ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਕੈਬਨਿਟ ਮੀਟਿੰਗ ਬੁਲਾ ਲਈ ਹੈ। ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਇਆ ਹੋਇਆ ਹੈ। ਸੈਸ਼ਨ ਤੋਂ ਪਹਿਲਾਂ ਇਹ ਕੈਬਨਿਟ ਮੀਟਿੰਗ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਦੌਰਾਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਲਈ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ। ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ।