Tuesday, September 08, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Punjab

PILBS ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੰਜਾਬ ਨਿਊਜ਼ ਐਕਸਪ੍ਰੈੱਸ | September 08, 2026 05:55 PM

- ਡਾਇਰੈਕਟਰ ਡਾ. ਵਰਿੰਦਰ ਸਿੰਘ ਵੱਲੋਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਕੇ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ

ਚੰਡੀਗੜ੍ਹ/ਮੋਹਾਲੀ, 8 ਸਤੰਬਰ : ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ, 2026 ਨੂੰ ਪਹਿਲੇ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਵਾਕ-ਇਨ ਖੂਨਦਾਨ ਮੁਹਿੰਮ ਸੰਸਥਾ ਦੇ ਸੈਕਟਰ-60, ਮੋਹਾਲੀ ਸਥਿਤ ਕੈਂਪਸ ਦੇ ਨਿਊ ਡਾਇਗਨੌਸਟਿਕ ਬਲਾਕ ਦੀ ਪਹਿਲੀ ਮੰਜ਼ਿਲ 'ਤੇ ਬਣੇ ਅਤਿ-ਆਧੁਨਿਕ ਬਲੱਡ ਸੈਂਟਰ ਵਿਖੇ ਚਲਾਈ ਜਾਵੇਗੀ।

ਇਸ ਉਪਰਾਲੇ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਡਾ. ਵਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਕੀਤਾ ਖੂਨਦਾਨ ਤਿੰਨ ਕੀਮਤੀ ਜਾਨਾਂ ਬਚਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੁਟੀਨ ਪ੍ਰਕਿਰਿਆਵਾਂ, ਚੱਲ ਰਹੇ ਡਾਕਟਰੀ ਇਲਾਜਾਂ, ਗੁੰਝਲਦਾਰ ਹੈਪੇਟੋਬਿਲੀਅਰੀ ਸਰਜਰੀਆਂ ਅਤੇ ਸੰਸਥਾਨ ਦੇ ਸਫ਼ਲਤਾਪੂਰਵਕ ਸਥਾਪਿਤ ਲਿਵਰ ਟਰਾਂਸਪਲਾਂਟ ਪ੍ਰੋਗਰਾਮ ਲਈ ਬਲੱਡ ਅਤੇ ਇਸ ਦੇ ਕੰਪੋਨੈਂਟਸ ਦੀ ਰੋਜ਼ਾਨਾ ਲੋੜ ਪੈਂਦੀ ਹੈ।

ਡਾ. ਵਰਿੰਦਰ ਸਿੰਘ ਨੇ ਸਾਂਝਾ ਕੀਤਾ ਕਿ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਲਾਇਸੰਸ ਪ੍ਰਾਪਤ ਕਰਨ ਉਪਰੰਤ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜਿਸ ਕੋਲ ਖੂਨ ਇਕੱਤਰ ਕਰਨ ਅਤੇ ਬਲੱਡ ਕੰਪੋਨੈਂਟ ਵੱਖ ਕਰਨ ਲਈ ਉੱਨਤ ਬੁਨਿਆਦੀ ਢਾਂਚਾ ਅਤੇ ਆਧੁਨਿਕ ਉਪਕਰਨ ਮੌਜੂਦ ਹਨ।

ਯੋਗ ਨਾਗਰਿਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਡਾਇਰੈਕਟਰ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਅਤੇ ਸਵੈ-ਇੱਛਾ ਨਾਲ ਖੂਨ ਦੇ ਕੇ ਇਸ ਉਪਰਾਲੇ ਵਿੱਚ ਸਾਰਥਕ ਯੋਗਦਾਨ ਪਾਉਣ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ

ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਕਾਂਗਰਸ ਨੇ ਹਰਪਾਲ ਚੀਮਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ

3 ਮਹੀਨੇ ਦੀ ਗਰਭਵਤੀ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਤੀ ’ਤੇ ਕਤਲ ਦੇ ਦੋਸ਼

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ - ਐਡਵੋਕੇਟ ਧਾਮੀ

ਅਦਾਲਤ ਦੇ ਹੁਕਮ ’ਤੇ ਸਕੂਲ ਨੇ ਵਿਦਿਆਰਥਣ ਨੂੰ ਦਿੱਤਾ ਦਾਖਲਾ

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਰਾਹੁਲ ਅਤੇ ਪ੍ਰਿਯੰਕਾ ਨੂੰ ਮਿਲੇ