Friday, September 18, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

PRTC-ਪਨਬੱਸ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਕੀਤਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | September 18, 2026 03:33 PM

ਚੰਡੀਗੜ੍ਹ, 18 ਸਤੰਬਰ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦਾ ਐਲਾਨ ਕੀਤਾ ਹੈ। ਕੰਟਰੈਕਟ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ ਬਾਵਜੂਦ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।

ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ ਵਧਾ ਕੇ 10 ਹਜ਼ਾਰ ਕਰਨਾ ਅਤੇ ਕੰਡਮ ਹੋ ਚੁੱਕੀਆਂ ਪਨਬੱਸਾਂ ਦੀ ਥਾਂ ਨਵੀਆਂ ਬੱਸਾਂ ਸ਼ਾਮਲ ਕਰਨਾ ਹੈ। ਯੂਨੀਅਨ ਮੁਤਾਬਕ 400 ਤੋਂ ਵੱਧ ਪਨਬੱਸਾਂ ਕੰਡਮ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 10 ਤੋਂ 12 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਕੰਟਰੈਕਟ ’ਤੇ ਕੰਮ ਕਰ ਰਹੇ 1200 ਤੋਂ ਵੱਧ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਲਾਗੂ ਕਰਨ ਅਤੇ ਸੰਘਰਸ਼ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਮੰਗ ਵੀ ਯੂਨੀਅਨ ਨੇ ਰੱਖੀ ਹੈ।

9 ਅਤੇ 17 ਸਤੰਬਰ ਦੀਆਂ ਮੀਟਿੰਗਾਂ ਮੁਲਤਵੀ ਹੋਣ ’ਤੇ ਰੋਸ
ਯੂਨੀਅਨ ਆਗੂਆਂ ਮੁਤਾਬਕ 26 ਅਗਸਤ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਮੰਗਾਂ ਦੇ ਹੱਲ ਲਈ 10 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਇਸ ਤੋਂ ਬਾਅਦ 9 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਅਤੇ 17 ਸਤੰਬਰ ਦੀ ਮੀਟਿੰਗ ਵੀ ਪੋਸਟਪੋਨ ਕਰ ਦਿੱਤੀ ਗਈ। ਯੂਨੀਅਨ ਦਾ ਕਹਿਣਾ ਹੈ ਕਿ ਵਾਰ-ਵਾਰ ਮੀਟਿੰਗਾਂ ਮੁਲਤਵੀ ਹੋਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧਿਆ ਹੈ ਅਤੇ ਹੁਣ 22 ਸਤੰਬਰ ਤੋਂ ਹੜਤਾਲ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ।

ਯੂਨੀਅਨ ਨੇ ਆਊਟਸੋਰਸਿੰਗ ਭਰਤੀ ਵਿੱਚ ਕਥਿਤ ਬੇਨਿਯਮੀਆਂ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ’ਤੇ ਵੀ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਦਾ ਦੋਸ਼ ਹੈ ਕਿ ਪਹਿਲਾਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਨਵੀਂ ਭਰਤੀ ਕੀਤੀ ਜਾ ਰਹੀ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਠੋਸ ਫੈਸਲਾ ਨਹੀਂ ਲਿਆ ਜਾਂਦਾ, 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ

ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਜਥੇਦਾਰ ਗੜਗੱਜ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸੌਂਦ

ਪੰਜਾਬ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ

ਫਿਰੌਤੀ ਲਈ ਘਰਾਂ/ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ !

ਜਦੋਂ ਪੰਜਾਬ ਵਿੱਚ 'ਚਿੱਟਾ' ਉੱਭਰਿਆ ਅਤੇ ਫੈਲਿਆ, ਉਦੋਂ ਭਾਜਪਾ ਸੱਤਾ ਵਿੱਚ ਭਾਈਵਾਲ ਸੀ, ਫਿਰ ਉਦੋਂ ਕੋਈ ਯਾਤਰਾ ਕਿਉਂ ਨਹੀਂ ਕੱਢੀ ?: ਬਲਤੇਜ ਪੰਨੂ

'ਆਪ' ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ 'ਤੇ ਹੋਈ ਚਰਚਾ - ਮਨੀਸ਼ ਸਿਸੋਦੀਆ

ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ