Wednesday, September 09, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

CM ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ CII ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਪੰਜਾਬ ਨਿਊਜ਼ ਐਕਸਪ੍ਰੈੱਸ | September 09, 2026 08:16 PM

- *ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਧਿਆਨ ਕੇਂਦਰਿਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਮਾਲਵਾ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਦੇ ਯਤਨਾਂ ਵਿੱਚ ਤੇਜ਼ੀ ਲਿਆਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਵਾਸਤੇ ਵਿਸ਼ੇਸ਼ ਹੁਨਰ ਨਿਰਮਾਣ ਕੇਂਦਰਾਂ ਦੀ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 9 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਇੱਕ ਅਤਿ-ਆਧੁਨਿਕ ਲੈਬਾਰਟਰੀ ਵਾਲਾ ਸੈਂਟਰ ਆਫ਼ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਤਿਆਰ ਕਰਨ ਸਮੇਤ ਨਵੀਆਂ ਹੁਨਰ ਨਿਰਮਾਣ ਅਤੇ ਤਕਨਾਲੋਜੀ ਅਧਾਰਤ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ।

ਇਸ ਮੀਟਿੰਗ ਬਾਰੇ ਕੁਝ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ 'ਤੇ ਕਿਹਾ, "ਅੱਜ, ਮੇਰੀ ਚੰਡੀਗੜ੍ਹ ਵਿੱਚ ਸੀ.ਆਈ.ਆਈ. ਉੱਤਰੀ ਖੇਤਰ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ। ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

ਸੀ.ਆਈ.ਆਈ. ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸੀ.ਆਈ.ਆਈ. ਦਾ ਮਿਲ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਸਾਡਾ ਧਿਆਨ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਇੱਕ ਪਾਸੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾਵੇਗਾ।"

ਮੁੱਖ ਮੰਤਰੀ ਨੇ ਸੀ.ਆਈ.ਆਈ. ਨੂੰ ਮਾਲਵਾ ਖੇਤਰ, ਵਿਸ਼ੇਸ਼ ਤੌਰ ‘ਤੇ ਸੰਗਰੂਰ ਅਤੇ ਬਰਨਾਲਾ, ਜਿੱਥੇ ਝੋਨੇ ਦੀ ਪਰਮਲ ਕਿਸਮ ਦੀ ਖੇਤੀ ਹੁੰਦੀ ਹੈ, ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਯਤਨਾਂ ਨੂੰ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਅਤੇ ਤਕਨਾਲੋਜੀ-ਆਧਾਰਤ ਹੱਲ ਅਪਣਾਉਣ ਲਈ ਵਚਨਬੱਧ ਹੈ। ਸਰਕਾਰ, ਉਦਯੋਗ ਅਤੇ ਹੋਰ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਵਿਹਾਰਕ, ਸਸਤੇ ਅਤੇ ਪ੍ਰਭਾਵਸ਼ਾਲੀ ਹੱਲ ਮਿਲ ਸਕਣ ਅਤੇ ਸੂਬਾ ਸਾਫ਼ ਅਤੇ ਸਵੱਛ ਭਵਿੱਖ ਵੱਲ ਮਜ਼ਬੂਤੀ ਨਾਲ ਅੱਗੇ ਵਧ ਸਕੇ।”

ਮੁੱਖ ਮੰਤਰੀ ਨੇ ਸੀ.ਆਈ.ਆਈ. ਐਗਰੋ ਟੈਕ ਇੰਡੀਆ 2026 ਦੌਰਾਨ 'ਵਰਲਡ ਹੌਰਟੀਕਲਚਰ ਸੈਂਟਰ' ਦੇ ਭਾਰਤ ਦੌਰੇ ਨੂੰ ਸੁਚਾਰੂ ਬਣਾਉਣ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ, “ਖੇਤੀਬਾੜੀ ਅਤੇ ਉਦਯੋਗਿਕ ਦੋਵਾਂ ਖੇਤਰਾਂ ਵਿੱਚ ਗਿਆਨ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਰਾਹੀਂ ਪੰਜਾਬ ਨੂੰ ਅਜਿਹੇ ਦੌਰਿਆਂ ਤੋਂ ਬਹੁਤ ਲਾਭ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਗਿਆਨ ਦੇ ਆਦਾਨ-ਪ੍ਰਦਾਨ ਅਤੇ ਤਕਨਾਲੋਜੀ ਸਹਿਯੋਗ 'ਤੇ ਹੋਰ ਜ਼ੋਰ ਦਿੱਤਾ। ਉਨ੍ਹਾਂ ਨੇ ਕਾਰੋਬਾਰ ਕਰਨ ਦੀ ਸੌਖ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਮੁੱਖ ਕੇਂਦਰਾਂ 'ਤੇ ਉਦਯੋਗਿਕ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਵਿੱਚ ਸੁਧਾਰ ਕਰਨ, ਲਾਗਤਾਂ ਘਟਾਉਣ ਅਤੇ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਆਧੁਨਿਕ ਅਤੇ ਯੋਜਨਾਬੱਧ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰਾਂ ਨੂੰ ਭਰੋਸੇਯੋਗ ਅਤੇ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਉਦਯੋਗਿਕ ਕੰਮਕਾਜ ਨੂੰ ਪ੍ਰਭਾਵਿਤ ਕਰਨ ਵਾਲੀਆਂ ਅਹਿਮ ਬੁਨਿਆਦੀ ਢਾਂਚੇ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ।”

ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ (ਐਮ.ਐਸ.ਟੀ.ਆਈ.) ਸਥਾਪਿਤ ਕਰਨ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਜਿਹੀ ਪਹਿਲਕਦਮੀ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ, “ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਸਥਾਨਕ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਨੂੰ ਹੁਲਾਰਾ ਦੇਣਾ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੀ.ਆਈ.ਆਈ. ਨੂੰ ਜਲੰਧਰ ਵਿੱਚ ਇੱਕ ਅਲਟਰਾ-ਮਾਡਰਨ ਲੈਬਾਰਟਰੀ ਦੇ ਨਾਲ ਪੰਜਾਬ ਵਿੱਚ 'ਸੈਂਟਰ ਆਫ਼ ਐਕਸੀਲੈਂਸ ਫ਼ਾਰ ਟੈਕਨੀਕਲ ਟੈਕਸਟਾਈਲ' ਸਥਾਪਿਤ ਕਰਨ ਦੀ ਸੰਭਾਵਨਾ ਬਾਰੇ ਪਤਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਮਾਨਵ ਸ਼ਕਤੀ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਲਈ ਵਿਸ਼ੇਸ਼ ਸਕਿੱਲ ਸੈਂਟਰ ਸਥਾਪਿਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਇਸ ਮੀਟਿੰਗ ਦੌਰਾਨ ਖੇਤੀਬਾੜੀ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ, ਬੁਨਿਆਦੀ ਢਾਂਚਾ, ਹੁਨਰ ਵਿਕਾਸ ਅਤੇ ਉੱਭਰ ਰਹੇ ਉਦਯੋਗਿਕ ਖੇਤਰਾਂ ਵਿੱਚ ਸਰਕਾਰ-ਉਦਯੋਗ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਦਾ ਸਾਂਝਾ ਉਦੇਸ਼ ਟਿਕਾਊ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭੋਆ ਹਲਕੇ ਦੇ ਵਿਕਾਸ ਨੂੰ ਮਿਲੀ ਨਵੀਂ ਗਤੀ, ਤਿੰਨ ਪੁਲਾਂ ’ਤੇ ਖਰਚੇ ਕੀਤੇ ਜਾਣਗੇ ਕਰੀਬ 62 ਕਰੋੜ ਰੁਪਏ: ਕਟਾਰੂਚੱਕ

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ 'ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਜਣੇ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

PUNJAB SIR 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ

ਆਪ ਨੇ ਹੀ ਪੰਥ ਨੂੰ ਦੋਫਾੜ ਕਰਨ ਵਾਸਤੇ ’ਵਾਰਿਸ’ ਦੀ ਸਥਾਪਨਾ ਕੀਤੀ, ਦੋਵੇਂ ਪਾਰਟੀਆਂ ਰਲ ਕੇ ਬੇਅਦਬੀ ਮਾਮਲੇ ’ਤੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ: ਸੁਖਬੀਰ ਬਾਦਲ

ਅਮਨ ਅਰੋੜਾ ਨੇ 100-125 ਫੀਸਦ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅੰਮ੍ਰਿਤਸਰ ਵਿੱਚ ASI ਨੂੰ ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, CCTV ਆਈ ਸਾਹਮਣੇ