Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

Punjab

NRI ਮਿਲਣੀ 26 ਅਗਸਤ ਨੂੰ: ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਪੰਜਾਬ ਨਿਊਜ਼ ਐਕਸਪ੍ਰੈੱਸ | August 23, 2026 03:51 PM

- *ਕਿਹਾ, ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ’ਤੇ ਹੱਲ ਯਕੀਨੀ ਬਣਾਏਗੀ ਮਾਨ ਸਰਕਾਰ*

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।

ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ।

ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿੱਚ ਬਠਿੰਡਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀ ਸ਼ਾਮਲ ਹੋ ਸਕਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾਂ ਵੀ ਵਿਸ਼ੇਸ਼ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ। ਇਸੇ ਲੜੀ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਅਤੇ ਲੁਧਿਆਣਾ ਵਿਖੇ ਦੋ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕੁੱਲ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁੱਦਿਆਂ ਦੀ ਸੁਣਵਾਈ ਕੀਤੀ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਆਪਣੇ ਪਰਿਵਾਰ ਦਾ ਅਹਿਮ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਸੰਵਾਦ, ਪਾਰਦਰਸ਼ਤਾ ਅਤੇ ਤੁਰੰਤ ਕਾਰਵਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਪੰਜਾਬ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦ, ਪਰਿਵਾਰਕ, ਪ੍ਰਸ਼ਾਸਨਿਕ, ਕਾਨੂੰਨੀ ਅਤੇ ਹੋਰ ਸ਼ਿਕਾਇਤਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਐਨ.ਆਰ.ਆਈ. ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਮੁੱਦੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ 'ਚ 21 ਸਾਲਾ ਵਿਦਿਆਰਥਣ ਦੀ ਮੌਤ

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਕਿਤਾਬ ਲਵਰਜ਼ ਦਾ ‘ਲੋਡ ਦ ਬਾਕਸ’ ਬੁੱਕ ਫੇਅਰ ਮੋਹਾਲੀ ਵਿੱਚ ਸ਼ੁਰੂ

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ