Wednesday, September 23, 2026
ਤਾਜਾ ਖਬਰਾਂ
ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

Punjab

CM ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 08:54 PM

- 1, 000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਵਾਪਸ ਜ਼ਿਲ੍ਹਾ ਪੱਧਰੀ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਇਸ ਫੈਸਲੇ ਨਾਲ ਸੀਨੀਆਰਤਾ ਅਤੇ ਤਰੱਕੀਆਂ ਦੇ ਅੜਿੱਕੇ ਦੂਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਜ਼ਿਲ੍ਹਾ ਪੱਧਰੀ ਕਾਡਰ ਨੂੰ ਮੰਤਰੀ ਮੰਡਲ ਵੱਲੋਂ ਜਲਦੀ ਹੀ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 23 ਸਤੰਬਰ: ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1, 000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1, 000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਕਾਜ ਹੋਰ ਆਸਾਨ ਤੇ ਸੁਚਾਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਦਾ ਅਮਲ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਯੂਨੀਅਨ ਨੇ ਆਪਣੀਆਂ ਜਾਇਜ਼ ਮੰਗਾਂ ਮੰਨੇ ਜਾਣ 'ਤੇ ਆਪਣੀ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਪਟਵਾਰੀਆਂ ਦੇ ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਵਾਪਸ ਜ਼ਿਲ੍ਹਾ ਪੱਧਰੀ ਕਾਡਰ ਕਰਨ ਦੀ ਮੰਗ ਨੂੰ ਸਿਧਾਂਤਕ ਤੌਰ 'ਤੇ ਮਨਜ਼ੂਰ ਕਰ ਲਿਆ ਹੈ।”
ਉਨ੍ਹਾਂ ਕਿਹਾ, “ਇਸ ਫੈਸਲੇ ਨਾਲ ਭਰਤੀ ਪ੍ਰਕਿਰਿਆ ਸੁਚਾਰੂ ਬਣੇਗੀ ਅਤੇ ਸੀਨੀਆਰਤਾ ਅਤੇ ਤਰੱਕੀਆਂ ਸਬੰਧੀ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ। ਇਹ ਫੈਸਲਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਵਿਭਾਗ ਦੇ ਕੰਮਕਾਜ ਵਿੱਚ ਸੁਧਾਰ ਦੀ ਲੋੜ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।”

ਉਨ੍ਹਾਂ ਕਿਹਾ, “ਜ਼ਿਲ੍ਹਾ ਪੱਧਰ 'ਤੇ ਪਟਵਾਰੀ ਕਾਡਰ ਨੂੰ ਬਹਾਲ ਕਰਨ ਲਈ ਮੰਤਰੀ ਮੰਡਲ ਵੱਲੋਂ ਜਲਦੀ ਹੀ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।”

ਕਰਮਚਾਰੀਆਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਂ ਪਟਵਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੂਰੀ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਅਤੇ ਸੂਬਾ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਦੇ ਜ਼ਮੀਨੀ ਪੱਧਰ 'ਤੇ ਸਫ਼ਲ ਲਾਗੂਕਰਨ ਨੂੰ ਯਕੀਨੀ ਬਣਾਉਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਸਮੂਹ ਪਟਵਾਰੀ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਿਰਧਾਰਤ ਸਮੇਂ ਵਿੱਚ ਨਿਭਾਉਣਾ ਜਾਰੀ ਰੱਖਣਗੇ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ। ਉਨ੍ਹਾਂ ਕਿਹਾ ਕਿ ਮੈਂ ਯੂਨੀਅਨ ਨੂੰ ਨਾਲ ਹੀ ਇਹ ਅਪੀਲ ਕਰਦਾ ਹਾਂ ਕਿ ਉਹ ਭਵਿੱਖ ਵਿੱਚ ਵੀ ਸੇਵਾ ਨਾਲ ਜੁੜੇ ਸਾਰੇ ਜਾਇਜ਼ ਮਸਲਿਆਂ ਦੇ ਹੱਲ ਲਈ ਕਿਸੇ ਵੀ ਤਰ੍ਹਾਂ ਦੀ ਹੜਤਾਲ ਦੀ ਬਜਾਏ ਗੱਲਬਾਤ ਅਤੇ ਆਪਸੀ ਸਲਾਹ-ਮਸ਼ਵਰੇ ਰਾਹੀਂ ਹੱਲ ਕੱਢੇ ਜਾਣ ਨੂੰ ਯਕੀਨੀ ਬਣਾਉਣ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ