Thursday, April 09, 2026
ਤਾਜਾ ਖਬਰਾਂ
ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

Punjab

ETO. ਵਲੋਂ PWD ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

April 09, 2026 07:23 PM

- ਲੋਕ ਨਿਰਮਾਣ ਮੰਤਰੀ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾਰਿਆ ਜਾਵੇਗਾ। ਇਸ ਤਕਨੀਕ ਰਾਹੀਂ ਸੜਕ ਵਿੱਚ ਪਹਿਲਾਂ ਤੋਂ ਹੀ ਮੌਜੂਦ ਰੋਡ ਮੈਟਲ ਦਾ ਇਸਤੇਮਾਲ ਕਰਕੇ ਹੋਰ ਖਨਣ ਕਰਨ ਦੀ ਲੋੜ ਤੋਂ ਬਚਿਆ ਜਾ ਸਕੇਗਾ। ਇਸ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਤੋਂ ਬਚਾਅ ਵੀ ਹੋਵੇਗਾ ਅਤੇ ਸੜਕਾਂ ਦੇ ਲੈਵਲ ਨੂੰ ਬੇਲੋੜੇ ਚੁੱਕਣ ਤੋਂ ਵੀ ਬਚਿਆ ਜਾ ਸਕੇਗਾ।

ਕੈਬਨਿਟ ਮੰਤਰੀ ਨੇ ਹਦਾਇਤ ਦਿੱਤੀ ਕਿ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਨਾਲ਼ ਕੰਮ ਵਿੱਚ ਹੋਈ ਦੇਰੀ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਕੇ ਪ੍ਰਗਤੀ ਨੂੰ ਵਧਾਇਆ ਜਾਵੇ।

ਮੀਟਿੰਗ ਦੌਰਾਨ ਅਧਿਕਾਰੀਆ ਵਲੋਂ ਦਸਿਆ ਗਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 200 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਰਾਜ ਵਿਚ 30 ਜੂਨ, 2026 ਤੱਕ ਲਗਭਗ 45000 ਕਿਲੋਮੀਟਰ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।
ਸ.ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਅਤੇ ਮੌਕੇ ਤੇ ਕੰਮ ਸਬੰਧੀ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨ , ਤਾਂ ਜ਼ੋ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।

ਇਸ ਦੌਰਾਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਰਵੀ ਭਗਤ, ਸੰਯੁਕਤ ਸਕੱਤਰ ਸ਼੍ਰੀ ਅਮਰਬੀਰ ਸਿੱਧੂ, ਇੰਜੀਨਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਖ਼ਾਲਸਾ ਕਾਲਜ ਵਿਖੇ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰੀਸਾਈਕਲਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ

ਛੀਨਾ ਨੇ ਸਰਹੱਦੀ ਵਾੜ ਦਾ ਹੱਲ ਕਰਨ ’ਤੇ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਵਿਧਾਇਕ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ, ਪੜ੍ਹੋ ਕੀ ਹੈ ਮਾਮਲਾ

ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਭਗਵੰਤ ਮਾਨ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਕੋਟਕਪੂਰਾ ਗੋਲੀਬਾਰੀ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਸ਼ਿਫਟ

ISI ਸਮਰਥਿਤ BKI ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, IED ਸਮੱਗਰੀ ਬਰਾਮਦ