Tuesday, May 19, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

BKI ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | May 19, 2026 06:02 PM

- *ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ: ਡੀਜੀਪੀ ਗੌਰਵ ਯਾਦਵ*
- *ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਅਗਲੇਰੀ ਜਾਂਚ ਜਾਰੀ*

ਚੰਡੀਗੜ੍ਹ/ਅੰਮ੍ਰਿਤਸਰ, 19 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ, ਅੰਮ੍ਰਿਤਸਰ ਦੇ ਬਾਜ਼ੀਗਰ ਮੁਹੱਲਾ ਦੇ ਰਹਿਣ ਵਾਲੇ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਂਡ ਗ੍ਰਨੇਡ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ (ਪੀਬੀ 02 ਈਕੇ 2107) ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿੰਨ੍ਹਾਂ ਦਾ ਉਦੇਸ਼ ਸਰਕਾਰੀ ਅਦਾਰਿਆਂ/ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨਾ ਸੀ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਇਤਲਾਹ ਮਿਲੀ ਸੀ ਕਿ ਵਿਦੇਸ਼ੀ ਹੈਂਡਲਰਾਂ ਦੁਆਰਾ ਆਪਣੇ ਸਾਥੀਆਂ ਨੂੰ ਹੈਂਡ ਗ੍ਰਨੇਡ ਪ੍ਰਦਾਨ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਅੱਗੇ ਆਪਣੇ ਕਿਸੇ ਹੋਰ ਕਾਰਕੁੰਨ ਨਾਲ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਖੇਤਰ ਵਿੱਚ ਤਾਲਮੇਲ ਕਰਨ ਲਈ ਕਿਹਾ ਗਿਆ ਹੈ।

ਇਸ ਪੁਖ਼ਤਾ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਸ਼ੱਕੀ ਅਜੈ ਅਤੇ ਜੋਧਬੀਰ ਸਿੰਘ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾ ਰਹੀ ਹੈ ਤਾਂ ਜੋ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਸਬੰਧ ਵਿੱਚ ਐਫਆਈਆਰ ਨੰਬਰ 36 ਮਿਤੀ 18-05-2026 ਨੂੰ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਜਨਗਣਨਾ 2027: SC ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: CM ਮਾਨ

ਵੱਡੀ ਖ਼ਬਰ: 'ਆਪ' ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ

ਜਲੰਧਰ 'ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ

ਪਟਿਆਲਾ ਵਿੱਚ ਮੈਡੀਕਲ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਹੁਸ਼ਿਆਰਪੁਰ ਵਿੱਚ ASI ਦੇ ਘਰ ਚੋਰੀ: ਧੀ ਦੇ ਵਿਆਹ ਲਈ ਬਣਾਏ ਗਹਿਣੇ ਚੋਰੀ