Wednesday, May 15, 2024

Punjab

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕ ਸਿੰਘ | February 21, 2023 03:37 PM

ਅੰਮ੍ਰਿਤਸਰ : ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸ. ਸਤਪਾਲ ਸਿੰਘ ਬਰਾੜ ਵੀ ਮੌਜੂਦ ਸਨ।

ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੇ ਵਿਸ਼ਵੀ ਸਰੋਕਾਰਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਵਿਨ ਲੈਮਰੂਕਸ ਅਤੇ ਸ. ਸਤਪਾਲ ਸਿੰਘ ਬਰਾੜ ਦਾ ਸਨਮਾਨ ਕੀਤਾ। ਇਸ ਮੌਕੇ ਕੈਵਿਨ ਲੈਮਰੂਕਸ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਪ੍ਰਾਪਤ ਹੋਈ ਹੈ। ਇਥੇ ਦਾ ਵਾਤਾਵਰਣ ਬੇਹੱਦ ਸ਼ਾਂਤੀ ਵਾਲਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਸ. ਦਿਲਬਾਗ ਸਿੰਘ ਵਿਰਕ, ਸ. ਗੁਰਤੇਜ ਸਿੰਘ ਮੱਲੀ ਵਿਨੀਪੈਗ ਕੈਨੇਡਾ, ਸ. ਸਰਬਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਢਿੱਲੋਂ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ