Wednesday, September 02, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

AAP ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਪੰਜਾਬ ਨਿਊਜ਼ ਐਕਸਪ੍ਰੈੱਸ | September 02, 2026 03:27 PM

- ਕੇਵਲ ਢਿੱਲੋਂ ਦੀ ਅਗਵਾਈ ’ਚ ਹੋਇਆ ਪਾਰਟੀ ’ਚ ਸਵਾਗਤ, 2027 ’ਚ ਟਿਕਟ ਮਿਲਣ ਦੀਆਂ ਚਰਚਾਵਾਂ

ਜਲੰਧਰ, 2 ਸਤੰਬਰ : ਆਮ ਆਦਮੀ ਪਾਰਟੀ (AAP) ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇੱਕ ਨਿੱਜੀ ਹੋਟਲ ਵਿੱਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਿਨੇਸ਼ ਢੱਲ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਦਿਨੇਸ਼ ਢੱਲ ਦਾ ਸਵਾਗਤ ਕੀਤਾ। ਇਸ ਮੌਕੇ ਉਹ ਨਾਰਥ ਹਲਕੇ ਦੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਨੂੰ ਵੀ ਮਿਲੇ। ਦਿਨੇਸ਼ ਢੱਲ ਦੇ ਨਾਲ ਉਨ੍ਹਾਂ ਦੇ ਭਰਾ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਭਾਜਪਾ ਵਰਕਰਾਂ ਵੱਲੋਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਵੀ ਲਗਾਏ ਗਏ।

2027 ਦੀਆਂ ਚੋਣਾਂ ਇਕੱਲਿਆਂ ਲੜਨ ਦਾ ਐਲਾਨ
ਕੇਵਲ ਢਿੱਲੋਂ ਨੇ ਕਿਹਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ। ਉਨ੍ਹਾਂ ਦਿਨੇਸ਼ ਢੱਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉੱਧਰ, ਪਾਰਟੀ ਵਿੱਚ ਸ਼ਾਮਲ ਹੋਣ ’ਤੇ ਦਿਨੇਸ਼ ਢੱਲ ਨੇ ਵੀ ਕੇਵਲ ਢਿੱਲੋਂ ਦਾ ਧੰਨਵਾਦ ਕੀਤਾ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿਨੇਸ਼ ਢੱਲ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰ ਸਕਦੀ ਹੈ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।

ਭਾਜਪਾ ਨੇ ਅਰਵਿੰਦ ਮਿਸ਼ਰਾ ਨੂੰ ਕੀਤਾ ਮੁਅੱਤਲ
ਇਸੇ ਦੌਰਾਨ ਭਾਜਪਾ ਜਲੰਧਰ ਸ਼ਹਿਰੀ ਵੱਲੋਂ ਅਰਵਿੰਦ ਮਿਸ਼ਰਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜਲੰਧਰ ਸ਼ਹਿਰੀ ਭਾਜਪਾ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਗੋਲਡੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਮਿਸ਼ਰਾ ਵੱਲੋਂ ਲਗਾਤਾਰ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ। ਪੱਤਰ ਮੁਤਾਬਕ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਸਸਪੈਂਡ ਕੀਤਾ ਗਿਆ ਹੈ। ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਹੁਣ ਅਰਵਿੰਦ ਮਿਸ਼ਰਾ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕਾਰਵਾਈ ਨਾਲ ਭਾਜਪਾ ਦਾ ਕੋਈ ਸਬੰਧ ਨਹੀਂ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

BC ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪਿਤਾ ’ਤੇ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਪੰਜਾਬ ’ਚ ਮੌਸਮ ਨੇ ਤੋੜੇ ਰਿਕਾਰਡ, ਤਾਪਮਾਨ ’ਚ ਵਾਧਾ ਜਾਰੀ

BSF ਜਵਾਨ ਦੀ ਡਰੇਨ ’ਚ ਡਿੱਗਣ ਨਾਲ ਮੌਤ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਰਾਊਂਡ ਦੌਰਾਨ ਅਚਾਨਕ ਵਿਗੜੀ ਹੈੱਡ ਟੀਚਰ ਦੀ ਤਬੀਅਤ, ਕਲਾਸਰੂਮ ’ਚ ਹੀ ਹੋਈ ਮੌਤ

ਪੰਜਾਬ ਦੇ 12 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ

ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ