Tuesday, April 28, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

CM ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਪੰਜਾਬ ਨਿਊਜ਼ ਐਕਸਪ੍ਰੈੱਸ | April 28, 2026 07:30 PM

*ਮੁੱਖ ਮੰਤਰੀ ਨੇ ਪੰਜਾਬ ਦੇ ਵਸਨੀਕਾਂ ਨੂੰ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਜਨਗਣਨਾ ਦੇ ਕੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ*

ਚੰਡੀਗੜ੍ਹ 28 ਅਪ੍ਰੈਲ 2026: ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ "ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ" ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਸਹਿਯੋਗ ਕੀਤਾ।

ਨਿਰਧਾਰਿਤ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਨਿੱਜੀ ਤੌਰ ਤੇ ਅਪਣਾ ਕੇ, ਮਾਨਯੋਗ ਮੁੱਖ ਮੰਤਰੀ ਜੀ ਨੇ ਇਸ ਪਹਿਲਕਦਮੀ ਦੀ ਸੰਖ, ਪਹੁੰਚਯੋਗਤਾ ਅਤੇ ਨਾਗਰਿਕ-ਕੇਂਦਰਿਤ ਰੁਝਾਨ ਦਾ ਪ੍ਰਦਰਸ਼ਨ ਦਰਸ਼ਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਜਨਗਣਨਾ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੀ ਇਸ ਸਰਗਰਮ ਸ਼ਮੂਲੀਅਤ ਨੇ ਇੱਕ ਮਜਬੂਤ ਮਿਸਾਲ ਕਾਇਮ ਕੀਤੀ ਹੈ, ਜੋ ਸੂਬੇ ਭਰ ਦੇ ਲੋਕਾਂ ਨੂੰ ਜਨਗਣਨਾ-2027 ਲਈ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸਾਹਿਤ ਕਰਦੀ ਹੈ।

ਮਾਨਯੋਗ ਮੁੱਖ ਮੰਤਰੀ ਜੀ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ, ਤਾਂ ਜੋਇੱਕ ਵਿਆਪਕ ਅਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ, ਜੋ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਗਣਨਾ ਦਾ ਸਹੀ ਡਾਟਾ ਸ਼ਾਸ਼ਨ ਲਈ ਰੀੜ੍ਹ ਦੀ ਹੱਡੀ ਹੁੰਦਾ ਹੈ, ਜੋ ਭਲਾਈ ਸਕੀਮਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਂਦਾ ਹੈ।

"ਸਵੈ-ਗਣਨਾ" ਜਨਗਣਨਾ 2027 ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਹੈ, ਜਿਸ ਨਾਲ ਵਿਅਕਤੀ ਆਪਣੇ ਜਨਸੰਖਿਆਤਮਕ ਅਤੇ ਸਮਾਜਿਕ-ਆਰਥਿਕ ਵੇਰਵੇ ਸੁਵਿਧਾਜਨਕ ਢੰਗ ਨਾਲ ਆਨਲਾਈਨ ਭਰ ਸਕਦੇ ਹਨ। ਇਹ ਪਹਿਲਕਦਮੀ ਪਾਰਦਰਸ਼ਤਾ ਕੁਸ਼ਲਤਾ ਅਤੇ ਡਾਟਾ ਦੀ ਸੁੱਧਤਾ ਨੂੰ ਵਧਾਉਂਦੀ ਹੈ, ਜੋ ਜਨਗਣਨਾ ਕਾਰਜਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਦਸਤੀ ਪ੍ਰਕਿਰਿਆ ਤੇ ਨਿਰਭਰਤਾ ਨੂੰ ਘਟਾਉਂਦੀ ਹੈ, ਤੇਜੀ ਨਾਲ ਡਾਟਾ ਸੰਕਲਨ ਨੂੰ ਯਕੀਨੀ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਦੀ ਪੂਰੀ ਇੱਕਸਾਰਤਾ ਨੂੰ ਮਜ਼ਬੂਤ ਬਣਾਉਂਦੀ ਹੈ।

ਇਸ ਮੌਕੇ ਡਾ. ਨਵਜੋਤ ਖੋਸਾ ਨੇ ਇਸ ਗੱਲ ਤੇ ਚਾਨਣਾ ਪਾਇਆ ਕਿ ਮਾਨਯੋਗ ਮੁੱਖ ਮੰਤਰੀ ਜੀ ਵਰਗੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਜਨਗਣਨਾ ਪ੍ਰਕਿਰਿਆ ਵਿੱਚ ਜਨਤਾ ਦੇ ਵਿਸ਼ਵਾਸ਼ ਨੂੰ ਮਜ਼ਬੂਤ ਕਰਦੀ ਹੈ ਅਤੇ ਸਮਾਜ ਦੇ ਵੱਡੇ ਸੰਗਠਨ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਵੈ-ਗਣਨਾ ਨੂੰ ਵਿਆਪਕ ਪੱਧਰ ਤੇ ਅਪਣਾਉਣਾ ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਸਮਾਵੇਸ਼ੀ ਅਤੇ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਜਨਗਣਨਾ 2027 ਦੇ ਪਹਿਲੇ ਪੜਾਅ, ਅਰਥਾਤ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ ਸਬੰਧੀ ਕੰਮ ਲਈ ਘਰ-ਘਰ ਜਾ ਕੇ ਸਰਵੇਖਣ 15 ਮਈ ਤੋਂ 13 ਜੂਨ, 2026 ਤੱਕ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਮਕਾਨਾਂ ਦੀ ਸਥਿਤੀ, ਸਹੂਲਤਾਂ ਅਤੇ ਸੰਪਤੀ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ। ਹਰੇਕ ਮਕਾਨ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਮਹੱਤਵਪੂਰਨ ਰਾਸ਼ਟਰੀ ਮੁਹਿੰਮ ਵਿੱਚ ਕੋਈ ਵੀ ਪਰਿਵਾਰ ਛੁੱਟ ਨਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਮੁੰਡੀਆਂ

ਪੰਜਾਬ ਪੁਲਿਸ ਨੇ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ, ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ