Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਨਿਊਜ਼ ਐਕਸਪ੍ਰੈੱਸ | April 30, 2026 08:17 PM

*• ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ 'ਤੇ ਕਰ ਸਕਦੇ ਹਨ ਅਪਲਾਈ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 30 ਅਪ੍ਰੈਲ: ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ, 2026 ਤੱਕ ਪੀਐਸਈਬੀ ਦੀ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਇਸ ਕਦਮ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਅਤੇ ਕਰੀਅਰ ਬਣਾਉਣ ਦਾ ਇੱਕ ਨਵਾਂ ਮੌਕਾ ਦੇਣਾ ਹੈ, ਜੋ ਸਾਲ 2010 ਅਤੇ 2025 ਦਰਮਿਆਨ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ।

ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਉਮੀਦਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2025 ਦਰਮਿਆਨ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਉਨ੍ਹਾਂ ਦੇ ਰੀਅਪੀਅਰ ਜਾਂ ਕੰਪਾਰਟਮੈਂਟ ਦੇ ਸਾਰੇ ਮੌਕੇ ਖਤਮ ਹੋ ਗਏ ਹਨ ਜਾਂ ਜੋ ਆਪਣੀ ਅਕਾਦਮਿਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਇਸ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਹਨਾਂ ਨੇ ਮਾਰਚ 2010 ਅਤੇ ਮਾਰਚ 2026 ਦਰਮਿਆਨ ਪ੍ਰੀਖਿਆ ਦਿੱਤੀ ਸੀ ਅਤੇ ਫੇਲ੍ਹ ਹੋ ਗਏ ਸਨ, ਬਸ਼ਰਤੇ ਉਨ੍ਹਾਂ ਨੇ ਘੱਟੋ-ਘੱਟ ਇੱਕ ਮੁੱਖ ਵਿਸ਼ਾ ਪਾਸ ਕੀਤਾ ਹੋਵੇ। ਇਹ ਮੌਕਾ 10ਵੀਂ ਅਤੇ 12ਵੀਂ ਜਮਾਤ ਦੀ ਓਪਨ ਸਕੂਲ ਸਟ੍ਰੀਮ ਦੇ ਵਿਦਿਆਰਥੀਆਂ ਲਈ ਵੀ ਉਪਲੱਬਧ ਹੈ।

ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀ ਫਾਰਮ ਅਤੇ ਵਿਆਪਕ ਦਿਸ਼ਾ-ਨਿਰਦੇਸ਼ ਪੀਐਸਈਬੀ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਉਪਲਬਧ ਹਨ।

ਬੈਂਸ ਨੇ ਕਿਹਾ ਕਿ ਇਹ ਸਪੈਸ਼ਲ ਮਰਸੀ ਚਾਂਸ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਮੌਕਾ ਸਾਬਤ ਹੋਵੇਗਾ ਜੋ ਆਪਣੀ ਅਧੂਰੀ ਸਿੱਖਿਆ

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ - CM ਮਾਨ

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 200 ਵਾਹਨ ਜ਼ਬਤ, 5 ਕਰੋੜ ਰੁਪਏ ਦਾ ਮਾਲ ਬਰਾਮਦ: ਹਰਪਾਲ ਚੀਮਾ