Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

CEO ਅਨਿੰਦਿਤਾ ਮਿਤਰਾ ਵੱਲੋਂ SIR ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 08:04 PM

- ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ
- ਅਨਮੈਪਡ ਵੋਟਰਾਂ ਦੀ ਸੂਚੀ ਰਾਜਨੀਤਕ ਪਾਰਟੀਆਂ ਨਾਲ ਸਾਂਝੀ ਕੀਤੀ ਗਈ

ਚੰਡੀਗੜ੍ਹ, 23 ਜੂਨ: ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਨੇਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ।

ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਉਹਨਾਂ ਨੇ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬੇ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ। ਅਨਮੈਪਡ ਵੋਟਰਾਂ ਸਬੰਧੀ ਸੂਚੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਸਾਂਝੀ ਕੀਤੀ ਗਈ। ਸ੍ਰੀਮਤੀ ਮਿਤਰਾ ਵੱਲੋਂ ਐਸ.ਆਈ.ਆਰ. ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਅਤੇ ਚੋਣ ਅਮਲੇ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਇਨ੍ਹਾਂ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ ਲਈ ਚੋਣ ਅਮਲਾ ਦੀ ਮਦਦ ਕੀਤੀ ਜਾਵੇ।

ਇਸ ਮੌਕੇ ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਦੀਆਂ ਐਸ.ਆਈ.ਆਰ. ਦੀ ਪ੍ਰਕਿਰਿਆ ਸਬੰਧੀ ਸ਼ੰਕਾਵਾਂ ਨੂੰ ਵੀ ਦੂਰ ਕੀਤਾ।

ਮੀਟਿੰਗ ਦੌਰਾਨ ਐਡੀਸ਼ਨਲ ਸੀ.ਈ.ਓ. ਸ੍ਰੀ ਅਮਨਦੀਪ ਗਰਗ, ਜੁਆਇੰਟ ਸੀ.ਈ.ਓ. ਸ੍ਰੀਮਤੀ ਨਵਨੀਤ ਕੌਰ ਬੱਲ ਤੋਂ ਇਲਾਵਾ ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਬਹੁਜਨ ਸਮਾਜ ਪਾਰਟੀ ਤੋਂ ਜਸਵੰਤ ਰਾਏ ਅਤੇ ਹਰਭਜਨ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਪਰਮਪਾਲ ਕੌਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਹੈਪੀ ਖੇੜਾ, ਸ਼੍ਰੋਮਣੀ ਅਕਾਲੀ ਦਲ ਤੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਨਛੱਤਰ ਸਿੰਘ ਗਿੱਲ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: CM ਮਾਨ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ

ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਸ.ਆਈ.ਆਰ 2026: ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ