Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

CM ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 08:00 PM

* ਗੁਰਜੀਤ ਸਿੰਘ ਤੂਤ ਦੀ ਯਾਦ ਵਿੱਚ ਸ਼ਾਨਦਾਰ ਸਟੇਡੀਅਮ ਬਣਾਉਣ ਦਾ ਵੀ ਕੀਤਾ ਐਲਾਨ
* ਕਬੱਡੀ ਜਗਤ ਵਿੱਚ ਗੁਰਜੀਤ ਸਿੰਘ ਤੂਤ ਦਾ ਯੋਗਦਾਨ ਖਿਡਾਰੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰਜੀਤ ਸਿੰਘ ਤੂਤ ਦਾ ਬੇਵਕਤੀ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਦੇ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ, “ਗੁਰਜੀਤ ਸਿੰਘ ਤੂਤ ਦੇ ਕਬੱਡੀ ਵਿੱਚ ਪਾਏ ਯੋਗਦਾਨ ਨੂੰ ਅਮਰ ਬਣਾਉਣ ਅਤੇ ਉਨ੍ਹਾਂ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਤੂਤ, ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ, ਜੋ ਖੇਡ ਪ੍ਰਤੀ ਇਸ ਖਿਡਾਰੀ ਦੇ ਸਮਰਪਣ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਮ੍ਰਿਤਕ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਸ ਹੋਣਹਾਰ ਸਪੂਤ ਦਾ ਯੋਗਦਾਨ ਕਬੱਡੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ ਅਤੇ ਖੇਡ ਪ੍ਰਤੀ ਗੁਰਜੀਤ ਸਿੰਘ ਤੂਤ ਦਾ ਸਮਰਪਣ ਸਾਡੇ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦਾ ਰਹੇਗਾ।”

ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

ਗੈਂਗਸਟਰਾਂ 'ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

ਹਰਪਾਲ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ*

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ