Sunday, May 19, 2024

Punjab

ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਸ਼ਹੀਦਾਂ ਦੀ ਸਮਾਧ ਤੇ ਭੇਂਟ ਕੀਤੀ ਸ਼ਰਧਾਂਜਲੀ

Punjab News Express | March 18, 2023 04:13 PM

ਫਾਜਿ਼ਲਕਾ : ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ ਨੇ ਅੱਜ ਸਵੇਰ ਆਸਫਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧ ਤੇ ਜਾ ਕੇ 1971 ਦੀ ਭਾਰਤ ਪਾਕਿ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਮਹਾਨ ਬਲਿਦਾਨੀਆਂ ਦੀ ਕੁਰਬਾਨੀ ਕਰਕੇ ਹੀ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ।ਉਨ੍ਹਾਂ ਨੇ ਸ਼ਹੀਦਾਂ ਦੀ ਸਮਾਧੀ ਕਮੇਟੀ ਵੱਲੋਂ ਯਾਦਗਾਰ ਦੇ ਕੀਤੇ ਜਾ ਰਹੇ ਪ੍ਰਬੰਧਨ ਲਈ ਉਨ੍ਹਾਂ ਦੀ ਸਲਾਘਾ ਕੀਤੀ।ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਯਾਦਗਾਰਾਂ ਨਾਲ ਅਸੀਂ ਸਾਡੀ ਨਵੀਂ ਪੀੜ੍ਹੀ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਡੇ ਸ਼ਹੀਦ ਸਾਡੇ ਲਈ ਪ੍ਰੇਰਣਾ ਸ਼ੋ੍ਰਤ ਹਨ।

ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ, ਐਸਐਸਪੀ ਅਵਨੀਤ ਕੌਰ ਸਿੱਧੂ ਵੀ ਵਿਸੇਸ਼ ਤੌਰ ਤੇ ਹਾਜਰ ਸਨ।

ਇਸ ਮੌਕੇ ਸ਼ਹੀਦਾਂ ਦੀ ਸਮਾਧੀ ਕਮੇਟੀ ਤੋਂ ਸ੍ਰੀ ਕਰਨ ਗਿਲਹੋਤਰਾ, ਸ੍ਰੀ ਪ੍ਰਫੁਲ ਨਾਗਪਾਲ, ਸ੍ਰੀ ਸ਼ਸੀਕਾਂਤ, ਰਵੀ ਨਾਗਪਾਲ, ਸ੍ਰੀ ਮਨੀਸ਼ ਕਟਰੀਆ, ਸ੍ਰੀ ਅਸੀਸ਼ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਸ ਯਾਦਗਾਰ ਬਾਰੇ ਜਾਣਕਾਰੀ ਦਿੱਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ