Thursday, May 16, 2024

Punjab

ਮਾਨ ਸਰਕਾਰ ਦਾ ਪਹਿਲਾ ਮੁਕੰਮਲ ਬਜਟ ਪੂਰੀ ਤਰ੍ਹਾਂ ਨਿਰਾਸ਼ਾਜਨਕ: ਜਸਟਿਸ ਨਿਰਮਲ ਸਿੰਘ

Punjab News Express | March 11, 2023 02:32 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ 'ਆਪ' ਸਰਕਾਰ ਦੇ ਪਹਿਲੇ ਮੁਕੰਮਲ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿੱਤੀ ਦੀਵਾਲੀਆਪਨ ਦੇ ਕੰਢੇ 'ਤੇ ਪਹੁੰਚਾਉਂਦੇ ਹੋਏ 3.47 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਨਵੀਂ ਸਿਖਰ 'ਤੇ ਪਹੁੰਚਾ ਦਿੱਤਾ ਹੈ।

ਉਹਨਾਂ ਕਿਹਾ ਕਿ ਬੇਹੱਦ ਦੁੱਖ ਵਾਲੀ ਗੱਲ ਹੈ ਕਿ ਮਾਨ ਸਰਕਾਰ 1.96 ਲੱਖ ਕਰੋੜ ਰੁਪਏ ਦੀ ਕੁੱਲ ਬਜਟ ਰਾਸ਼ੀ ਵਿੱਚੋਂ 94410 ਕਰੋੜ ਰੁਪਏ ਕਰਜ਼ਿਆਂ ਤੋਂ ਜੁਟਾ ਰਹੀ ਹੈ। ਇਸ ਤਰ੍ਹਾਂ, 'ਆਪ' ਦੇ ਸਰਕਾਰੀ ਬਜਟ ਦਾ ਅੱਧਾ ਹਿੱਸਾ ਕਰਜ਼ੇ ਲਹਾਉਣ ਤੇ ਹੀ ਲੱਗ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਜਿਓ ਦੀ ਤਿਓ ਬਰਕਰਾਰ ਹਨ ਅਤੇ ਸੂਬੇ ਦੀ ਵਿੱਤ ਹਾਲਤ ਪਹਿਲਾ ਨਾਲੋਂ ਵੀ ਮਾੜੀ ਹੁੰਦੀ ਜਾ ਰਹੀ ਹੈ। ਉਹਨਾਂ ਆਖਿਆ ਕਿ ਸਰਕਾਰ ਨੇ ਬਜਟ ਵਿੱਚ ਐਂਕੜਿਆਂ ਦਾ ਫੇਰਬਦਲ ਕਰਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ ਕੀਤੀ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਚੋਣ ਤੋਂ ਪਹਿਲਾਂ ਦਾ ਵਾਅਦਾ ਕੀਤਾ ਸੀ ਕਿ ਉਹ ਰੇਤ ਦੀ ਖੁਦਾਈ ਤੋਂ 20 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਪੈਦਾ ਕਰਨਗੇ ਪਰ ਸਰਕਾਰ ਇਸ ਦਾ 1 ਫੀਸਦੀ ਵੀ ਨਹੀਂ ਕਮਾ ਸਕੀ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਨਾਕਾਮ ਰਹੀ ਹੈ। ਇਸ ਤੋਂ ਇਲਾਵਾ ਬਜਟ ਵਿੱਚ ਸਮਾਜ ਦੇ ਗਰੀਬ ਵਰਗ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਬੁਢਾਪਾ ਪੈਨਸ਼ਨ 2500 ਰੁਪਏ ਪ੍ਰਤੀ ਮਹੀਨਾ ਨਹੀਂ ਕੀਤੀ। ਬਜਟ ਵਿੱਚ ਆਪ' ਸਰਕਾਰ ਵੱਲੋਂ ਪ੍ਰੀ/ਪੋਸਟ ਮੈਟ੍ਰਿਕ ਸਕਾਲਰਸ਼ਿਪਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਐਸਸੀ/ਬੀਸੀ ਵਰਗ ਨੂੰ ਵੀ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਜੋ ਕਿ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਦਰਸਾਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ