Saturday, April 25, 2026

Punjab

MP ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 12:45 PM

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਜਨਾਲਾ ਪੁਲਿਸ ਨੇ ਹੋਰ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੁਰਾਜ ਸਿੰਘ ਨੇ ਕਿਹਾ ਕਿ ਪੁਲਿਸ ਨੇ ਅਜੇ ਤੱਕ ਕੋਈ ਰਿਕਵਰੀ ਨਹੀਂ ਕੀਤੀ ਹੈ।

ਜ਼ਿਕਰਯੋਗ ਹੈ ਕਿ 21 ਅਪ੍ਰੈਲ ਨੂੰ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੀ, ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਨਜ਼ਰਬੰਦ ਕੀਤਾ ਗਿਆ ਸੀ। NSA ਅਧੀਨ ਉਸਦੀ ਨਜ਼ਰਬੰਦੀ 22 ਅਪ੍ਰੈਲ ਨੂੰ ਖਤਮ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਥਾਣਾ ਅਜਨਾਲਾ ਮਾਮਲੇ ਵਿੱਚ ਕਾਰਵਾਈ ਤੇਜ਼ ਕਰ ਦਿੱਤੀ। ਪੰਜਾਬ ਸਰਕਾਰ ਦੇ ਨਵੇ ਜੇਲ੍ਹ ਕਾਨੂੰਨ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ 'ਚ ਹੀ ਰੱਖਿਆ ਜਾਵੇਗਾ ਅਤੇ ਕੇਸ ਦੀ ਕਾਰਵਾਈ ਪੂਰੀ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਲਾਰੈਂਸ ਗੈਂਗ ਵੱਲੋਂ 'ਲਾਰੈਂਸ ਆਫ਼ ਪੰਜਾਬ' ਦਾ ਵਿਰੋਧ ਕਰਨ ਵਾਲਿਆਂ ਨੂੰ ਧਮਕੀਆਂ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ਵਿੱਚ ਕਰੇਗੀ ਦੋ ਮਿਲਣੀਆਂ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼