Wednesday, September 09, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

BREAKING: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨੇ ਵਾਪਸ ਲਿਆ ਸ਼ੋਅਕਾਜ਼ ਨੋਟਿਸ

ਪੰਜਾਬ ਨਿਊਜ਼ ਐਕਸਪ੍ਰੈੱਸ | September 09, 2026 03:12 PM

- ਚੀਫ਼ ਸੈਕਟਰੀ ਕੇ.ਏ.ਪੀ. ਸਿਨ੍ਹਾ ਨਾਲ ਮੀਟਿੰਗ ਮਗਰੋਂ ਬਣੀ ਸਹਿਮਤੀ; ਜਲਦ CM ਭਗਵੰਤ ਮਾਨ ਨਾਲ ਹੋਵੇਗੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਬੁੱਧਵਾਰ 9 ਸਤੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿੱਚ ਮੁਲਾਜ਼ਮ ਜਥੇਬੰਦੀਆਂ ਦੀ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨਾਲ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਮੁੱਖ ਸਕੱਤਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਹੜਤਾਲ ਨਾ ਕਰਨ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਹੜਤਾਲ ਵਾਪਸ ਲੈਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਜਾਰੀ ਕੀਤੇ ਗਏ ਸ਼ੋਅਕਾਜ਼ ਨੋਟਿਸ ਵੀ ਵਾਪਸ ਲੈ ਲਏ ਜਾਣਗੇ।

11 ਸਤੰਬਰ ਤੱਕ ਹੜਤਾਲ ਦਾ ਕੀਤਾ ਸੀ ਐਲਾਨ
ਦਰਅਸਲ, ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਪਹਿਲਾਂ 8 ਸਤੰਬਰ ਨੂੰ ਇੱਕ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਯੂਨੀਅਨ ਮੁਤਾਬਕ 27 ਅਗਸਤ ਦੀ ਹੜਤਾਲ ਤੋਂ ਬਾਅਦ ਕਰੀਬ 2, 500 ਮੁਲਾਜ਼ਮਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਸਰਕਾਰ ਵੱਲੋਂ ਕਾਰਵਾਈ ਸਬੰਧੀ ਪੱਤਰ ਜਾਰੀ ਕੀਤਾ ਗਿਆ ਸੀ। ਮੁਲਾਜ਼ਮਾਂ ਦੀ ਮੁੱਖ ਮੰਗ ਇਹ ਪੱਤਰ ਵਾਪਸ ਲੈਣ ਦੀ ਸੀ।

ਸਰਕਾਰ ਨੇ ਦਿੱਤੀ ਸੀ ‘ਨੋ ਵਰਕ, ਨੋ ਪੇ’ ਦੀ ਚਿਤਾਵਨੀ
ਇਸ ਦੌਰਾਨ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਹੜਤਾਲ ’ਤੇ ਜਾਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ‘ਨੋ ਵਰਕ, ਨੋ ਪੇ’ ਲਾਗੂ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਇਲਾਵਾ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਵੀ ਗੱਲ ਕਹੀ ਗਈ ਸੀ। ਹੁਣ ਹੜਤਾਲ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੂੰ ਲੈ ਕੇ ਕੇਜਰੀਵਾਲ ਅਤੇ ਮਾਨ ਉੱਪਰ ਵਰ੍ਹੇ ਵੜਿੰਗ

ਪੰਜਾਬੀ ਇੰਫਲੂਐਂਸਰ ਮਨਜੀਤ ਕੌਰ ਕਤਲ ਮਾਮਲਾ: ਇੱਕ ਮੁਲਜ਼ਮ ਦੀ ਹੋਈ ਗ੍ਰਿਫਤਾਰੀ

ਲੁਧਿਆਣਾ ਤੋਂ ਬਾਅਦ ਹੁਣ ਕੱਲ੍ਹ ਨੂੰ ਜਲੰਧਰ ਬੰਦ ਦਾ ਐਲਾਨ

ਪੰਜਾਬ ਕਾਂਗਰਸ ਦੀ ਗੁੱਟਬਾਜ਼ੀ ਜਲਦ ਖ਼ਤਮ ਹੋਵੇਗੀ, ਸਾਰੇ ਆਗੂਆਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਤਿਆਰੀ: ਸਚਿਨ ਪਾਇਲਟ

ਅਦਾਲਤ ਵੱਲੋਂ CM ਮਾਨ ਦੀ ਪਤਨੀ ਖ਼ਿਲਾਫ਼ ਪੋਸਟਾਂ ’ਤੇ ਰੋਕ, ਮਜੀਠੀਆ-ਖਹਿਰਾ ਤੇ ਸੇਵਾਮੁਕਤ ਜੱਜ ਨੂੰ ਹਦਾਇਤਾਂ ਜਾਰੀ

ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ

ਗੈਂਗਸਟਰਾਂ ਤੇ ਵਾਰ ਦਾ 231ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ ; 238 ਕਾਬੂ

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ