Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

CM ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਪੰਜਾਬ ਨਿਊਜ਼ ਐਕਸਪ੍ਰੈੱਸ | August 25, 2026 05:09 PM

- *ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10, 000 ਰੁਪਏ ਤੋਂ ਵਧ ਕੇ 22, 000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਅਧਿਆਪਕ ਸਿੱਖਿਆ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਾਣ-ਸਤਿਕਾਰ ਤੇ ਯੋਗ ਤਨਖਾਹ ਦੇ ਹੱਕਦਾਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪੰਜਾਬ ਸਰਕਾਰ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 25 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1, 100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਭਗ 10, 000 ਰੁਪਏ ਤੋਂ ਵਧ ਕੇ 22, 000 ਰੁਪਏ ਤੋਂ ਵੱਧ ਹੋ ਜਾਵੇਗੀ। ਇਹ ਫੈਸਲਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਕਿ ਪੰਜਾਬ ਦਾ ਭਵਿੱਖ ਸੰਵਾਰਨ ਵਾਲਿਆਂ ਨੂੰ ਯੋਗ ਲਾਭ, ਮਾਣ-ਸਤਿਕਾਰ ਅਤੇ ਬਣਦੀ ਮਾਨਤਾ ਮਿਲਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੀ ਰਹੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਉਨ੍ਹਾਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਤੋਂ ਸ਼ੁਰੂ ਹੁੰਦਾ ਹੈ।

ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ, "ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਪ੍ਰਤੀਸ਼ਤ ਤੋਂ ਵੱਧ ਵਾਧਾ ਕਰਕੇ ਇਸ ਲੰਬੇ ਸਮੇਂ ਤੋਂ ਚੱਲੇ ਆ ਰਹੇ ਅਨਿਆਂ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆ ਸਕੂਲ ਦੀ ਤਰਜ਼ 'ਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਵੇਲੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ਵਿੱਚ 15, 000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਸੂਬਾ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, "ਜਦੋਂ ਅਧਿਆਪਕ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।"

ਮੁਲਾਜ਼ਮਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ ਅਤੇ ਅਸੀਂ ਇਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਅਸੀਂ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਹੈ ਅਤੇ ਇਹ ਯਕੀਨੀ ਬਣਾਉਣਾ ਜਾਰੀ ਰੱਖਾਂਗੇ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਿਭਾ ਸਕਣ।"

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋ ਅਹਿਮ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ - ਜਥੇਦਾਰ ਗੜਗੱਜ

ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਡਾ. ਬਲਜੀਤ ਕੌਰ ਵੱਲੋਂ SC ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੱਕ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

CM ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਗੈਂਗਸਟਰਾਂ 'ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ