱਥੇ ਮੌਜੂਦ ਨਹੀਂ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਰਜਿਸਟਰ ਨਗਰ ਪੰਚਾਇਤ ਪ੍ਰਧਾਨ ਆਪਣੇ ਘਰ ਲੈ ਗਏ ਹਨ। ਇਸ ਦੌਰਾਨ ਮਾਮਲੇ ਦੀ ਜਾਣਕਾਰੀ ਮਿਲਣ ’ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਆਪਣੇ ਸਮਰਥਕਾਂ ਨਾਲ ਮੌਕੇ ’ਤੇ ਪਹੁੰਚ ਗਏ।

ਮਲੂਕਾ ਨੇ ਵਿਧਾਇਕ ਦੇ ਦਖ਼ਲ ’ਤੇ ਚੁੱਕੇ ਸਵਾਲ

ਸਿਕੰਦਰ ਸਿੰਘ ਮਲੂਕਾ ਨੇ ਵਿਧਾਇਕ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਿਸੇ ਵੀ ਮੁਲਾਜ਼ਮ ਦੀ ਗੈਰਹਾਜ਼ਰੀ ਨਹੀਂ ਲਗਾਈ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਨਗਰ ਪੰਚਾਇਤ ਦੇ ਦਫ਼ਤਰੀ ਕੰਮਕਾਜ ਵਿੱਚ ਵਿਧਾਇਕ ਵੱਲੋਂ ਇਸ ਤਰ੍ਹਾਂ ਦਖ਼ਲ ਦੇਣਾ ਠੀਕ ਨਹੀਂ ਹੈ।

ਮਲੂਕਾ ਨੇ ਕਿਹਾ ਕਿ ਜੇਕਰ ਕਿਸੇ ਮੁਲਾਜ਼ਮ ਦੀ ਹਾਜ਼ਰੀ ਸਬੰਧੀ ਕੋਈ ਜਾਂਚ ਕਰਨੀ ਸੀ ਤਾਂ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਜਾ ਸਕਦਾ ਸੀ। ਉਨ੍ਹਾਂ ਨੇ ਵਿਧਾਇਕ ’ਤੇ ਨਗਰ ਪੰਚਾਇਤ ਦੇ ਕੰਮਕਾਜ ਵਿੱਚ ਦਖ਼ਲ ਦੇ ਕੇ ਮਾਹੌਲ ਖਰਾਬ ਕਰਨ ਦਾ ਦੋਸ਼ ਲਾਇਆ।

ਵਿਧਾਇਕ ਨੇ ਕਿਹਾ—ਮੁਲਾਜ਼ਮਾਂ ਦੀ ਸ਼ਿਕਾਇਤ ’ਤੇ ਪਹੁੰਚੇ

ਦੂਜੇ ਪਾਸੇ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੀ ਸ਼ਿਕਾਇਤ ’ਤੇ ਉਨ੍ਹਾਂ ਦੇ ਹੱਕ ਵਿੱਚ ਮਾਮਲਾ ਦੇਖਣ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਅਤੇ ਜੇਕਰ ਕਿਸੇ ਮੁਲਾਜ਼ਮ ਦੀ ਗੈਰਹਾਜ਼ਰੀ ਲਗਾਈ ਜਾਂਦੀ ਹੈ ਤਾਂ ਇਸ ਦਾ ਉਸ ਦੀ ਰੈਗੂਲਰ ਹੋਣ ਦੀ ਪ੍ਰਕਿਰਿਆ ’ਤੇ ਅਸਰ ਪੈ ਸਕਦਾ ਹੈ।

ਵਿਵਾਦ ਵਧਣ ’ਤੇ ਪੁਲਿਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਵਿਧਾਇਕ ਦੇ ਉੱਥੋਂ ਵਾਪਸ ਜਾਣ ਸਮੇਂ ਮਲੂਕਾ ਸਮਰਥਕਾਂ ਵੱਲੋਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ 'ਆਪ' 'ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ - ਜਥੇਦਾਰ ਗੜਗੱਜ

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ

ਪੰਜਾਬ ਦੇ ਮੁਲਾਜ਼ਮਾਂ ਦੇ DA ਵਿੱਚ 8 ਫੀਸਦੀ ਵਾਧਾ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ