Sunday, May 19, 2024

Punjab

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੁਧੀਰ ਮਿੱਤਲ ਆਸਫਵਾਲਾ ਯੁੱਧ ਸਮਾਰਕ ਪਹੁੰਚੇ

Punjab News Express | March 17, 2023 04:02 PM

ਫਾਜਿ਼ਲਕਾ : ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ ਜੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਆਪਣੇ ਫਾਜਿ਼ਲਕਾ ਦੌਰੇ ਦੇ ਦੂਜ਼ੇ ਦਿਨ ਕੌਮਾਂਤਰੀ ਸਰਹੱਦ ਨੇੜੇ ਬਣੇ ਆਸਫਵਾਲਾ ਜੰਗੀ ਸਮਾਰਕ ਵਿਖੇ ਪਹੁੰਚੇ ਅਤੇ ਇੱਥੇ ਉਨ੍ਹਾਂ ਨੇ 1971 ਦੇ ਭਾਰਤ ਪਾਕਿ ਯੁੱਧ ਦੇ ਜੰਗੀ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਹਾਜਰ ਸਨ।

ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ ਜੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ਹੀਦਾਂ ਦੀ ਸਮਾਧ ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ ਅਤੇ ਇੱਥੇ ਬਣੇ ਮਿਉਜੀਅਮ ਵਿਚ ਉਨ੍ਹਾਂ ਨੇ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਇੱਥੇ ਬਣੇ 71 ਫੁੱਟ ਉਚੇ ਵਿਜੈ ਸਤੰਭ ਤੇ ਪਹੁੰਚ ਕੇ ਵੀ ਆਪਣੀ ਅਕੀਦਤ ਸ਼ਹੀਦਾਂ ਨੂੰ ਭੇਂਟ ਕੀਤੀ।

ਇਸ ਮੌਕੇ ਸ਼ਹੀਦਾਂ ਦੀ ਸਮਾਧੀ ਕਮੇਟੀ ਤੋਂ ਸ੍ਰੀ ਪ੍ਰਫੁਲ ਨਾਗਪਾਲ, ਸ੍ਰੀ ਸ਼ਸੀ ਕਾਂਤ, ਸ੍ਰੀ ਰਵੀ ਨਾਗਪਾਲ, ਸ੍ਰੀ ਮਨੀਸ਼ ਕਟਾਰੀਆ, ਸ੍ਰੀ ਅਸ਼ੀਸ ਕੁਮਾਰ ਨੇ ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ ਜੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜੀ ਆਇਆਂ ਨੂੰ ਆਖਿਆ ਅਤੇ ਇਸ ਵਾਰ ਮੈਮੋਰੀਅਲ ਬਾਰੇ ਜਾਣਕਾਰੀ ਉਨ੍ਹਾਂ ਨਾਲ ਸਾਂਝੀ ਕੀਤੀ।

ਇਸ ਮੌਕੇ ਚੀਫ ਜ਼ੁਡੀਸੀਅਲ ਮੈਜਿਸਟੇ੍ਰਟ ਕਮ ਵਧੀਕ ਸਿਵਲ ਜੱਜ ਸ੍ਰੀ ਰਵੀ ਗੁਲਾਟੀ, ਚੀਫ ਜ਼ੁਡੀਸੀ਼ਅਲ ਮੈਜੀਸਟੇ੍ਰਟ ਕਮ ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਮਨਦੀਪ ਸਿੰਘ, ਸਿਵਲ ਜੱਜ ਜ਼ੁਨੀਅਰ ਡਵੀਜਨ ਸ੍ਰੀ ਪ੍ਰਵੀਨ ਸਿੰਘ ਆਦਿ ਵੀ ਹਾਜਰ ਰਹੇ।

ਇਸ ਤੋਂ ਪਹਿਲਾਂ ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ ਜੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਬੋਹਰ ਸਬ ਡਵੀਜਨ ਦੀਆਂ ਅਦਾਲਤਾਂ ਦਾ ਜਾਇਜਾਂ ਲੈਣ ਲਈ ਅਬੋਹਰ ਦਾ ਦੌਰਾ ਕੀਤਾ ਅਤੇ ਇੱਥੇ ਵੱਖ ਵੱਖ ਅਦਾਲਤਾਂ ਦੇ ਕੰਮ ਕਾਜ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਹਾਜਰ ਰਹੇ। ਇੱਥੇ ਐਸਡੀਜੇਐਮ ਸ੍ਰੀ ਅਨੀਸ਼ ਗੋਇਲ, ਜ਼ੇਐਮਆਈਸੀ ਸ੍ਰੀ ਅਰਜਨ ਸਿੰਘ, ਸ੍ਰੀ ਲਖਵੀਰ ਸਿੰਘ, ਰੁਬੀਨਾ ਜ਼ੋਸ਼ਨ, ਜ਼ਸਪ੍ਰੀਤ ਕੌਰ, ਸ੍ਰੀ ਰਾਜਨ ਅਨੇਜਾ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਅਬੋਹਰ ਬਾਰ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਵੀ ਬੈਠਕ ਕਰਕੇ ਉਨ੍ਹਾਂ ਦੀਆਂ ਮੁਸਿਕਲਾਂ ਸੁਣੀਆਂ।ਇੱਥੇ ਬਾਰ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਸ੍ਰੀ ਲਖਵਿੰਦਰ ਸਿੰਘ ਨੇ ਆਪਣੀ ਕਾਰਜਕਾਰਨੀ ਸਮੇਤ ਉਨ੍ਹਾਂ ਦਾ ਸਵਾਗਤ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ