Monday, August 17, 2026

Punjab

ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

Punjab News Express | March 03, 2023 03:46 PM

ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ।

ਇਹ ਪਾਬੰਦੀ 8 ਮਾਰਚ ਤੋਂ 7 ਮਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ