Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਲੋਂ ਸਰਵ ਸੰਮਤੀ ਨਾਲ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ

October 28, 2020 08:52 PM

ਮੋਹਾਲੀ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਸਰਵ ਸੰਮਤੀ ਨਾਲ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਮੋਹਾਲੀ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਮੋਹਾਲੀ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ  ਸਿੰਘ ਢੀਡ‍ਸਾ ਦੀ ਅਗਵਾਈ ਹੇਠ ਕੀਤੀ ਗਈ।
ਇਸ ਵਿੱਚ ਸੂਬੇ ਭਰ ਤੋਂ ਵੱਖ ਵੱਖ ਜਿਲਿਆਂ ਦੀਆਂ ਇਸਤਰੀਆਂ ਨੇ ਭਾਗ ਲਿਆ। ਮੀਟਿੰਗ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪਸਾਰ ਅਤੇ ਔਰਤਾਂ ਦੀ ਇਸ ਵਿੱਚ ਮਹੱਤਵਪੂਰਨ ਭੂਮਿਕਾ  ਬਾਰੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ  ਜਿੰਮੇਵਾਰੀ ਸੌਂਪੀ।
ਇਸ ਮੌਕੇ ਬੋਲਦਿਆਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਇਤਿਹਾਸ ਵਿੱਚ ਪਾਰਟੀ ਦੇ ਉਭਾਰ ਅਤੇ ਹੋਰ  ਕਾਰਜਾਂ ਵਿਚ ਬੀਬੀਆਂ ਦੀ ਭੂਮਿਕਾ ਹਮੇਸ਼ਾ ਹੀ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਬੀਬੀਆਂ ਨੇ ਮਾਈ ਭਾਗੋ ਦੇ ਅਸਲ ਵਾਰਸ ਬਣ ਕੇ ਵੱਖ ਵੱਖ ਮੋਰਚਿਆਂ ਵਿੱਚ ਭਾਗ ਲਿਆ ਅਤੇ  ਫਤਿਹ ਕੀਤੇ ਹਨ। ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ  ਇੱਕ ਵਾਰ ਫੇਰ ਬੀਬੀਆਂ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਨੂੰ ਦੀ ਸੋਚ ਨੂੰ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਦਾ ਕਾਰਜ ਕਰਨਗੀਆਂ। ਉਹਨੂੰ  ਵਿੰਗ ਦੇ ਮੈਂਬਰਾਂ ਨੂੰ ਔਰਤਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਪ੍ਰੇਰਤ ਕਰਨ ਦੀ ਬੇਨਤੀ ਵੀ ਕੀਤੀ।
ਇਸ ਮੌਕੇ ਕੀਤੀਆਂ ਸੌਪੀਆਂ ਜਿਮੇਵਾਰੀਆ ਵਿਚ ਬੀਬੀ ਉਰਵਿੰਦਰ ਕੌਰ ਨੂੰ ਲੁਧਿਆਣਾ ਸ਼ਹਿਰੀ ਅਤੇ ਬੀਬੀ ਇੰਦਰਜੀਤ ਕੌਰ ਪੰਧੇਰ ਨੂੰ ਲੁਧਿਆਣਾ ਦਿਹਾਤੀ, ਬੀਬੀ ਹਰਵਿੰਦਰ ਕੌਰ ਸੇਖੋਂ ਅਤੇ ਬੀਬੀ ਅਵਤਾਰ ਕੌਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ, ਬੀਬੀ ਅਨੁਪਿੰਦਰ ਕੌਰ ਸੰਧੂ ਨੂੰ ਪਟਿਆਲਾ, ਬੀਬੀ ਸੁਨੀਤਾ ਸ਼ਰਮਾ ਤੇ ਹਰਦੀਪ ਕੌਰ ਨੂੰ ਸੰਗਰੂਰ ਅਤੇ ਬਰਨਾਲਾ, ਬੀਬੀ ਸਿਮਰਜੀਤ ਕੌਰ ਸਿੱਧੂ ਨੂੰ ਜਲੰਧਰ, ਬੀਬੀ  ਗੁਰਮਿੰਦਰ ਪਾਲ ਕੌਰ ਨੂੰ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ, ਬੀਬੀ ਅਮਰਜੀਤ ਕੌਰ ਅਤੇ ਅਵਤਾਰ ਕੌਰ ਨੂੰ ਮੁਹਾਲੀ ਦੀ ਜ਼ਿੰਮੇਵਾਰੀ ਸੌਂਪੀ ਗਈ।
ਪਾਰਟੀ ਦਾ ਧੰਨਵਾਦ ਕਰਦਿਆਂ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਉਹ ਆਪਣੇ ਕਾਰਜ ਨੂੰ ਤਨਦੇਹੀ ਨਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਔਰਤਾਂ ਦਾ ਸਮਾਜ ਨਿਰਮਾਣ ਵਿਚ ਮਹੱਤਵਪੂਰਨ ਰੋਲ ਹੈ  ਅਤੇ ਉਹ ਹਰ ਖੇਤਰ ਵਿਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਦੀ ਸੋਚ ਨੂੰ ਪੰਜਾਬ ਦੇ ਪਿੰਡ-ਪਿੰਡ ਤਕ ਲੈ ਕੇ ਜਾਣਾ ਉਨ੍ਹਾਂ ਦਾ ਇਕੋ ਇਕ ਟੀਚਾ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ