Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | August 26, 2026 07:18 PM

- ਖ਼ਪਤਕਾਰਾਂ ਦੇ ਬਿੱਲਾਂ ਨਾਲ ਸਬੰਧਤ ਹਰ ਸ਼ਿਕਾਇਤ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸਬੰਧ ਵਿੱਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।

ਸੌਂਦ ਨੇ ਉਨ੍ਹਾਂ ਖ਼ਪਤਕਾਰਾਂ, ਜਿਨ੍ਹਾਂ ਨੂੰ ਆਮ ਨਾਲੋਂ ਵੱਧ, ਆਰਜ਼ੀ ਤੌਰ ‘ਤੇ ਜਾਰੀ ਜਾਂ ਤਰੁਟੀਆਂ ਵਾਲੇ ਤੇ ਵਧ ਕੇ ਆਏ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਉਹ ਇਸ ਸਮਰਪਿਤ ਸਹੂਲਤ ਦਾ ਲਾਭ ਉਠਾ ਕੇ ਨਿਰਧਾਰਤ 15 ਦਿਨਾਂ ਦੇ ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣਾ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਰਪਿਤ ਹੈਲਪਲਾਈਨ ਨੂੰ ਸ਼ੁਰੂ ਕਰਨ ਦਾ ਮੰਤਵ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਅਤੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਲਈ ਇੱਕ ਸਰਲ ਅਤੇ ਸਿੱਧਾ ਮੰਚ ਮੁਹੱਈਆ ਕਰਵਾਉਣਾ ਹੈ।

ਬਿਜਲੀ ਮੰਤਰੀ ਨੇ ਖ਼ਪਤਕਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਬਿਜਲੀ ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਬਿਲਿੰਗ ਪ੍ਰਕਿਰਿਆ ਨਾਲ ਸਬੰਧਤ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਸੌਂਦ ਨੇ ਦੁਹਰਾਇਆ ਕਿ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ ਜਾਂ ਵਧ ਕੇ ਆਏ ਬਿਜਲੀ ਬਿੱਲਾਂ ਦੇ ਕਾਰਨ ਕਿਸੇ ਵੀ ਯੋਗ ਖ਼ਪਤਕਾਰ ਨੂੰ ਪੰਜਾਬ ਸਰਕਾਰ ਦੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਚੀਨੀ ਤੋਂ ਬਾਅਦ ਗੁੜ ਵੀ ਮਹਿੰਗਾ, ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਆਈ ਥਾਈਲੈਂਡ ਦੀ 34 ਸਾਲਾ ਮਹਿਲਾ ਨਸ਼ੇ ਦੀ ਲਤ ਦਾ ਹੋਈ ਸ਼ਿਕਾਰ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ