Sunday, May 10, 2026

Punjab

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” 13 ਮਈ ਨੂੰ

ਪੰਜਾਬ ਨਿਊਜ਼ ਐਕਸਪ੍ਰੈੱਸ | May 10, 2026 03:27 PM

- *ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ*

ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਦਿਨ ਅਤੇ ਸਮੇਂ ਅਨੁਸਾਰ “ਆਨਲਾਈਨ ਮਿਲਣੀ” ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜੁਆਇਨ ਕਰਨ ਲਈ ਆਈ.ਡੀ. 8833894922 ਅਤੇ ਪਾਸਵਰਡ 742627 ਹੋਵੇਗਾ।

ਐਨ.ਆਰ.ਆਈ. ਮੰਤਰੀ ਨੇ ਵਿਦੇਸ਼ਾਂ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਇਸ “ਆਨਲਾਈਨ ਮਿਲਣੀ” ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਅਦਾਲਤ ਨੇ ਮੰਤਰੀ ਸੰਜੀਵ ਅਰੋੜਾ ਦਾ ਈਡੀ ਨੂੰ ਦਿੱਤਾ 7 ਦਿਨ ਦਾ ਰਿਮਾਂਡ

ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮੋਹਾਲੀ 'ਚ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਗਾਉਣ ਵਾਲੀ ਔਰਤ ਦੀ ਇਲਾਜ ਦੌਰਾਨ ਮੌਤ

ਮਾਨ ਸਰਕਾਰ ਦੀ ਇਤਿਹਾਸਕ ਪਹਿਲ, 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਗੋਇਲ

ਈ.ਡੀ. ਅਤੇ ਭਾਜਪਾ ਦੇ ਅਨੈਤਿਕ ਗੱਠਜੋੜ ਦਾ ਪਤਨ ਪੰਜਾਬ ਤੋਂ ਹੀ ਹੋਵੇਗਾ-ਭਗਵੰਤ ਸਿੰਘ ਮਾਨ

ਈਡੀ ਨੇ ਆਪ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

ਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ