Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

BKI ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 08, 2026 06:08 PM

*— ਗ੍ਰਿਫ਼ਤਾਰ ਮੁਲਜ਼ਮ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਦੀ ਬਣਾ ਰਹੇ ਸਨ ਯੋਜਨਾ: ਡੀ.ਜੀ.ਪੀ. ਗੌਰਵ ਯਾਦਵ*
*— ਮੁਲਜ਼ਮਾਂ ਵੱਲੋਂ ਖੇਪ ਦੀ ਸਪਲਾਈ ਲਈ ਵਰਤੀ ਜਾ ਰਹੀ ਹੁੰਡਈ ਆਈ-20 ਕਾਰ ਵੀ ਜ਼ਬਤ*

ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਸਾਰੇ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਰਹਿਣ ਵਾਲੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਅਤੇ ਚਾਰ 9 ਐੱਮ.ਐੱਮ. ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਆਈ-20 ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-13-5454 ਹੈ, ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਇਸ ਖੇਪ ਦੀ ਸਪਲਾਈ ਲਈ ਕਰ ਰਹੇ ਸਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਮੁਲਜ਼ਮ ਆਈ.ਐੱਸ.ਆਈ. ਅਤੇ ਵਿਦੇਸ਼-ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁਨਾਂ ਦੀ ਸ਼ਹਿ ਪ੍ਰਾਪਤ ਇੱਕ ਵਿਦੇਸ਼ੀ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀਆਂ- ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਪੀ ਨੇ ਹਾਲ ਹੀ ਵਿੱਚ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅਜਨਾਲਾ ਖੇਤਰ ਤੋਂ ਵਿਸਫੋਟਕਾਂ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਹ ਖੇਪ ਭਾਰਤਮਾਲਾ ਬਾਈਪਾਸ ਹਾਈਵੇਅ ‘ਤੇ ਬਣੇ ਅੰਡਰਪਾਸ ਨੇੜੇ ਅੰਮ੍ਰਿਤਸਰ-ਚੋਗਾਵਾਂ ਰੋਡ ਉੱਪਰ ਆਪਣੇ ਹੋਰ ਸਾਥੀਆਂ ਨੂੰ ਸੌਂਪਣ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਇਲਾਕੇ ਵਿੱਚ ਨਾਕਾ ਲਾ ਕੇ ਇੱਕ ਆਈ-20 ਕਾਰ ਨੂੰ ਰੋਕਿਆ, ਜਿਸ ਵਿੱਚ ਉਕਤ ਤਿੰਨੋਂ ਮੁਲਜ਼ਮ ਬੈਠੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਹੋਏ।

ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਪੁਲਿਸ ਥਾਣੇ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਤੇ 5 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐੱਫ.ਆਈ.ਆਰ. ਨੰਬਰ 45, ਮਿਤੀ 07-07-2026 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

328 ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ: DIG ਨੇ ਛਪਾਈ, ਰਿਕਾਰਡ ਅਤੇ ਵੰਡ ਪ੍ਰਕਿਰਿਆ ਦੀ ਜਾਂਚ ਕੀਤੀ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਕੀਤੇ ਗ੍ਰਿਫਤਾਰ

ਹਰਦੀਪ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ NLDSL ਨਾਲ ਸਮਝੌਤਾ ਸਹੀਬੱਧ

'ਮਾਂਵਾਂ-ਧੀਆਂ ਸਤਕਾਰ ਯੋਜਨਾ' ਬਾਰੇ ਮੁੱਖ ਮੰਤਰੀ ਦਾ ਵੱਡਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕਰਮਚਾਰੀ ਹੜਤਾਲ 'ਤੇ ਗਏ

ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ