Friday, April 10, 2026

Punjab

NRI ਜਗਜੀਤ ਬਰਾੜ ਨੇ ਸਰਕਾਰੀ ਪ੍ਰਾਇਮਰੀ ਸਕੂਲ ਚਮਿੰਡਾ ਦੇ ਬੱਚਿਆਂ ਨੂੰ ਵੰਡੀਆਂ ਵਰਦੀਆਂ ਅਤੇ ਹੋਰ ਸਮਾਨ

April 10, 2026 04:50 PM

- ਐਨਆਰਆਈ ਭਾਈਚਾਰੇ ਦੇ ਹੋਰ ਵੀ ਲੋਕ ਆਪਣੇ ਪਿੰਡਾਂ ਦੇ ਸਕੂਲਾਂ ਅਤੇ ਡਿਸਪੈਂਸਰੀਆਂ ਦੇ ਵਿਕਾਸ ਲਈ ਯੋਗਦਾਨ ਪਾਉਣ - ਪਵਨ ਦੀਵਾਨ

ਲੁਧਿਆਣਾ: ਲੁਧਿਆਣਾ ਦੇ ਪਿੰਡ ਚਮਿੰਡਾ ਵਿਖੇ ਹਰ ਸਾਲ ਦੀ ਤਰ੍ਹਾਂ ਐਨਆਰਆਈ ਜਗਜੀਤ ਸਿੰਘ ਬਰਾੜ (ਪਿੰਟਾ) ਵੱਲੋਂ ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ, ਕਾਪੀਆਂ, ਕਿਤਾਬਾਂ, ਬੈਗ ਅਤੇ ਹੋਰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।

ਇਸ ਮੌਕੇ ਐਨਆਰਆਈ ਬਰਾੜ ਨੇ ਕਿਹਾ ਕਿ ਉਹ ਵਿਦੇਸ਼ਾਂ ਵਿੱਚ ਰਹਿ ਕੇ ਵੀ ਆਪਣੀ ਮਿੱਟੀ ਨਾਲ ਜੁੜੇ ਹੋਏ ਹਨ ਅਤੇ ਹਰ ਸਾਲ ਆਪਣੇ ਭਰਾ ਸੁਰਿੰਦਰ ਸਿੰਘ ਬਰਾੜ (ਰੂਪਾ) ਦੇ ਨਾਲ ਵਿਦੇਸ਼ੋਂ ਆ ਕੇ ਆਪਣੇ ਪਿਤਾ ਦੀ ਯਾਦ ਵਿੱਚ ਇਹ ਸਮਾਨ ਵੰਡਦੇ ਹਨ।

ਪਵਨ ਦੀਵਾਨ ਨੇ ਐਨਆਰਆਈ ਭਰਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ, ਕਿਹਾ ਕਿ ਮੀਲਾਂ ਦੂਰ ਜਾਣ ਦੇ ਬਾਵਜੂਦ ਵੀ ਇਹ ਆਪਣੀ ਮਿੱਟੀ ਨੂੰ ਨਹੀਂ ਭੁੱਲ ਸਕੇ ਹਨ। ਇਹਨਾਂ ਵੱਲੋਂ ਸਕੂਲੀ ਬੱਚਿਆਂ ਨੂੰ ਵਰਦੀਆਂ, ਕਾਪੀਆਂ, ਕਿਤਾਬਾਂ, ਬੈਗ ਅਤੇ ਹੋਰ ਸਟੇਸ਼ਨਰੀ ਦਾ ਸਮਾਨ ਦਿੱਤਾ ਜਾਂਦਾ ਹੈ। ਉਹਨਾਂ ਨੇ ਐਨਆਰਆਈ ਭਾਈਚਾਰੇ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਸਕੂਲਾਂ ਅਤੇ ਡਿਸਪੈਂਸਰੀਆਂ ਦਾ ਪੱਧਰ ਉੱਚਾ ਚੁੱਕਣ ਲਈ ਅੱਗੇ ਆਉਣ, ਤਾਂ ਜੋ ਸਿੱਖਿਆ ਦਾ ਮਿਆਰ ਉੱਚਾ ਉੱਠੇ ਅਤੇ ਇਹ ਬੱਚੇ ਪੜ੍ਹ ਲਿਖ ਕੇ ਪੰਜਾਬ ਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।

ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਐਨਆਰਆਈ ਬਰਾੜ ਤੇ ਉਹਨਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ, ਜੈਜ ਬਰਾੜ, ਲੰਬੜਦਾਰ ਰਾਜਿੰਦਰ ਸਿੰਘ, ਕੈਪਟਨ ਸ਼ਿੰਗਾਰਾ ਸਿੰਘ, ਪਵਿੱਤਰ ਸਿੰਘ ਸਾਬਕਾ ਪੰਚ, ਅਮੋਲਕ ਸਿੰਘ ਸਾਬਕਾ ਪੰਚ, ਸੌਦਾਗਰ ਸਿੰਘ, ਨਿਰਮਲ ਸਿੰਘ ਸਿੱਧੂ, ਰੂਪ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਮਨਦੀਪ ਸਿੰਘ ਸਣੇ ਸਮੂਹ ਸਕੂਲ ਸਟਾਫ ਮੈਂਬਰ ਮੌਜੂਦ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ: ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਕਾਬਜ਼

ਹਰਦੀਪ ਮੁੰਡੀਆਂ ਵਾਇਰਲ ਵੀਡੀਓ ਮਾਮਲੇ ਦੀ ਨਿਰਪੱਖ਼ ਜਾਂਚ ਹੋਵੇ - ਭਾਜਪਾ

ਪੰਜਾਬ ਸਰਕਾਰ 13 ਅਪ੍ਰੈਲ ਦੇ ਵਿਸ਼ੇਸ ਵਿਧਾਨ ਸਭਾ ਸੈਸ਼ਨ ਵਿਚ ਫਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕਰੇ - ਸੁਨੀਲ ਜਾਖੜ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਸਸਪੈਂਡ DIG ਭੁੱਲਰ ਨੂੰ ਜ਼ਮਾਨਤ ਦੇਣ ਤੋਂ ਕੀਤੀ ਨਾਂਹ

ਭਗਵੰਤ ਮਾਨ ਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ, 7 ਲੱਖ ਮੁਲਾਜ਼ਮਾਂ ਦਾ ਰੋਕਿਆ ਮਹਿੰਗਾਈ ਭੱਤਾ - ਭਾਜਪਾ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ