Saturday, April 25, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 07:53 PM

- *ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪ੍ਰਦੂਸ਼ਣ ਕੰਟਰੋਲ ਅਤੇ ਲੰਬਿਤ ਜਲ ਪ੍ਰਾਜੈਕਟਾਂ ਨੂੰ ਬਿਨਾਂ ਦੇਰੀ ਦੇ ਪੂਰਾ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ*

ਚੰਡੀਗੜ੍ਹ, 25 ਅਪ੍ਰੈਲ: ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਤੇਜ਼ ਕਰਨ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਬਾਰਿਸ਼ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਹੋਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ, "ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਯਮਤ ਤੌਰ 'ਤੇ ਡੀ-ਸਿਲਟਿੰਗ, ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇ।"

ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਹ ਮਾਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਵਿੱਚ ਸਹਾਈ ਹੋਵੇਗਾ ਅਤੇ ਹਰੇਕ ਅਧਿਕਾਰੀ ਇਸ ਕੰਮ ਲਈ ਨਿੱਜੀ ਤੌਰ 'ਤੇ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਹੋਰ ਥਾਵਾਂ ਦੀ ਸਫ਼ਾਈ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ।"

ਬੁੱਢੇ ਨਾਲੇ ਦੀ ਸਫਾਈ ਬਾਰੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਪਵਿੱਤਰ ਬੁੱਢੇ ਨਾਲੇ ਦੇ ਪਾਣੀ ਨੂੰ ਲੁਧਿਆਣਾ ਸ਼ਹਿਰ ਦੇ ਸ਼ੁਰੂਆਤੀ ਬਿੰਦੂ ਤੱਕ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਬਿੰਦੂ ਤੋਂ ਅੱਗੇ ਸਫ਼ਾਈ ਦਾ ਕੰਮ ਜਾਰੀ ਹੈ। ਡੇਅਰੀਆਂ ਤੋਂ ਬੁੱਢੇ ਨਾਲੇ ਵਿੱਚ ਜਾਣ ਵਾਲੇ ਗੋਹੇ ਦੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਨਗਰ ਨਿਗਮ ਨੂੰ ਡੇਅਰੀਆਂ ਤੋਂ ਗੋਹਾ ਸਹੀ ਢੰਗ ਨਾਲ ਚੁਕਾਉਣਾ ਚਾਹੀਦਾ ਹੈ ਅਤੇ ਡੇਅਰੀ ਮਾਲਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।"

ਬੁਨਿਆਦੀ ਢਾਂਚੇ ਦੇ ਰਹਿੰਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ, “ਹੇਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਣਾ ਚਾਹੀਦਾ ਹੈ। ਤਾਜਪੁਰ ਵਿਖੇ ਪ੍ਰਸਤਾਵਿਤ ਸੀ.ਬੀ.ਜੀ. ਪਲਾਂਟ ਲਈ 2.5 ਏਕੜ ਜ਼ਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਨਗਰ ਨਿਗਮ, ਪੀ.ਐਸ.ਆਈ.ਈ.ਸੀ. ਅਤੇ ਪੇਡਾ ਦੁਆਰਾ ਇੱਕ ਹਫ਼ਤੇ ਦੇ ਅੰਦਰ ਜਲਦੀ ਤੋਂ ਜਲਦੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਉਦਯੋਗਿਕ ਗੰਦੇ ਪਾਣੀ ਨੂੰ ਸਹੀ ਢੰਗ ਨਾਲ ਟਰੀਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਪ੍ਰਦੂਸ਼ਣ ਬੋਰਡ ਦੁਆਰਾ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸੂਬੇ ਭਰ ਵਿੱਚ ਡਰੇਨਾਂ ਵਿੱਚ ਪ੍ਰਦੂਸ਼ਿਤ ਪਾਣੀ ਦਾਖ਼ਲ ਹੋਣ ਵਾਲੀ ਲਾਪਰਵਾਹੀ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।”

ਪਾਣੀ ਦੇ ਵਹਾਅ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਿੱਟੀ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਣ ਲਈ ਸਿੰਬਲੀ ਵਿਖੇ ਰੈਗੂਲੇਟਰ ਚਾਲੂ ਕੀਤਾ ਜਾਣਾ ਚਾਹੀਦਾ ਹੈ। ਜਲੰਧਰ ਰਾਸ਼ਟਰੀ ਰਾਜਮਾਰਗ 44 'ਤੇ ਬਣੀਆਂ ਪੁਲੀਆਂ ਵਿੱਚ ਤੁਰੰਤ ਤਕਨੀਕੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਕਾਲਾ ਸੰਘਿਆਂ ਡਰੇਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਬਿਸਤ ਦੁਆਬ ਨਹਿਰ ਤੋਂ 100 ਕਿਊਸਿਕ ਪਾਣੀ ਛੱਡਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਟੋਨ ਲਾਈਨਿੰਗ ਦਾ ਕੰਮ ਪੂਰਾ ਹੋ ਗਿਆ ਹੈ।”

ਮੁੱਖ ਮੰਤਰੀ ਨੇ ਹਦਾਇਤ ਦਿੱਤੀ, "ਡੇਅਰੀ ਰਹਿੰਦ-ਖੂੰਹਦ ਨੂੰ ਨਾਲੀਆਂ ਵਿੱਚ ਸੁੱਟਣ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਧੁੱਸੀ ਬੰਨ੍ਹ ਸੜਕ ਪ੍ਰਾਜੈਕਟ (ਸਤਲੁਜ ਦਰਿਆ) ਦਾ ਮਾਮਲਾ ਕੇਂਦਰੀ ਪੇਂਡੂ ਵਿਕਾਸ ਮੰਤਰੀ ਕੋਲ ਉਠਾਇਆ ਜਾਵੇਗਾ। 117.75 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਇਹ ਪ੍ਰਾਜੈਕਟ ਨਾਬਾਰਡ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਤੇ ਕਿਹਾ, “ਅੱਜ ਲੁਧਿਆਣਾ ਦੇ ਬੁੱਢੇ ਨਾਲੇ, ਕਾਲਾ ਸੰਘਿਆਂ ਡਰੇਨ ਅਤੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਸਫ਼ਾਈ ਸਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।”

ਇਸ ਪੋਸਟ ਵਿੱਚ ਕਿਹਾ ਗਿਆ ਕਿ "ਅਧਿਕਾਰੀਆਂ ਨੂੰ ਸਤਲੁਜ ਅਤੇ ਹੋਰ ਮੌਸਮੀ ਨਦੀਆਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਬੁੱਢੇ ਨਾਲੇ ਲਈ ਐਸ.ਟੀ.ਪੀ. ਪ੍ਰਾਜੈਕਟਾਂ ਨੂੰ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਆਉਣ ਵਾਲੇ ਦਿਨਾਂ ਵਿੱਚ ਮਹੱਤਵਪੂਰਨ ਸੁਧਾਰ ਦਿਖਾਈ ਦੇਣਗੇ। ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ - ਖੁੱਡੀਆਂ

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ - ਐਡਵੋਕੇਟ ਧਾਮੀ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਪਹਿਲੀ ਪਤਨੀ ਦੇ ਜ਼ਿੰਦਾ ਹੋਣ 'ਤੇ ਦੂਜਾ ਵਿਆਹ ਜਾਇਜ਼ ਨਹੀਂ: ਹਾਈ ਕੋਰਟ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਪੰਜਾਬ ਦੇ ਲੋਕਾਂ ਦੇ ਗਰਮੀ ਨੇ ਕੱਢੇ ਵੱਟ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚਿਆ

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ