Tuesday, May 26, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

Breaking: ਪੰਜਾਬ ਦੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਤਰੀਕ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | May 26, 2026 03:02 PM

- *ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ*

ਚੰਡੀਗੜ੍ਹ 26 ਮਈ 2026: ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।

ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।

ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।

ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

ਸੜਕ ਹਾਦਸੇ 'ਚ ਮਹਿਲਾ ASP ਦੀ ਮੌਤ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ, SSP ਮੁਕਤਸਰ ਨੂੰ ਕੀਤਾ ਤਲਬ

ਰਾਮ ਰਹੀਮ ਨੂੰ 16ਵੀਂ ਵਾਰ ਮਿਲੀ ਪੈਰੋਲ: ਡੇਰਾ ਮੁਖੀ ਨੂੰ 5 ਮਹੀਨਿਆਂ ਵਿੱਚ ਦੂਜੀ ਵਾਰ ਆਇਆ ਬਾਹਰ

ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, CM ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਸਨਮਾਨ