Tuesday, July 07, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਪੰਜਾਬ ਨਿਊਜ਼ ਐਕਸਪ੍ਰੈੱਸ | July 07, 2026 05:27 PM

- ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ ਦੁਰਵਿਹਾਰ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ
- ਸੀ.ਈ.ਓ. ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਨਾਉਣ ਦੇ ਹੁਕਮ

ਚੰਡੀਗੜ੍ਹ, 7 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103 ਅਕਾਲਗੜ੍ਹ ਕੋਠੇ ਦੇ ਬੀ.ਐਲ.ਓ. ‘ਤੇ ਵੀ ਐਸ.ਆਈ.ਆਰ. ਸਬੰਧੀ ਕੰਮਕਾਜ ਦੌਰਾਨ ਇੱਕ ਸਥਾਨਕ ਵੱਲੋਂ ਗਾਲੀ-ਗਲੋਚ ਅਤੇ ਹਮਲਾ ਕੀਤਾ ਗਿਆ, ਜਿਸ ਸਬੰਧੀ ਧਨੌਲਾ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 132, 221 ਅਤੇ 115(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰ ਨੇ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਨਾਉਣ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਲੋਕ ਮਿਲਣੀ: ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ