Tuesday, March 19, 2024

Punjab

ਸੰਘੀ ਢਾਂਚੇ ਬਾਰੇ '900 ਚੂਹੇ ਖਾ ਕੇ ਹੱਜ ਨੂੰ ਚੱਲੀ ਬਿੱਲੀ' ਵਰਗੀਆਂ ਗੱਲਾਂ ਨਾ ਕਰਨ ਬਾਦਲ- ਹਰਪਾਲ ਸਿੰਘ ਚੀਮਾ

ਪੰਜਾਬ ਨਿਊਜ਼ ਐਕਸਪ੍ਰੈਸ | October 26, 2020 09:56 PM

ਚੰਡੀਗੜ੍: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਵੱਲੋਂ ਕੇਂਦਰ ਦੁਆਰਾ 'ਰਾਜਾਂ ਦੀਆਂ ਸ਼ਕਤੀਆਂ ਅਤੇ ਅਧਿਕਾਰਾਂ ਖੋਹੇ ਜਾਣ' ਦੇ ਹਵਾਲੇ ਨਾਲ ਸੰਘੀ ਢਾਂਚੇ ਉੱਤੇ ਅੰਤਰ ਪਾਰਟੀ ਸੰਮੇਲਨ ਕਰਾਏ ਜਾਣ ਦੇ ਐਲਾਨ ਦੀ ਖਿੱਲੀ ਉਡਾਉਂਦੇ ਹੋਏ ਕਿਹਾ ਕਿ ਵਾਜਪਾਈ ਤੋਂ ਲੈ ਕੇ ਹੁਣ ਤੱਕ ਮੋਦੀ ਸਰਕਾਰ 'ਚ ਸ਼ਰੀਕ ਰਹੇ ਬਾਦਲ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ਬਾਰੇ ਗੱਲ ਕਰਨ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪਹਿਲਾਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ 'ਚ ਸੁਖਬੀਰ ਸਿੰਘ ਬਾਦਲ ਅਤੇ ਫਿਰ ਮੋਦੀ ਸਰਕਾਰ 'ਚ ਹਰਸਿਮਰਤ ਕੌਰ ਬਾਦਲ ਦੀ ਕੁਰਸੀ (ਮੰਤਰੀ ਅਹੁਦੇ) ਲਈ ਭਾਜਪਾ ਨਾਲ ਰਲ ਕੇ ਸੰਘੀ ਢਾਂਚੇ ਦੀ ਸੰਘੀ ਘੁੱਟਦੇ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਘੀ ਢਾਂਚੇ, ਪੰਥ ਅਤੇ ਪੰਜਾਬ ਲਈ ਅਸੂਲਾਂ-ਸਿਧਾਂਤਾਂ ਦੀ ਲੜਾਈ ਲੜਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਲ ਨੂੰ ਬਾਦਲਾਂ ਦੇ ਟੱਬਰ ਨੇ ਬਹੁਤ ਪਹਿਲਾਂ ਭੋਗ ਪਾ ਦਿੱਤਾ ਸੀ, ਅੱਜ ਬਾਦਲ ਐਂਡ ਕੰਪਨੀ ਸਿਰਫ਼ ਅਤੇ ਸਿਰਫ਼ ਆਪਣੇ ਨਿੱਜੀ ਸਵਾਰਥਾਂ 'ਤੇ ਕੇਂਦਰਿਤ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਜਦ-ਜਦ ਵੀ ਸੂਬਾ ਜਾਂ ਕੇਂਦਰ ਦੀ ਸੱਤਾ 'ਚ ਰਹੇ ਹਨ, ਉਦੋਂ ਇਨ੍ਹਾਂ (ਬਾਦਲਾਂ) ਨੂੰ ਸੰਘੀ ਢਾਂਚੇ ਤਹਿਤ ਪੰਜਾਬ ਦੇ ਅਧਿਕਾਰ, ਪੰਥ, ਪੰਜਾਬ ਦੇ ਪਾਣੀ ਅਤੇ ਪੰਜਾਬੀਅਤ ਕਿਉਂ ਨਹੀਂ ਯਾਦ ਆਈ। ਇਸ ਲਈ ਅੱਜ ਸੱਤਾ 'ਚ ਬਾਹਰ ਹੋ ਕੇ ਇਹ ਸੰਘੀ ਢਾਂਚੇ ਦੀ ਗੱਲ ਵੀ ਕਰਨ ਦਾ ਹੱਕ ਨਹੀਂ ਰੱਖਦੇ।
ਚੀਮਾ ਨੇ ਕਿਹਾ ਕਿ ਇਸ ਤਰਾਂ ਦੀਆਂ ਗੱਲਾਂ ਬਾਦਲ ਪੰਜਾਬ ਜਾਂ ਪੰਜਾਬੀਆਂ ਨੂੰ ਬਚਾਉਣ ਲਈ ਨਹੀਂ, ਸਗੋਂ ਕਿਸੇ ਨਾ ਕਿਸੇ ਤਰਾਂ ਬਾਦਲ ਪਰਿਵਾਰ ਦੀ ਹੋਂਦ ਬਚਾਉਣ ਲਈ ਤਰਲੋਮੱਛੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ 

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਐੱਸਕੇਐੱਮ ਨੂੰ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ 'ਚ ਦੇਸ਼ ਪੱਧਰੀ ਮਹਾਂਪੰਚਾਇਤ/ਕਿਸਾਨ ਰੈਲੀ ਕਰਨ ਲਈ ਮਿਲ਼ੀ ਇਜਾਜ਼ਤ 

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ