Monday, August 17, 2026

Punjab

ਡੇਅਰੀ ਸਿਖਲਾਈ ਕੋਰਸ 20 ਫਰਵਰੀ 2023 ਤੋਂ

Punjab News Express | February 07, 2023 05:08 PM

ਨਵਾਂਸ਼ਹਿਰ : ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਮਿਤੀ 20 ਫਰਵਰੀ 2023 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫ਼ਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਦਧਾਰੂ ਪਸ਼ੂਆਂ ਦੀ ਖ੍ਰੀਦ ਤੋਂ ਲੈ ਕੇ ਰੱਖ-ਰਖਾਓ, ਖਾਦ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ-19 ਦੀ ਮਹਾਂਮਾਰੀ ਦੇ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਆਫ਼ਲਾਈਨ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਨੇ ਸਮੂਹ ਦੁੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਪ੍ਰੋਗਰਾਮ ਵਿੱਚ ਦਾਖਲਾ ਕਰਵਾਉਣ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਚਾਹਵਾਨ ਲੋੜੀਂਦੇ ਕਾਗਜ਼ਾਤ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ, ਅਨਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਮਿਤੀ 17ਫ਼ਰਵਰੀ 2023 ਤੱਕ ਆਪਣੇ ਫ਼ਾਰਮ ਭਰਵਾਉਣ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਰਨਰੀ ਪੋਲੀਕਲੀਨਿਕ, ਬੰਗਾ ਰੋਡ ਮਹਾਲੋਂ (ਫੋਨ ਨੰਬਰ 01823-225050) ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ