Monday, October 12, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਜੀ-20 ਦੇਸ਼ਾਂ ਦੇ ਡੈਲੀਗੇਟਸ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Punjab News Express | March 18, 2023 11:18 AM

ਅੰਮ੍ਰਿਤਸਰ :  ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੈਲੀਗੇਟਸ ਦਾ ਸਵਾਗਤ ਕੀਤਾ। ਇਸੇ ਦੌਰਾਨ ਡੈਲੀਗੇਟਸ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪਲਾਜ਼ਾ ਦੇ ਹੀ ਇਕ ਵਿਸ਼ੇਸ਼ ਹਾਲ ਵਿਚ ਜੀ-20 ਡੈਲੀਗੇਟਸ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਥੇ ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-20 ਡੈਲੀਗੇਟਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਮਹੱਤਤਾ, ਮਰਯਾਦਾ ਅਤੇ ਸਿਧਾਂਤ ਬਾਰੇ ਦੱਸਦਿਆਂ ਕਿਹਾ ਕਿ ਇਹ ਅਸਥਾਨ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ, ਜਿਥੇ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਨਤਮਸਤਕ ਹੋਣ ਲਈ ਪੁੱਜਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੀ ਜੀ-20 ਪ੍ਰਧਾਨਗੀ ਤਹਿਤ ਵੱਖ-ਵੱਖ ਦੇਸ਼ਾਂ ਤੋਂ ਪੁੱਜੇ ਡੈਲੀਗੇਟਸ ਨੂੰ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਤਿਹਾਸਕ ਨਗਰੀ ਹੈ, ਜਿਥੇ ਗੁਰੂ ਸਾਹਿਬ ਨੇ ਵੱਖ-ਵੱਖ ਖਿੱਤਿਆਂ ਦੇ ਲੋਕਾਂ ਨੂੰ ਵਸਾਇਆ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਇਸ ਦੀ ਵਿਸ਼ੇਸ਼ਤਾ ਹੈ, ਜਿਸ ਦਾ ਅਨੁਭਵ ਡੈਲੀਗੇਟਸ ਆਪਣੇ ਦੌਰੇ ਦੌਰਾਨ ਕਰ ਰਹੇ ਹਨ।
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਡੈਲੀਗੇਟਸ ਨੂੰ ਕਿਹਾ ਕਿ ਜੀ-20 ਦੇਸ਼ ਆਪਣੀਆਂ ਨੀਤੀਆਂ ਸੰਪੂਰਨ ਪਹੁੰਚ ਨਾਲ ਬਣਾਉਣ ਅਤੇ ਅਪਨਾਉਣ। ਉਨ੍ਹਾਂ ਖਾਸ ਕਰਕੇ ਵਾਤਾਵਰਨ ਅਤੇ ਜਲਵਾਯੂ ਪ੍ਰਵਰਤਨ ਦੇ ਮੁੱਦੇ ’ਤੇ ਸਖ਼ਤ ਫੈਸਲੇ ਅਤੇ ਅਜਿਹੀਆਂ ਨੀਤੀਆਂ ਖੜਨ ’ਤੇ ਜ਼ੋਰ ਦਿੱਤਾ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਕ ਸਾਫ਼ ਸੁਥਰੀ ਅਤੇ ਹਰੀ ਭਰੀ ਧਰਤੀ ਦੇ ਸਕੀਏ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਵੀ ਆਪਣੀ ਗੁਰਬਾਣੀ ਅੰਦਰ ਵਾਤਾਵਰਨ ਦੀ ਸੰਭਾਲ ਦੀ ਸਿੱਖਿਆ ਦਿੱਤੀ ਹੈ। ਜੀ-20 ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਨੀਤੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ ਕਿ ਨੌਜੁਆਨ ਪੀੜ੍ਹੀ ਦਾ ਦੂਜੇ ਦੇਸ਼ਾਂ ਵਿਚ ਵੱਡੇ ਪੱਧਰ ’ਤੇ ਪ੍ਰਵਾਸ ਨਾ ਹੋਵੇ ਅਤੇ ਨੌਜੁਆਨਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਹੀ ਹੁਨਰ ਅਨੁਸਾਰ ਸਨਮਾਨ ਵਾਲੇ ਮੌਕੇ ਅਤੇ ਰੁਜ਼ਗਾਰ ਦਿੱਤੇ ਜਾਣ। ਉਨ੍ਹਾਂ ਜੀ-20 ਡੈਲੀਗੇਟਸ ਨੂੰ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਨੂੰ ਘੋਖਣ ਅਤੇ ਆਉਣ ਵਾਲੇ ਜੀ-20 ਸੰਮੇਲਨਾਂ ਵਿਚ ਇਸ ਮੁੱਦੇ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਜੀ-20 ਡੈਲੀਗੇਟਸ ਦਾ ਸ੍ਰੀ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਪੁੱਜਣ ’ਤੇ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ 20 ਦੇਸ਼ਾਂ ਦੇ ਡੈਲੀਗੇਟਸ ਅਰਜਨਟੀਨਾ, ਆਸਟ੍ਰੇਲੀਆ, ਬਰਾਜ਼ੀਲ, ਕੈਨੇਡਾ, ਚੀਨ, ਫ੍ਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਮੈਕਸੀਕੋ, ਕੋਰੀਆ, ਰਸ਼ੀਆ, ਸਾਊਦੀ ਅਰੇਬੀਆ, ਸਾਊਥ ਅਫੀਕਾ, ਤੁਰਕੀ, ਬਰਤਾਨੀਆ, ਬੰਗਲਾਦੇਸ਼, ਅਮਰੀਕਾ, ਯੂਰੋਪੀਅਨ ਯੂਨੀਅਨ, ਯੂਨਾਈਟਡ ਅਰਬ ਐਮੀਰੇਤ, ਓਮਾਨ, ਸਿੰਗਾਪੁਰ, ਮੌਰੀਸ਼ੀਅਸ, ਮਿਸਰ, ਓਈਸੀਡੀ, ਯੂਨੇਸਕੋ, ਯੂਨੀਸੈਫ ਸ਼ਾਮਲ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ, ਸਕੱਤਰ ਸ. ਪ੍ਰਤਾਪ ਸਿੰਘ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਐਸਪੀ ਸ. ਹਰਪਾਲ ਸਿੰਘ, ਐਸਡੀਐਮ ਹਰਕੰਵਲ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ, ਸ. ਰਣਧੀਰ ਸਿੰਘ, ਸ. ਸਰਬਜੀਤ ਸਿੰਘ, ਸ. ਜਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ