Sunday, May 19, 2024

Punjab

ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਮੁਹਾਰ ਜਮਸ਼ੇਰ ਵਿਚ ਪਿੰਡ ਸੁਰੱਖਿਆ ਕਮੇਟੀ ਨਾਲ ਕੀਤੀ ਬੈਠਕ

Punjab News Express | February 23, 2023 02:20 PM

ਫਾਜਿ਼ਲਕਾ : ਫਾਜਿ਼ਲਕਾ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਦੁਸ਼ਮਣ ਦੇਸ਼ ਦੀਆਂ ਨਸ਼ੇ ਦੀ ਤਸਕਰੀ ਅਤੇ ਡ੍ਰੋਨ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਗਠਿਤ ਕੀਤੀਆਂ ਪਿੰਡ ਸੁਰੱਖਿਆ ਕਮੇਟੀਆਂ ਨੂੰ ਹੋਰ ਮਜਬੂਤੀ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਅੱਜ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਾਲ ਵਸੇ ਪਿੰਡ ਮੁਹਾਰ ਜਮਸ਼ੇਰ ਵਿਖੇ 4 ਪਿੰਡਾਂ ਦੀਆਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਲੋਕਾਂ ਨੂੰ ਨਸ਼ੇ ਖਿਲਾਫ ਸਹੁੰ ਵੀ ਚੁਕਾਈ ਅਤੇ ਕਿਹਾ ਕਿ ਜ਼ੇਕਰ ਸਾਂਝੇ ਯਤਨ ਕਰਾਂਗੇ ਤਾਂ ਅਸੀਂ ਸਮਾਜ ਵਿਚੋਂ ਨਸ਼ੇ ਦੇ ਕੋਹੜ ਨੂੰ ਖਤਮ ਕਰ ਸਕਦੇ ਹਾਂ । ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਦੱਸੀਆਂ ਮੁਸਕਿਲਾਂ ਦੇ ਹੱਲ ਲਈ ਜਿ਼ਲ੍ਹਾ ਪ੍ਰਸ਼਼ਾਸਨ ਹਰ ਸੰਭਵ ਉਪਰਾਲਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਇੰਨ੍ਹਾਂ ਸਰਹੱਦੀ ਪਿੰਡਾਂ ਨਾਲ ਵਿਸੇਸ਼ ਲਗਾਵ ਰਿਹਾ ਹੈ, ਇਸ ਲਈ ਪ੍ਰਸ਼ਾਸਨ ਲਗਾਤਾਰ ਇੰਨ੍ਹਾਂ ਪਿੰਡਾਂ ਦੀ ਬਿਹਤਰੀ ਲਈ ਕਾਰਜਸ਼ੀਲ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪੜਾਈ ਕਰਨ ਅਤੇ ਖੇਡਾਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਲਈ ਸਿਵਲ ਹਸਪਤਾਲ ਫਾਜਿ਼ਲਕਾ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
ਐਸਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਤਸਕਰੀ ਲਈ ਇੱਧਰ ਆਉਣ ਵਾਲੇ ਬਾਹਰੀ ਵਿਅਕਤੀਆਂ ਜਾਂ ਪਾਕਿਸਤਾਨ ਵੱਲੋਂ ਕੀਤੀਆਂ ਜਾਂਦੀਆਂ ਡ੍ਰੋਨ ਗਤੀਵਿਧੀਆਂ ਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਐਸਐਸਪੀ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਜਿਹੜੇ ਨੌਜਵਾਨ ਪੁਲਿਸ ਜਾਂ ਫੌਜ਼ ਵਿਚ ਭਰਤੀ ਹੋਣ ਦੇ ਚਾਹਵਾਨ ਹਨ ਉਨ੍ਹਾਂ ਨੂੰ ਫਿਜੀਕਲ ਸਿਖਲਾਈ ਲਈ ਹਫਤੇ ਵਿਚ ਦੋ ਦਿਨ ਪੁਲਿਸ ਦੇ ਕੋਚ ਆ ਕੇ ਸਿਖਲਾਈ ਦੇ ਗੁਰ ਦੇ ਕੇ ਜਾਇਆ ਕਰਣਗੇ।
ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਦੇ ਲੋਕ ਨਸ਼ੇ ਤੋਂ ਦੂਰ ਹਨ ਅਤੇ ਉਨ੍ਹਾਂ ਨੇ ਪਿੰਡ ਦੀਆਂ ਵੱਖ ਵੱਖ ਮੁਸਕਿਲਾਂ ਡਿਪਟੀ ਕਮਿਸ਼ਨਰ ਅਤੇ ਐਸਐਸੀਪੀ ਦੇ ਸਨਮੁੱਖ ਰੱਖੀਆ।
ਇਸ ਮੌਕੇ ਡੀਐਸਪੀ ਸੁਬੇਗ ਸਿੰਘ ਨੇ ਪਿੰਡ ਵਾਸੀਆਂ ਨੂੰ ਆਪਸੀ ਮਸਲੇ ਪੰਚਾਇਤ ਪੱਧਰ ਤੇ ਹੀ ਨਿਬੇੜਨ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਖਜਾਨ ਸਿੰਘ ਤੋਂ ਇਲਾਵਾ ਮੁਹਾਰ ਜਮਸੇਰ, ਮੁਹਾਰ ਖੀਵਾ, ਮੁਹਾਰ ਖੀਵਾ ਭਵਾਨੀ ਆਦਿ ਦੇ ਪਤਵੰਤੇ ਹਾਜਰ ਸਨ।
ਡਿਪਟੀ ਕਮਿਸ਼ਨਰ ਵੱਲੋਂ ਬਾਅਦ ਵਿਚ ਸਕੂਲ ਦਾ ਦੌਰਾ ਵੀ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ