Friday, April 17, 2026

Punjab

CM ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | April 17, 2026 07:39 PM

- ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਡੀਐਫਐਸਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼
- ਕਿਸੇ ਵੀ ਤਰ੍ਹਾਂ ਦੀ ਕੁਤਾਹੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦੇ ਨਿਰਦੇਸ਼

ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ।

ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੇ ਸਬੰਧ ਵਿੱਚ, ਸੂਬੇ ਭਰ ਵਿੱਚ ਬਰਾਬਰ ਮਾਪਦੰਡਾਂ ਅਧੀਨ 6 ਫੀਸਦ ਦੀ ਮੌਜੂਦਾ ਸੀਮਾ ਦੇ ਮੁਕਾਬਲੇ 15 ਫੀਸਦ ਤੱਕ ਢਿੱਲ ਦਿੱਤੀ ਗਈ ਹੈ।

ਅੱਜ ਇੱਥੇ ਇੱਕ ਵੀਸੀ ਦੌਰਾਨ ਖਰੀਦ ਕਾਰਜਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਅਤੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਭਾਈਵਾਲਾਂ ਲਈ ਸਫਲ ਅਤੇ ਨਿਰਵਿਘਨ ਖਰੀਦ ਸੀਜ਼ਨ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਉਪਜ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਪਜ ਦੀ ਖਰੀਦ ਤੋਂ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦੀਆਂ ਗਈਆਂ ਫਸਲਾਂ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ। ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਡੀਐਫਐਸਸੀਜ਼ ਨੂੰ ਮੰਡੀਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਪਰ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਦਾਨੇ ਦੀ ਜ਼ਰੂਰਤ ਹੈ ਤਾਂ ਅੰਤਰ-ਜ਼ਿਲ੍ਹਾ ਢੋਆ-ਢੋਆਈ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ, ਪੜ੍ਹੋ ਲਏ ਗਏ ਹੋਰ ਕਿਹੜੇ-ਕਿਹੜੇ ਫੈਸਲੇ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਪਾਲ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਕੇਂਦਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਪੜ੍ਹੋ ਵੇਰਵਾ

ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਦੀ NSA 'ਚ ਹੁਣ ਨਹੀਂ ਹੋਵੇਗਾ ਵਾਧਾ, ਪਰ ਨਹੀਂ ਹੋਵੇਗੀ ਪੰਜਾਬ ਵਾਪਸੀ