Sunday, August 30, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | August 30, 2026 07:49 PM

- ਤਿੰਨਾਂ ਆਗੂਆਂ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨੂੰ ਮਿਲਣ ਲਈ ਬੈਂਗਲੁਰੂ 'ਚ 'ਆਰਟ ਆਫ਼ ਲਿਵਿੰਗ' ਆਸ਼ਰਮ ਦਾ ਦੌਰਾ ਕੀਤਾ
- ਅਸੀਂ ਪੰਜਾਬ ਅਤੇ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ:ਭਗਵੰਤ ਸਿੰਘ ਮਾਨ
- ਆਸ਼ਰਮ 'ਚ ਧਿਆਨ ਲਾਉਣ ਨਾਲ ਅਧਿਆਤਮਿਕ ਸ਼ਾਂਤੀ ਮਿਲੀ:ਭਗਵੰਤ ਸਿੰਘ ਮਾਨ
- ਸਮਾਜਿਕ ਭਲਾਈ, ਸਿੱਖਿਆ, ਮਾਨਸਿਕ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ:ਭਗਵੰਤ ਸਿੰਘ ਮਾਨ

ਚੰਡੀਗੜ੍ਹ / ਬੈਂਗਲੁਰੂ; 30 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ 'ਆਰਟ ਆਫ਼ ਲਿਵਿੰਗ' ਆਸ਼ਰਮ ਦਾ ਦੌਰਾ ਕਰਕੇ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ। ਆਸ਼ਰਮ ਦੇ ਸ਼ਾਂਤ ਅਤੇ ਅਧਿਆਤਮਿਕ ਮਾਹੌਲ ਵਿੱਚ ਲੀਨ ਹੋ ਕੇ ਆਗੂਆਂ ਨੇ ਪੰਜਾਬ ਅਤੇ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਧਿਆਨ ਵੀ ਲਾਇਆ ਅਤੇ ਅਧਿਆਤਮਿਕ ਸ਼ਾਂਤੀ ਤੇ ਅੰਦਰੂਨੀ ਸਕੂਨ ਦਾ ਅਨੁਭਵ ਕੀਤਾ।

ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਬੈਂਗਲੁਰੂ ਦੇ 'ਆਰਟ ਆਫ਼ ਲਿਵਿੰਗ' ਆਸ਼ਰਮ ਵਿੱਚ ਮੈਨੂੰ ਅਰਵਿੰਦ ਕੇਜਰੀਵਾਲ ਜੀ ਅਤੇ ਮਨੀਸ਼ ਸਿਸੋਦੀਆ ਜੀ ਦੇ ਨਾਲ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ। ਮੈਨੂੰ ਸ਼ਰਧਾਲੂਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਦਾ ਮੌਕਾ ਵੀ ਮਿਲਿਆ ਅਤੇ ਆਸ਼ਰਮ ਦੇ ਸ਼ਾਂਤਮਈ ਮਾਹੌਲ ਵਿੱਚ ਧਿਆਨ ਲਾ ਕੇ ਅਧਿਆਤਮਿਕ ਸ਼ਾਂਤੀ ਦਾ ਅਨੁਭਵ ਹੋਇਆ।”

ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਮੇਰੇ ਲਈ ਇੱਕ ਅਲੌਕਿਕ ਅਨੁਭਵ ਸੀ। ਸ਼ਰਧਾਲੂਆਂ ਦੇ ਇਸ ਵੱਡੇ ਇਕੱਠ ਨੂੰ ਸੰਬੋਧਨ ਕਰਨਾ ਅਤੇ ਆਸ਼ਰਮ ਦੇ ਸ਼ਾਂਤਮਈ ਮਾਹੌਲ ਵਿੱਚ ਸਮਾਂ ਬਿਤਾਉਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਸੀ। ਇਸ ਅਨੁਭਵ ਨੇ ਮੈਨੂੰ ਅਧਿਆਤਮਿਕ ਸ਼ਾਂਤੀ ਅਤੇ ਅੰਦਰੂਨੀ ਸਕੂਨ ਨਾਲ ਭਰ ਦਿੱਤਾ ਹੈ।”

ਪੰਜਾਬ ਦੀ ਸੱਭਿਆਚਾਰਕ ਵਿਲੱਖਣਤਾ ਅਤੇ ਦੇਸ਼ ਵਿੱਚ ਇਸ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਦੇਸ਼ ਦੇ ਇਤਿਹਾਸ ਵਿੱਚ ਹਮੇਸ਼ਾ ਇੱਕ ਖ਼ਾਸ ਸਥਾਨ ਰਿਹਾ ਹੈ। “ਮੁੱਢ ਕਦੀਮ ਤੋਂ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਸਾਡੇ ਮਹਾਨ ਦੇਸ਼ ਦੇ ਤਾਜ ਦਾ ਹੀਰਾ ਹੋਣ ਅਤੇ ਇਸ ਦੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਮਾਣਮੱਤਾ ਝੰਡਾਬਰਦਾਰ ਹੋਣ ਦਾ ਮਾਣ ਹਾਸਲ ਹੈ। ਇਸ ਦੇ ਸ਼ਾਨਦਾਰ ਇਤਿਹਾਸ, ਅਮੀਰ ਸੱਭਿਆਚਾਰ ਅਤੇ ਸ਼ਾਨਦਾਰ ਰਵਾਇਤਾਂ ਨੇ ਭਾਰਤ ਦੇ ਨਿਰਮਾਣ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ।”

ਪੰਜਾਬ ਨੂੰ “ਦੇਸ਼ ਦੀ ਖੜਗ ਭੁਜਾ ” ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹਰ ਚੁਣੌਤੀ ਦਾ ਸਾਹਮਣਾ ਕਰਦਿਆਂ ਦੇਸ਼ ਦੀ ਸੁਰੱਖਿਆ ਲਈ ਵਾਰ-ਵਾਰ ਕਦਮ ਵਧਾਏ ਹਨ। ਇਸ ਦੇ ਬਹਾਦਰ ਲੋਕਾਂ ਨੇ ਹਮੇਸ਼ਾ ਬਾਹਰੀ ਅਤੇ ਅੰਦਰੂਨੀ ਖ਼ਤਰਿਆਂ ਵਿਰੁੱਧ ਦੇਸ਼ ਦੀ ਢਾਲ ਬਣ ਕੇ ਪਹਿਰਾ ਦਿੱਤਾ ਹੈ ਅਤੇ ਇਸ ਨੇ ਹੀ ਪੰਜਾਬ ਦੇ ਲੋਕਾਂ ਨੂੰ ਜੁਝਾਰੂ ਜ਼ਮੀਰ ਦਿੱਤੀ ਹੈ। ਹਜ਼ਾਰਾਂ ਸਾਲਾਂ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਪੰਜਾਬ ਦੀ ਧਰਤੀ ਨੇ ਆਪਣਾ ਦ੍ਰਿੜ੍ਹ ਅਤੇ ਨਿਡਰ ਚਰਿੱਤਰ ਬਰਕਰਾਰ ਰੱਖਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਹੌਸਲੇ ਅਤੇ ਨਿਡਰਤਾ ਦੇ ਨਾਲ-ਨਾਲ ਇਸ ਦਾ ਧਰਮ ਨਿਰਪੱਖ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲਾ ਸੁਭਾਅ ਇਸ ਦੀ ਪਛਾਣ ਦੀ ਇੱਕ ਹੋਰ ਅਹਿਮ ਵਿਸ਼ੇਸ਼ਤਾ ਹੈ। “ਪੰਜਾਬ ਦੀ ਇੱਕ ਹੋਰ ਵਿਸ਼ੇਸ਼ਤਾ ਇਸ ਦਾ ਪੂਰੀ ਤਰ੍ਹਾਂ ਧਰਮ ਨਿਰਪੱਖ ਚਰਿੱਤਰ ਹੈ, ਜੋ ਇਸ ਦੀ ਰੂਹ ਵਿੱਚ ਸਮਾਇਆ ਹੋਇਆ ਹੈ ਅਤੇ ਇਸ ਦੇ ਸੱਭਿਆਚਾਰਕ ਸਿਧਾਂਤਾਂ ਦਾ ਅਟੁੱਟ ਅੰਗ ਹੈ। ਫ਼ਿਰਕੂ ਸਦਭਾਵਨਾ, ਸ਼ਾਂਤਮਈ ਸਹਿ-ਹੋਂਦ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ ਕੀਮਤਾਂ ਹਮੇਸ਼ਾ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਦੇ ਕੇਂਦਰ ਵਿੱਚ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਵਿਕਾਸ ਨੂੰ ਤੇਜ਼ ਕਰਨ ਲਈ ਸਗੋਂ ਸਮਾਜ ਦੀਆਂ ਨੈਤਿਕ ਅਤੇ ਸਮਾਜਿਕ ਨੀਂਹਾਂ ਨੂੰ, ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਵਿੱਚ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਵਿਕਾਸ ਮੁਖੀ ਖੇਤਰਾਂ ਵਿੱਚ ਸਰਬਪੱਖੀ ਤਰੱਕੀ ਕਰਨ ਤੋਂ ਇਲਾਵਾ ਸਾਡੀ ਸਰਕਾਰ ਦਾ ਇੱਕ ਮਿਸ਼ਨ ਵਿਸ਼ੇਸ਼ ਤੌਰ 'ਤੇ ਸਾਡੇ ਨੌਜਵਾਨਾਂ ਵਿੱਚ ਸਮਾਜਿਕ, ਨੈਤਿਕ ਅਤੇ ਰਾਸ਼ਟਰੀ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਕਦਰਾਂ ਕੀਮਤਾਂ ਨਾਲ ਜੋੜਨਾ ਇੱਕ ਮਜ਼ਬੂਤ ਸਮਾਜ ਦੇ ਨਿਰਮਾਣ ਲਈ ਬਹੁਤ ਜ਼ਰੂਰੀ ਹੈ, ”।

ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਨ ਲਈ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਬੌਧਿਕ ਮਾਰਗਦਰਸ਼ਨ ਨੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। “ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਆਪਣੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਬੌਧਿਕ ਮਾਰਗਦਰਸ਼ਨ ਰਾਹੀਂ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਮੈਨੂੰ ਉਮੀਦ ਹੈ ਕਿ ਇਹ ਅਧਿਆਤਮਕ ਸ਼ਖ਼ਸੀਅਤ ਆਪਣੇ ਗਿਆਨ, ਮਾਰਗਦਰਸ਼ਨ ਅਤੇ ਆਸ਼ੀਰਵਾਦ ਨਾਲ ਲੋਕਾਂ ਨੂੰ ਰਾਹ ਦਿਖਾਉਂਦੀ ਰਹੇਗੀ।”

ਸਮਾਜ ਨੂੰ ਮਜ਼ਬੂਤ ਕਰਨ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਪ੍ਰਪੱਕ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪ੍ਰਗਤੀਸ਼ੀਲ ਅਤੇ ਸੰਗਠਿਤ ਰਾਸ਼ਟਰ ਲਈ ਫ਼ਿਰਕੂ ਸਦਭਾਵਨਾ, ਅਮਨ-ਸ਼ਾਂਤੀ, ਸਮਾਜਿਕ ਬਰਾਬਰੀ ਅਤੇ ਵਿਸ਼ਵਵਿਆਪੀ ਭਾਈਚਾਰਾ ਬਹੁਤ ਜ਼ਰੂਰੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਫ਼ਿਰਕੂ ਸਦਭਾਵਨਾ, ਸ਼ਾਂਤਮਈ ਸਹਿ-ਹੋਂਦ, ਸਮਾਜਿਕ ਸਮਾਨਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ। ਇਹ ਉਹ ਮੁੱਲ ਹਨ ਜਿਨ੍ਹਾਂ ਨੇ ਸਾਡੇ ਸਮਾਜ ਨੂੰ ਇੱਕ ਵੱਡੇ ਪਰਿਵਾਰ ਵਿੱਚ ਪਰੋ ਦਿੱਤਾ ਹੈ ਅਤੇ ਇਹਨਾਂ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਹਨਾਂ ਆਦਰਸ਼ਾਂ ਨਾਲ, ਅਸੀਂ ਇੱਕ ਵਧੇਰੇ ਸ਼ਾਂਤੀਪੂਰਨ, ਸਦਭਾਵਨਾਪੂਰਨ ਅਤੇ ਸਭ ਨੂੰ ਸਮਾਉਣ ਵਾਲੇ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ।”

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਪੰਜਾਬ BJP ਨੇ CM ਭਗਵੰਤ ਮਾਨ ਨੂੰ ਥੱਪੜ ਪੈਂਦੇ ਦਾ AI ਵੀਡੀਓ ਕੀਤਾ ਸ਼ੇਅਰ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ

ਚੰਡੀਗੜ੍ਹ ’ਚ ਝਾੜੀਆਂ ’ਚੋਂ ਮਿਲਿਆ ਵਿਅਕਤੀ ਦਾ ਕੰਗਾਲ

ਜਲੰਧਰ ’ਚ ਪੁੱਤ-ਨੂੰਹ ਨੇ ਪਿਤਾ ਦਾ ਕੀਤਾ ਕਤਲ

ਪੰਜਾਬ ਦੇ ਹੜਤਾਲ 'ਤੇ ਗਏ ਸਕਰਾਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਕਰਨ ਦਾ ਕੀਤਾ ਐਲਾਨ

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕੈਬਨਿਟ ਮੰਤਰੀ ਕਟਾਰੂਚੱਕ

ਹਰਜੋਤ ਬੈਂਸ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ