Wednesday, May 15, 2024

Punjab

ਡਿਪਟੀ ਡਾਇਰੈਕਟਰ ਡਾ. ਬਲਵੰਤ ਸਿੰਘ ਰਾਣੂੰ ਨੂੰ ਸ਼ਰਧਾਜਲੀਆਂ ਭੇਟ, ਜੱਦੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਹੋਇਆ ਸ਼ਰਧਾਜਲੀ ਸਮਾਗਮ

Punjab News Express | February 06, 2023 10:08 AM

ਬੰਗਾ : ਕਿਸਾਨ ਆਗੂ ਸ. ਗੁਰਦੀਪ ਸਿੰਘ ਪਿੰਡ ਢਾਹਾਂ ਦੇ ਭੂਆ ਜੀ ਦੇ ਲੜਕੇ, ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਅਤੇ ਪ੍ਰਸਿੱਧ ਮੈਡੀਕਲ ਮਾਹਿਰ ਡਾ. ਬਲਵੰਤ ਸਿੰਘ ਰਾਣੂੰ ਜਿਹੜੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਉਹਨਾਂ ਦੇ ਜੱਦੀ ਪਿੰਡ ਸਰਹਾਲ ਰਾਣੂੰਆਂ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ।ਇਸ ਮੌਕੇ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ।

ਡਾ. ਬਲਵੰਤ ਸਿੰਘ ਰਾਣੂੰ ਨਮਿਤ ਹੋਏ ਸ਼ਰਧਾਂਜ਼ਲੀ ਸਮਾਗਮ ਵਿਚ ਸ੍ਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸਮਾਜ ਸੇਵਕ ਮਾਸਟਰ ਰਾਜਿੰਦਰ ਸ਼ਰਮਾ, ਜਥੇਦਾਰ ਸਤਨਾਮ ਸਿੰਘ ਲਾਦੀਆਂ ਆਗੂ ਸ਼ਰੋਮਣੀ ਅਕਾਲੀ ਦਲ ਨੇ ਸਵ: ਡਾ. ਬਲਵੰਤ ਸਿੰਘ ਰਾਣੂੰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਉਹ ਡਾ. ਬਲਵੰਤ ਸਿੰਘ ਰਾਣੂੰ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਸਮੂਹ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ। ਉਹਨਾਂ ਦੱਸਿਆ ਕਿ ਡਾਕਟਰ ਸਾਹਿਬ ਨੇ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਪੰਜਾਬ ਦੇ ਵੱਖ ਵੱਖ ਸਥਾਨਾਂ ਮੈਡੀਕਲ ਸੇਵਾਵਾਂ ਨਿਭਾਈਆਂ ਅਤੇ ਹਜ਼ਾਰਾਂ ਲੋਕਾਂ ਨੂੰ ਤੰਦਰੁਸਤ ਕੀਤਾ ਸੀ।ਉਹ ਥੋੜ੍ਹਾ ਸਮਾਂ ਪਹਿਲਾਂ ਹੀ ਸਿਹਤ ਵਿਭਾਗ ਵਿਚੋ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ। ਇਸ ਮੌਕੇ ਉਹਨਾਂ ਦੇ ਭਰਾ ਪ੍ਰੌਫੈਸਰ ਲਖਵੀਰ ਸਿੰਘ ਰਾਣੂੰ ਕੈਨੇਡਾ ਨੇ ਪਰਿਵਾਰ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਸਵ: ਡਾ. ਬਲਵੰਤ ਸਿੰਘ ਰਾਣੂੰ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਸਮੂਹ ਰਾਣੂੰ ਪਰਿਵਾਰ ਵੱਲੋਂ ਸਮਾਜ ਵਿਚ ਨਿਵੇਕਲੀ ਮਿਸਾਲ ਕਾਇਮ ਕਰਦੇ ਹੋਏ ਵੱਖ ਵੱਖ ਧਾਰਮਿਕ ਅਸਥਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਦਾਨ ਵੀ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ । ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਐਮ. ਪੀ. ਮੁਨੀਸ਼ ਤਿਵਾਰੀ ਅਤੇ ਵਿਧਾਨ ਸਭਾ ਹਲਕਾ ਬੰਗਾ ਦੇ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਵੀ ਸ਼ੋਕ ਸੰਦੇਸ਼ ਭੇਜਿਆ ਗਿਆ ।
ਸਾਬਕਾ ਡਿਪਟੀ ਡਾਇਰੈਕਟਰ ਅਤੇ ਪ੍ਰਸਿੱਧ ਮੈਡੀਕਲ ਮਾਹਿਰ ਡਾ. ਬਲਵੰਤ ਸਿੰਘ ਰਾਣੂੰ ਦੀ ਅੰਤਿਮ ਅਰਦਾਸ ਅਤੇ ਸ਼ਰਧਾਜਲੀ ਸਮਾਗਮ ਵਿਚ ਸਰਵ ਸ੍ਰੀ ਅਜੀਤ ਸਿੰਘ ਰਾਣੂੰ (ਪਿਤਾ ਜੀ), ਸ. ਅਮਰੀਕ ਸਿੰਘ ਰਾਣੂੰ (ਭਰਾ), ਪ੍ਰੋ: ਲਖਵੀਰ ਸਿੰਘ ਕੈਨੇਡਾ (ਭਰਾ), ਜਥੇਦਾਰ ਕੁਲਵਿੰਦਰ ਸਿੰਘ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਪਰਮਜੀਤ ਸਿੰਘ ਪੁਲਿਸ ਕਮਿਸ਼ਨਰ ਜਲੰਧਰ, ਸ. ਗੁਰਦੀਪ ਸਿੰਘ ਢਾਹਾਂ, ਸ੍ਰੀ ਸੰਦੀਪ ਕੁਮਾਰ ਸਾਬਾਕ ਸਰਪੰਚ ਢਾਹਾਂ, ਸ. ਬਲਜਿੰਦਰ ਸਿੰਘ ਹੈਪੀ, ਸ. ਭੁਪਿੰਦਰ ਸਿੰਘ ਢਾਹਾਂ, ਸ. ਗੁਰਨਾਮ ਸਿੰਘ, ਸ. ਸੁੱਖਾ ਸਿੰਘ, ਸ. ਨਿਹਾਲ ਸਿੰਘ, ਸ. ਗੁਰਮੀਤ ਸਿੰਘ, ਸ. ਦਲਵੀਰ ਸਿੰਘ ਕਥੂਰੀਆ, ਸ. ਸੁਖਵਿੰਦਰ ਸਿੰਘ, ਮਾਸਟਰ ਜੋਗਿੰਦਰ ਸਿੰਘ, ਗੁਰਦਿਆਲ ਸਿੰਘ, ਸਰਪੰਚ ਅਵਤਾਰ ਸਿੰਘ, ਬਰਜਿੰਦਰ ਸਿੰਘ ਕਨੈਡਾ, ਦਲਜੀਤ ਸਿੰਘ, ਪਰਮਿੰਦਰ ਸਿੰਘ ਸੂੰਢ ਮਕਦੂਸਪੁਰ, ਸੁਖਪਾਲਵੀਰ ਸਿੰਘ ਤੋਂ ਇਲਾਵਾ ਵਿਚ ਦੇਸ-ਵਿਦੇਸ ਤੋਂ ਵੱਡੀ ਗਿਣਤੀ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸ਼ੀਅਤਾਂ ਡਾ. ਬਲਵੰਤ ਸਿੰਘ ਰਾਣੂੰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੀਆਂ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ