Friday, July 24, 2026
ਤਾਜਾ ਖਬਰਾਂ
ਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆ

Punjab

Breaking News: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਪੰਜਾਬ ਨਿਊਜ਼ ਐਕਸਪ੍ਰੈੱਸ | July 24, 2026 05:23 PM

• *ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ*
• *ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਹਰਜੋਤ ਸਿੰਘ ਬੈਂਸ*
• *ਸਮਾਂਬੱਧ ਜਾਂਚ ਦੇ ਹੁਕਮ ਜਾਰੀ; ਦੋਸ਼ ਸਾਬਤ ਹੋਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 24 ਜੁਲਾਈ: ਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।

ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ।

ਇਸ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖਿਆ ਮੰਤਰੀ ਨੇ ਕਿਹਾ, "ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰੇਕ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।"

ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਭਰ ਦੇ ਹਰੇਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਨਾਲ ਤਰੁੰਤ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਮੁਅੱਤਲੀ ਦੌਰਾਨ ਮੁਲਜ਼ਮ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਦਫਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਨੂੰ ਉਸ ਦਾ ਮੁੱਖ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ ਜਿੱਥੇ ਉਸਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਆਪਣੀ ਹਾਜ਼ਰੀ ਲਗਾਉਣੀ ਪਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਕੈਬਨਿਟ ਮੰਤਰੀ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼, ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚੇ

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ

ਪੰਜਾਬ 'ਚ ਵੱਡੀ ਵਾਰਦਾਤ: ਤਾਏ ਨੇ ਕੀਤਾ ਆਪਣੇ ਭਤੀਜੇ ਦਾ ਕਤਲ

6.5 ਕਿਲੋ ਹੈਰੋਇਨ ਅਤੇ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਕਾਬੂ

ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 3 ਅਗਸਤ ਤੋਂ ਸੁਰੂ

ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ