Friday, May 01, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

PM ਮੋਦੀ ਦੀ ਅਗਵਾਈ ਨੂੰ ਮਜ਼ਬੂਤ ਕਰੋ, ਪੰਜਾਬ ਨੂੰ ਵੀ ਮਜ਼ਬੂਤ ਕਰਾਂਗੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪੰਜਾਬ ਨਿਊਜ਼ ਐਕਸਪ੍ਰੈੱਸ | May 01, 2026 08:05 PM

- ਪੰਜਾਬ ਦਾ ਉਦਯੋਗਪਤੀ ਕਈ ਚੁਣੌਤੀਆਂ ਨਾਲ ਜੂਝ ਰਿਹਾ ਹੈ - ਬਿਜਲੀ ਸੰਕਟ, ਲਾਅ ਐਂਡ ਆਰਡਰ ਅਤੇ ਨੀਤੀਗਤ ਅਸਥਿਰਤਾ
- ਮੰਡੀ ਗੋਬਿੰਦਗੜ੍ਹ ਵਿੱਚ ਪੰਜਾਬ ਦੇ ਉਦਯੋਗਪਤੀਆਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
- ਪੰਜਾਬ ਦੇ ਉਦਯੋਗਪਤੀਆਂ ਦੇ ਸਾਹਮਣੇ ਇੱਕ ਪਾਸੇ ਵਿਕਾਸ, ਸਥਿਰਤਾ ਅਤੇ ਫੈਸਲਾਕੁੰਨ ਅਗਵਾਈ ਹੈ ਤਾਂ ਦੂਜੇ ਪਾਸੇ ਅਸਥਿਰਤਾ, ਭਰਮ ਅਤੇ ਵਾਅਦਾਖਿਲਾਫੀ

ਚੰਡੀਗੜ੍ਹ, 1 ਮਈ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਜੀ ਦੀ ਅਗਵਾਈ ਨੂੰ ਮਜ਼ਬੂਤ ਕਰਨ, ਫਿਰ ਪੰਜਾਬ ਨੂੰ ਵੀ ਮਜ਼ਬੂਤ ਕਰਾਂਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਕੰਗਾਲ ਬਣਾਇਆ ਹੈ, ਪਰ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਮੁੜ 'ਰੰਗੀਲਾ ਪੰਜਾਬ' ਬਣਾਇਆ ਜਾਵੇਗਾ।

ਸੈਣੀ ਅੱਜ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਸ਼ਹਿਰ ਵਿੱਚ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਿਤ ਕਰ ਰਹੇ ਸਨ।

ਨਾਇਬ ਸਿੰਘ ਸੈਣੀ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਹਰਿਆਣਾ ਜਿੱਥੇ ਆਪਣੇ ਸੂਬੇ ਦੇ ਉਦਯੋਗਾਂ ਲਈ ਕਈ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ, ਉੱਥੇ ਹੀ ਕੁਝ ਰਾਜ ਸਰਕਾਰਾਂ ਅੱਜ ਵੀ ਰਾਜਨੀਤੀ ਵਿੱਚ ਉਲਝੀਆਂ ਹੋਈਆਂ ਹਨ। ਉਹ ਵਿਕਾਸ ਦੀ ਬਜਾਏ ਟਕਰਾਅ ਦੀ ਰਾਜਨੀਤੀ ਕਰਦੀਆਂ ਹਨ। ਉਦਯੋਗਾਂ ਨੂੰ ਪ੍ਰੋਤਸਾਹਿਤ ਕਰਨ ਦੀ ਬਜਾਏ ਉਹ ਉਨ੍ਹਾਂ ਨੂੰ ਨਿਯਮਾਂ ਦੇ ਜਾਲ ਵਿੱਚ ਫਸਾ ਦਿੰਦੀਆਂ ਹਨ। ਅਜਿਹੇ ਹਾਲਾਤ ਤੁਸੀਂ ਰੋਜ਼ਾਨਾ ਪੰਜਾਬ ਵਿੱਚ ਦੇਖ ਹੀ ਰਹੇ ਹੋ। ਕਿਵੇਂ ਉਦਯੋਗਪਤੀਆਂ, ਕਾਰੋਬਾਰੀਆਂ, ਇੱਥੋਂ ਤੱਕ ਕਿ ਉਦਯੋਗ ਜਗਤ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਵਾਲੇ ਮੀਡੀਆ ਅਦਾਰਿਆਂ ਨੂੰ ਵੀ ਡਰਾਇਆ-ਧਮਕਾਇਆ ਜਾ ਰਿਹਾ ਹੈ?

ਉਨ੍ਹਾਂ ਕਿਹਾ ਕਿ ਸਾਡੀ ਡਬਲ ਇੰਜਣ ਸਰਕਾਰ ਨੇ ਹਰਿਆਣਾ ਵਿੱਚ ਪਿਛਲੇ ਸਾਢੇ 11 ਸਾਲਾਂ ਵਿੱਚ ਜਿਸ ਤਰ੍ਹਾਂ ਉਦਯੋਗਾਂ ਨੂੰ ਹੁਲਾਰਾ ਦਿੱਤਾ ਹੈ, ਉਹ ਕਿਸੇ ਤੋਂ ਛੁਪਿਆ ਨਹੀਂ ਹੈ। ਅਸੀਂ ਨੀਤੀਆਂ ਨੂੰ ਸਰਲ ਬਣਾਇਆ, ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ। ਬਿਜਲੀ, ਪਾਣੀ, ਇਨਫਰਾਸਟਰੱਕਚਰ 'ਤੇ ਤੇਜ਼ੀ ਨਾਲ ਕੰਮ ਕੀਤਾ। ਇਸ ਦਾ ਨਤੀਜਾ ਇਹ ਨਿਕਲਿਆ ਕਿ ਹਰਿਆਣਾ ਅੱਜ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਪਰ, ਜੇਕਰ ਅਸੀਂ ਪੰਜਾਬ ਵੱਲ ਦੇਖੀਏ, ਤਾਂ ਸਥਿਤੀ ਕੁਝ ਵੱਖਰੀ ਨਜ਼ਰ ਆਉਂਦੀ ਹੈ। ਇੱਥੇ ਉਦਯੋਗਪਤੀ ਅੱਜ ਕਈ ਚੁਣੌਤੀਆਂ ਨਾਲ ਜੂਝ ਰਹੇ ਹਨ - ਬਿਜਲੀ ਸੰਕਟ, ਲਾਅ ਐਂਡ ਆਰਡਰ ਦੀ ਸਮੱਸਿਆ ਅਤੇ ਨੀਤੀਗਤ ਅਸਥਿਰਤਾ। ਪਰ, ਮੈਂ ਕਿਸੇ ਦੀ ਆਲੋਚਨਾ ਕਰਨ ਲਈ ਨਹੀਂ ਆਇਆ ਹਾਂ, ਮਗਰ ਸੱਚਾਈ ਨੂੰ ਛੁਪਾਇਆ ਨਹੀਂ ਜਾ ਸਕਦਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ 'ਮੇਕ ਇਨ ਇੰਡੀਆ', 'ਸਟਾਰਟਅੱਪ ਇੰਡੀਆ', 'ਡਿਜੀਟਲ ਇੰਡੀਆ', 'ਵਨ ਡਿਸਟ੍ਰਿਕਟ-ਵਨ ਪ੍ਰੋਡਕਟ' ਵਰਗੇ ਪ੍ਰੋਗਰਾਮਾਂ ਰਾਹੀਂ ਦੇਸ਼ ਦੇ ਉਦਯੋਗਿਕ ਢਾਂਚੇ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਉਦਯੋਗਪਤੀਆਂ ਨਾਲ ਸਲਾਹ-ਮਸ਼ਵਰਾ ਕਰਕੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ 'ਤੇ ਨਵੀਂ ਉਦਯੋਗ ਨੀਤੀ ਬਣਾ ਰਹੇ ਹਾਂ ਜੋ ਕਿ ਦੇਸ਼ ਵਿੱਚ ਨੰਬਰ ਵਨ ਹੋਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ ਜਿੱਥੇ ਉਦਯੋਗ ਅਤੇ ਕਾਮਿਆਂ ਦੇ ਵਿਵਾਦ ਨੂੰ ਆਪਸੀ ਸਹਿਮਤੀ ਅਤੇ ਭਾਈਚਾਰੇ ਨਾਲ ਸੁਲਝਾਉਣ ਲਈ ਉਦਯੋਗ-ਸ਼੍ਰਮਿਕ ਮੈਤਰੀ ਪਰਿਸ਼ਦ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਹਰਿਆਣਾ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਦੱਸਦਿਆਂ ਕਿਹਾ ਕਿ ਰਾਜ ਵਿੱਚ ਨਿਵੇਸ਼ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਜਲਦੀ ਹੀ 'ਲੈਂਡ ਫੀਜ਼ੀਬਿਲਟੀ ਸਰਟੀਫਿਕੇਟ' ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਨਿਵੇਸ਼ਕਾਂ ਨੂੰ 45 ਦਿਨਾਂ ਦੇ ਅੰਦਰ ਡਿਜੀਟਲ ਸਰਟੀਫਿਕੇਟ ਮਿਲੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਗੇ ਦੱਸਿਆ ਕਿ ਹਰਿਆਣਾ ਵਿੱਚ ਕਾਰੋਬਾਰ ਕਰਨ ਦੀ ਸੌਖ ਲਈ 48 ਵਿਭਾਗਾਂ ਦੇ 1100 ਤੋਂ ਵੱਧ ਗੈਰ-ਜ਼ਰੂਰੀ ਨਿਯਮਾਂ ਨੂੰ ਖ਼ਤਮ ਕੀਤਾ ਗਿਆ ਹੈ। ਅਸੀਂ ਲੈਂਡ ਪੂਲਿੰਗ ਨੂੰ ਵਧੇਰੇ ਪ੍ਰਭਾਵੀ ਬਣਾਉਣ ਲਈ ਲੈਂਡ ਪੂਲਿੰਗ ਨੀਤੀ ਵਿੱਚ ਸੋਧ ਕਰ ਰਹੇ ਹਾਂ। ਇਸ ਨਾਲ 10 ਨਵੇਂ ਮੈਗਾ-ਸਕੇਲ ਆਈ.ਐਮ.ਟੀ. ਦੇ ਵਿਕਾਸ ਨੂੰ ਗਤੀ ਮਿਲੇਗੀ।

ਉਨ੍ਹਾਂ ਦੱਸਿਆ ਕਿ ਤੋਸ਼ਾਮ, ਜੀਂਦ, ਰੇਵਾੜੀ, ਫਰੀਦਾਬਾਦ ਅਤੇ ਰਾਈ ਵਿੱਚ ਆਈ.ਐਮ.ਟੀ. ਵਿਕਸਤ ਕਰਨ ਲਈ ਈ-ਭੂਮੀ ਪੋਰਟਲ 'ਤੇ ਕਿਸਾਨਾਂ ਤੋਂ ਪ੍ਰਸਤਾਵ ਮੰਗੇ ਹਨ। ਇੰਨਾ ਹੀ ਨਹੀਂ, ਆਈ.ਐਮ.ਟੀ. ਅੰਬਾਲਾ ਅਤੇ ਨਾਰਾਇਣਗੜ੍ਹ ਲਈ ਜ਼ਮੀਨ ਖਰੀਦ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਹਰਿਆਣਾ ਦੇ ਉਦਯੋਗ ਖੇਤਰ ਦੀ ਵਿਸ਼ਵ ਪੱਧਰ 'ਤੇ ਪਛਾਣ ਬਣਾਉਣ ਲਈ ਵਚਨਬੱਧ ਹਾਂ। ਇਸ ਦਿਸ਼ਾ ਵਿੱਚ ਨਿਰਯਾਤ ਨੂੰ ਹੁਲਾਰਾ ਦੇਣ ਲਈ "ਹਰਿਆਣਾ ਐਕਸਪੋਰਟ ਪ੍ਰਮੋਸ਼ਨ ਕੌਂਸਲ" ਬਣਾਈ ਗਈ ਹੈ।

ਸ੍ਰੀ ਸੈਣੀ ਨੇ ਜਾਣਕਾਰੀ ਦਿੱਤੀ ਕਿ ਨਵੇਂ ਉਦਯੋਗਾਂ ਦੀ ਸਥਾਪਨਾ ਅਤੇ ਉਨ੍ਹਾਂ ਦੇ ਜਲਦੀ ਸੰਚਾਲਨ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮੁੱਖ ਉਦਯੋਗਿਕ ਖੇਤਰਾਂ ਵਿੱਚ 'ਪਲੱਗ-ਐਂਡ-ਪਲੇ' ਸਹੂਲਤਾਂ ਵਾਲੀਆਂ ਫੈਕਟਰੀਆਂ ਅਤੇ ਸ਼ੈੱਡ ਵਿਕਸਤ ਕੀਤੇ ਜਾਣਗੇ। ਛੋਟੇ ਕਾਰੋਬਾਰੀਆਂ ਅਤੇ ਐਮ.ਐਸ.ਐਮ.ਈ. ਇਕਾਈਆਂ ਦੀ ਸੁਰੱਖਿਆ ਲਈ ਇੱਕ ਸਮਰਪਿਤ 'ਸਮਾਲ ਟਰੇਡਰਜ਼ ਐਂਡ ਐਮ.ਐਸ.ਐਮ.ਈ. ਇੰਸ਼ੋਰੈਂਸ ਸਕੀਮ' ਸ਼ੁਰੂ ਕੀਤੀ ਜਾਵੇਗੀ, ਜੋ ਅੱਗ, ਚੋਰੀ ਅਤੇ ਕੁਦਰਤੀ ਆਫ਼ਤਾਂ ਵਿਰੁੱਧ ਕਿਫਾਇਤੀ ਬੀਮਾ ਕਵਰ ਪ੍ਰਦਾਨ ਕਰੇਗੀ। ਨਿਵੇਸ਼ਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 'ਐਡਵਾਂਸ ਰੂਲਿੰਗ ਪੋਰਟਲ' ਬਣਾਇਆ ਜਾਵੇਗਾ, ਜਿੱਥੇ 15 ਦਿਨਾਂ ਵਿੱਚ ਹੱਲ ਯਕੀਨੀ ਹੋਵੇਗਾ।

ਉਨ੍ਹਾਂ ਦੱਸਿਆ ਕਿ ਹਰਿਆਣਾ ਨੂੰ ਵਿਸ਼ੇਸ਼ ਉਦਯੋਗਾਂ ਦਾ ਕੇਂਦਰ ਬਣਾਉਣ ਲਈ ਪਾਣੀਪਤ ਵਿੱਚ 'ਇੰਡੀਅਨ ਇੰਸਟੀਚਿਊਟ ਆਫ ਹੈਂਡਲੂਮ ਟੈਕਨਾਲੋਜੀ' ਲਈ 10 ਏਕੜ ਜ਼ਮੀਨ ਦਿੱਤੀ ਜਾਵੇਗੀ। ਰਾਈ ਵਿੱਚ ਦੇਸ਼ ਦਾ ਸਭ ਤੋਂ ਵੱਡਾ ਹੋਲਸੇਲ ਮਾਰਕੀਟ ਕੰਪਲੈਕਸ ਅਤੇ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਮਾਰਬਲ ਮਾਰਕੀਟ ਕਲੱਸਟਰ ਵਿਕਸਤ ਹੋਵੇਗਾ। ਬਰਾਮਦਕਾਰਾਂ ਨੂੰ ਗਲੋਬਲ ਮੰਚ 'ਤੇ ਮੁਕਾਬਲੇਬਾਜ਼ ਬਣਾਉਣ ਲਈ ਅਸੀਂ 'ਐਕਸਪੋਰਟ ਬੂਸਟਰ' ਪ੍ਰਦਾਨ ਕਰਾਂਗੇ ਅਤੇ 'ਐਕਸਪੋਰਟ ਫਰੇਟ ਸਬਸਿਡੀ ਸਪੋਰਟ' ਨੂੰ 10 ਲੱਖ ਰੁਪਏ ਤੋਂ ਵਧਾ ਕੇ 30 ਲੱਖ ਰੁਪਏ ਕਰਾਂਗੇ। ਹਰੇਕ ਜ਼ਿਲ੍ਹੇ ਵਿੱਚ ਐਮ.ਐਸ.ਐਮ.ਈ. ਅਤੇ ਐਕਸਪੋਰਟ ਫੈਸੀਲੀਟੇਸ਼ਨ ਡੈਸਕ ਅਤੇ ਪਲੱਗ-ਐਂਡ-ਪਲੇ ਕਲੱਸਟਰ ਸਥਾਪਿਤ ਕੀਤੇ ਜਾਣਗੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਉਦਯੋਗਪਤੀਆਂ ਨੂੰ ਕਿਹਾ ਕਿ ਪੰਜਾਬ ਦੇ ਸਾਹਮਣੇ ਇੱਕ ਸਪੱਸ਼ਟ ਵਿਕਲਪ ਹੈ। ਇੱਕ ਪਾਸੇ ਵਿਕਾਸ, ਸਥਿਰਤਾ ਅਤੇ ਫੈਸਲਾਕੁੰਨ ਅਗਵਾਈ ਹੈ ਤਾਂ ਦੂਜੇ ਪਾਸੇ ਅਸਥਿਰਤਾ, ਭਰਮ ਅਤੇ ਵਾਅਦਾਖਿਲਾਫੀ ਹੈ। ਹੁਣ ਤੁਸੀਂ ਸਭ ਨੇ ਮਿਲ ਕੇ ਇਹ ਤੈਅ ਕਰਨਾ ਹੈ ਕਿ ਤੁਸੀਂ ਕਿਸ ਦਿਸ਼ਾ ਵਿੱਚ ਜਾਣਾ ਚਾਹੁੰਦੇ ਹੋ।

ਉਨ੍ਹਾਂ ਉਦਯੋਗਪਤੀਆਂ ਵੱਲੋਂ ਸੌਂਪੇ ਗਏ ਮੰਗ ਪੱਤਰ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਆਗਾਮੀ ਵਿਧਾਨਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਓਗੇ ਤਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਪੰਜਾਬ ਨੂੰ ਵੀ ਵਿਕਾਸ ਦੇ ਮਾਮਲੇ ਵਿੱਚ ਨੰਬਰ ਵਨ ਸੂਬਾ ਬਣਾ ਦੇਣਗੇ।

ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਸ੍ਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਉਦਯੋਗਪਤੀ ਨਾਰਾਇਣ ਸਿੰਗਲਾ, ਮਹਿੰਦਰ ਗੁਪਤਾ, ਵਿਨੋਦ ਵਸ਼ਿਸ਼ਟ, ਸੰਜੇ ਗਰਗ ਸਮੇਤ ਕਈ ਉਦਯੋਗਪਤੀ ਅਤੇ ਭਾਜਪਾ ਦੇ ਅਹੁਦੇਦਾਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ

ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

CM ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਵਿਧਾਨ ਸਭਾ ਦੇ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮਾਨਸਾਹੀਆ ਮਾਣਹਾਨੀ ਮਾਮਲੇ ਵਿੱਚ CM ਮਾਨ ਨੂੰ ਮਿਲੀ ਰਾਹਤ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਚੀਮਾ

‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ