Sunday, May 19, 2024

Punjab

ਲੌਂਗੇਵਾਲਾ ਜੰਗ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਲਈ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ

PUNJAB NEWS EXPRESS | February 16, 2023 07:30 PM

ਨਵਾਂਸ਼ਹਿਰ : ਗੜ੍ਹਸ਼ੰਕਰ-ਪੋਜੇਵਾਲ ਰੋਡ 'ਤੇ ਸਥਿਤ ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ 17 ਫ਼ਰਵਰੀ ਨੂੰ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਵੀਰਵਾਰ ਸ਼ਾਮ ਨੂੰ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲੇ ਨੂੰ ਅਜਿਹੇ ਦਲੇਰ ਫੌਜੀ ਜਰਨੈਲ ਦੀ ਯਾਦਗਾਰ ਬਣਾਉਣ ਵਿਚ ਮਾਣ ਮਹਿਸੂਸ ਹੋ ਰਿਹਾ ਹੈ, ਜਿਸ ਨੇ ਪਾਕਿਸਤਾਨੀ ਫੌਜ ਦੀ ਇਕ ਵੱਡੀ ਟੁਕੜੀ ਦਾ ਆਪਣੀ 120 ਫੌਜੀਆਂ ਦੀ ਕੰਪਨੀ ਨਾਲ ਮੁਕਾਬਲਾ ਕੀਤਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਕਲ੍ਹ ਸਵੇਰੇ 10.30 ਵਜੇ ਪਿੰਡ ਚਾਂਦਪੁਰ ਰੁੜਕੀ ਵਿਖੇ ਰਾਸ਼ਟਰ ਦੇ ਨਾਇਕ ਦੇ ਬੁੱਤ ਦੀ ਸਥਾਪਤੀ ਦੇ ਨਾਲ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |
ਉਨ੍ਹਾਂ ਨੇ ਇਸ ਮੌਕੇ ਮੌਜੂਦ ਸਵਰਗੀ ਬ੍ਰਿਗੇਡੀਅਰ ਚਾਂਦਪੁਰੀ ਦੇ ਸਪੁੱਤਰ ਸ. ਹਰਦੀਪ ਚਾਂਦਪੁਰੀ ਨਾਲ ਸਮਾਗਮ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਮਰਹੂਮ ਬ੍ਰਿਗੇਡੀਅਰ ਚਾਂਦਪੁਰੀ ਦੀ ਉੱਚ ਸਖਸ਼ੀਅਤ ਅਨੁਸਾਰ ਸਮਾਗਮ ਨੂੰ ਗੌਰਵਸ਼ਾਲੀ ਬਣਾਉਣ ਦਾ ਭਰੋਸਾ ਦਿੱਤਾ।
ਪਿੰਡ ਦੇ ਸਰਪੰਚ ਬਿੰਦਰ ਕੁਮਾਰ ਨੇ ਦੱਸਿਆ ਕਿ ਪੂਰਾ ਪਿੰਡ ਆਪਣੇ ਪਿੰਡ ਦੇ ਜਰਨੈਲ ਦੀ ਵੀਰਤਾ ਦੀ ਯਾਦ ਨੂੰ ਬੁੱਤ ਦੇ ਰੂਪ ਵਿੱਚ ਹਮੇਸ਼ਾਂ ਲਈ ਸੰਭਾਲ ਕੇ ਮਾਣ ਮਹਿਸੂਸ ਕਰ ਰਿਹਾ ਹੈ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਅਤੇ ਬਲਾਚੌਰ ਦੇ ਸੀਨੀਅਰ ‘ਆਪ’ ਆਗੂ ਅਸ਼ੋਕ ਕੁਮਾਰ ਕਟਾਰੀਆ ਨੇ ਕਿਹਾ ਕਿ ਨਵੇਂ ਬਣੇ ਪਾਰਕ ਵਿੱਚ ਸਥਿਤ ਮਹਾਂਵੀਰ ਚੱਕਰ ਅਤੇ ਵਿਸ਼ਿਸ਼ਟ ਸੇਵਾ ਮੈਡਲ ਪ੍ਰਾਪਤ ਜਰਨੈਲ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਬੁੱਤ ਲੋਕਾਂ ਵਿੱਚ ਦੇਸ਼ ਅਤੇ ਸੈਨਿਕ ਸਨਮਾਨ ਦੀ ਭਾਵਨਾ ਪੈਦਾ ਕਰੇਗਾ। ਇਸ ਦੇ ਨਾਲ ਹੀ ਇਲਾਕੇ ਦੇ ਲੋਕ 1971 ਦੀ ਜਿੱਤ ਦੇ ਪਲਾਂ ਨਾਲ ਸਬੰਧਤ ਬ੍ਰਿਗੇਡੀਅਰ ਚਾਂਦਪੁਰੀ ਦੀਆਂ ਕੁਝ ਦੁਰਲੱਭ ਅਤੇ ਇਤਿਹਾਸਕ ਤਸਵੀਰਾਂ ਜੋ ਉਨ੍ਹਾਂ ਦੀ ਅਸਧਾਰਣ ਬਹਾਦਰੀ ਨੂੰ ਪ੍ਰਦਰਸ਼ਿਤ ਕਰਨਗੀਆਂ, ਨੂੰ ਵੀ ਇੱਥੇ ਮਿਊਜ਼ੀਅਮ ਦੇ ਰੂਪ ਚ ਦੇਖ ਸਕਣਗੇ।
ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਅਧਿਕਾਰੀਆਂ ਵਿੱਚ ਐਸ ਐਸ ਪੀ ਭਾਗੀਰਥ ਸਿੰਘ ਮੀਨਾ, ਏ ਡੀ ਸੀ ਰਾਜੀਵ ਵਰਮਾ ਅਤੇ ਦਵਿੰਦਰ ਕੁਮਾਰ, ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ, ਐਸ ਪੀ ਡਾ: ਮੁਕੇਸ਼ ਅਤੇ ਗੁਰਮੀਤ ਕੌਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ